Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਵੱਡੇ ਪੱਧਰ ਤੇ ਹੋ ਰਿਹਾ ਸੁਧਾਰ : ਵਿਧਾਇਕ ਧੁੰਨ

ਭਵਿੱਖ ਵਿੱਚ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ – ਬੀ ਈ ਈ ਓ ਜਸਵਿੰਦਰ ਸਿੰਘ ਸੰਧੂ

Sarwan Singh Dhun, Sarvan Singh Dhun, Khem Karan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਤਰਨਤਾਰਨ , 28 Apr 2025

Last updated on: Apr 29, 2025, 14:42 IST

ਪੰਜਾਬ ਦੇ ਸਾਰੇ ਹੀ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਅਤੇ ਅਧਿਆਪਕ ਸਹਿਬਾਨ ਨੂੰ ਹੋਰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਵੱਖ ਵੱਖ ਹਲਕਿਆਂ ਅੰਦਰ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਖੇਮਕਰਨ ਐਮ ਐਲ ਏ ਸ੍ਰ ਸਰਵਨ ਸਿੰਘ ਧੁੰਨ ਵੱਲੋਂ ਸਰਕਾਰੀ ਐਲੀਮੈਟਰੀ ਸਕੂਲ ਘਰਿਆਲੀ, ਸਰਕਾਰੀ ਐਲੀਮੈਟਰੀ ਸਕੂਲ ਘਰਿਆਲਾ, ਸਰਕਾਰੀ ਮਿਡਲ ਸਕੂਲ ਮਾਣਕਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ (ਮੁੰਡੇ), ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ (ਕੰਨਿਆ) ਵਿੱਚ ਤਕਰੀਬਨ 60 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾ ਦਾ ਉਦਘਾਟਨ ਕੀਤਾ ਗਿਆ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਕੀ ਨੀਤੀ ਅਤੇ ਇਰਾਦੇ ਨਾਲ ਸਰਕਾਰੀ ਸਕੂਲਾਂ ਨੂੰ ਮਾਡਰਨ ਬਣਾਉਣ ਦੇ ਰਸਤੇ ਤੇ ਕੰਮ ਕਰ ਰਹੀ ਹੈ । ਇਸ ਮੌਕੇ ਉਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ , ਕੰਪਿਊਟਰ ਲੈਬ ਅਤੇ ਸਾਇੰਸ ਲੈਬ ਦੇਖਣ ਤੋਂ ਬਾਅਦ ਉਹਨਾਂ ਸਕੂਲਾਂ ਦੇ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ । 

ਇਸ ਮੌਕੇ ਪਿੰਡ ਮਾਣਕਪੁਰਾ ਦੇ ਸਰਪੰਚ ਸੁਰਜੀਤ ਸਿੰਘ , ਪਿੰਡ ਘਰਿਆਲੀ ਦੇ ਸਰਪੰਚ ਦਿਲਬਾਗ ਸਿੰਘ ਜੀ ,ਪਿੰਡ ਘਰਿਆਲਾ ਦੇ ਸਰਪੰਚ ਗਗਨਦੀਪ ਸਿੰਘ ,ਗੁਰਦੇਵ ਸਿੰਘ ਅਤੇ ਬਲਦੇਵ ਸਿੰਘ ਜੀ ਵੱਲੋਂ ਸਰਕਾਰ ਦੀਆਂ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰ ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਭਵਿੱਖ ਵਿੱਚ ਹਲਕੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ । 

ਇਸ ਮੌਕੇ ਹਲਕਾ ਵਿਧਾਇਕ ਧੁੰਨ ਵਲੋਂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ । ਇਸ ਮੌਕੇ ਸ੍ਰ ਹਰਵਿੰਦਰ ਸਿੰਘ ਬੁਰਜ਼ ਪੀ ਏ, ਸ੍ਰ ਹਰਪ੍ਰਤਾਪ ਸਿੰਘ ਬਲਾਕ ਕੋਆਡੀਨੇਟਰ, ਹੈਡਮਾਸਟਰ ਅਲਗੋਂ ਕੋਠੀ, ਸ੍ਰੀ ਮਤੀ ਮਨਰਾਜ ਕੌਰ ਹੈਡ ਟੀਚਰ ਸਰਕਾਰੀ ਮਿਡਲ ਸਕੂਲ ਮਾਣਕਪੁਰਾ ,ਜਸਮੇਲ ਸਿੰਘ ਹੈਡ ਟੀਚਰ ਸਰਕਾਰੀ ਐਲੀਮੈਂਟਰੀ  ਸਕੂਲ ਘਰਿਆਲੀ , ਗੁਰਵਿੰਦਰ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਘਰਿਆਲਾ (ਮੁੰਡੇ ) ,ਸ਼੍ਰੀ ਸੰਜੇ ਸਹਿਗਲ ਹੈਡ ਟੀਚਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ(ਮੁੰਡੇ), ਸ੍ਰੀ ਮਤੀ ਨਵਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਿਆਲਾ (ਕੰਨਿਆ) ਅਤੇ ਜੋਬਨਜੀਤ ਸਿੰਘ ਢਿਲੋਂ ,ਸੁਖਬੀਰ ਸਿੰਘ ਸੰਧੂ ਅਣਖਬੀਰ ਸਿੰਘ ਬੈਂਕਾ ਬਲਜਿੰਦਰ ਸਿੰਘ ਨਾਰਲਾ ਵਰਿੰਦਰ ