Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਦੇ ਪਿੰਡਾਂ ਵਿੱਚ 80 ਲੱਖ ਰੁਪਏ ਤੋਂ ਵੱਧ ਦੇ ਕੰਮ ਕੀਤੇ ਬੱਚਿਆਂ ਨੂੰ ਸਮਰਪਿਤ

ਸਿੱਖਿਆ ਦੇ ਖੇਤਰ ਵਿੱਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

Web Admin

Web Admin

5 Dariya News

ਅੰਮ੍ਰਿਤਸਰ , 28 Apr 2025

Last updated on: Apr 29, 2025, 14:32 IST

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਵਿੱਚ ਵਿਕਾਸ ਕੰਮਾਂ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਕਰਦੇ ਹੋਏ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 7 ਸਕੂਲਾਂ ਵਿੱਚ 80 ਲੱਖ ਰੁਪਏ ਤੋਂ ਵੱਧ ਦੇ ਕੰਮ ਬੱਚਿਆਂ ਨੂੰ ਸਮਰਪਿਤ ਕੀਤੇ । 

ਉਹਨਾਂ ਨੇ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਦਬੁਰਜੀ, ਸਰਕਾਰੀ ਐਲੀਮੈਂਟਰੀ ਸਕੂਲ ਚੁੰਗ, ਸਰਕਾਰੀ ਮਿਡਲ ਸਕੂਲ ਚੁੰਗ, ਸਰਕਾਰੀ ਐਲੀਮੈਂਟਰੀ ਸਕੂਲ ਸੈਦੋਕੇ, ਸਰਕਾਰੀ ਐਲੀਮੈਂਟਰੀ ਸਕੂਲ ਖੱਬੇ ਰਾਜਪੂਤਾਂ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਖੱਬੇ ਰਾਜਪੂਤਾਂ, ਸਰਕਾਰੀ ਐਲੀਮੈਂਟਰੀ ਸਕੂਲ ਮਹਿਤਾ ਚੌਂਕ ਅਤੇ ਸਰਕਾਰੀ ਮਿਡਲ ਸਕੂਲ ਮਹਿਤਾ ਚੌਂਕ ਵਿਖੇ ਨਵੇਂ ਕਲਾਸ ਰੂਮ, ਸਕੂਲ ਦੀਆਂ ਚਾਰ ਦਵਾਰੀਆਂ ਅਤੇ ਹੋਰ ਨਵੇਂ ਹੋਏ ਕੰਮ ਬੱਚਿਆਂ ਬੱਚਿਆਂ ਨੂੰ ਸੌਂਪੇ।

ਇਸ ਮੌਕੇ ਹੋਏ ਬੱਚਿਆਂ ਅਤੇ ਪਿੰਡ ਦੇ ਪਤਵੰਤਿਆਂ ਦੇ ਇਕੱਠਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੜ੍ਹਾਈ ਆਦਮੀ ਦੀ ਤਰੱਕੀ ਵਿੱਚ ਕਿੰਨਾ ਵੱਡਾ ਯੋਗਦਾਨ ਪਾ ਸਕਦੀ ਹੈ, ਇਹ ਮੇਰੇ ਵਰਗੇ ਆਦਮੀ ਤੋਂ ਪੁੱਛਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅੱਜ ਮੈਂ ਜਿਸ ਵੀ ਰੁਤਬੇ ਉੱਤੇ ਹਾਂ, ਇਹ ਪੜ੍ਹਾਈ ਦੀ ਬਦੌਲਤ ਹੈ। 

ਉਹਨਾਂ ਕਿਹਾ ਕਿ ਮੈਂ ਜਿਸ ਸਕੂਲ ਵਿੱਚ ਪੜ੍ਹਿਆ, ਉਸ ਸਕੂਲ ਵਿੱਚ ਪੜ੍ਹਾਉਣ ਦਾ ਮੌਕਾ ਵੀ ਮੈਨੂੰ ਮਿਲਿਆ, ਉਸ ਸਕੂਲ ਵਿੱਚ ਹੁਣ ਬਤੌਰ ਮੁੱਖ ਮਹਿਮਾਨ ਬਣਨ ਦਾ ਮੌਕਾ ਵੀ ਮਿਲਦਾ ਰਹਿੰਦਾ ਹੈ। ਇਹ ਸਭ ਤਾਂ ਸੰਭਵ ਹੋਇਆ ਹੈ ਕਿ ਮੈਂ ਆਪਣੇ ਅਧਿਆਪਕਾਂ ਦਾ ਸਤਿਕਾਰ ਅਤੇ ਉਨਾਂ ਦੇ ਕਹੇ ਉੱਤੇ ਪੂਰਨੇ ਪਾਉਣੇ ਨਹੀਂ ਭੁੱਲਿਆ। 

ਉਹਨਾਂ ਕਿਹਾ ਕਿ ਮੈਂ ਦਿਵਾਲੀ ਵਾਲੇ ਦਿਨ ਹੋਰ ਕਿਧਰੇ ਭਾਵੇਂ ਦੀਵਾ ਜਗਾਵਾਂ ਜਾਂ ਨਾ ਪਰ ਆਪਣੇ ਸਕੂਲ ਜਾ ਕੇ ਦੀਪਮਾਲਾ ਕਰਨੀ ਨਹੀਂ ਭੁੱਲਦਾ, ਜਿਸ ਨੇ ਮੇਰੀ ਜਿੰਦਗੀ ਵਿੱਚ ਰੌਸ਼ਨੀ ਲਿਆਂਦੀ ਹੈ । ਉਹਨਾਂ ਕਿਹਾ ਕਿ ਮੇਰੇ ਵਾਂਗ ਸਾਰੇ ਪੰਜਾਬੀਆਂ ਦੇ ਘਰ, ਪਰਿਵਾਰ, ਪਿੰਡ, ਕਸਬੇ ਤਾਂ ਹੀ ਰੁਸ਼ਨਾਏ ਜਾਣਗੇ ਜੇਕਰ ਅਸੀਂ ਪੜ ਲਿਖ ਜਾਵਾਂਗੇ। 

ਉਹਨਾਂ ਕਿਹਾ ਕਿ ਇੱਕ ਪੜ੍ਹਿਆ ਲਿਖਿਆ ਪਰਿਵਾਰ ਦਾ ਜੀਅ ਸਾਰੇ ਟੱਬਰ ਦੀ ਤਰੱਕੀ ਦਾ ਮਲਾਹ ਬਣ ਜਾਂਦਾ ਹੈ,  ਸੋ ਆਓ ਸਾਰੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਸਹੂਲਤਾਂ ਦਾ ਲਾਭ ਲੈਂਦੇ ਹੋਏ ਆਪਣੇ ਬੱਚਿਆਂ ਨੂੰ ਪੜਾਈਏ ਤਾਂ ਜੋ ਇਹਨਾਂ ਦਾ ਭਵਿੱਖ ਰੌਸ਼ਨ ਹੋਵੇ। ਉਹਨਾਂ ਕਿਹਾ ਕਿ ਕਿੱਥੇ ਉਹ ਸਾਡੇ ਵੇਲੇ ਸਨ, ਜਦੋਂ ਸਕੂਲਾਂ ਵਿੱਚ ਬੈਠਣ ਲਈ ਬੈਂਚ ਵੀ ਨਹੀਂ ਸਨ ਹੁੰਦੇ ਅਤੇ ਅੱਜ ਉਹਨਾਂ ਹੀ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਕਰੀਨਾਂ, ਸੋਹਣੀਆਂ ਲਾਇਬਰੇਰੀਆਂ, ਲੈਬ, ਬੈਠਣ ਲਈ ਵਧੀਆ ਫਰਨੀਚਰ, ਸ਼ਾਨਦਾਰ ਕਮਰੇ ਅਤੇ ਹੋਰ ਉਹ ਸਾਰੀਆਂ ਸਹੂਲਤਾਂ ਹਨ, ਜੋ ਕਿ ਸ਼ਹਿਰਾਂ ਦੇ ਵੱਡੇ ਵੱਡੇ ਸਕੂਲ ਮੋਟੀਆਂ ਫੀਸਾਂ ਲੈ ਕੇ ਦੇ ਰਹੇ ਹਨ। ਉਹਨਾਂ ਕਿਹਾ ਕਿ ਮੇਰੇ ਹਲਕੇ ਵਾਸੀਓ ਆਓ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਹਵਾਲੇ ਕਰੋ ਤਾਂ ਜੋ ਉਹ ਇਹਨਾਂ ਦਾ ਭਵਿੱਖ ਉਜਵਲ ਕਰ ਸਕਣ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD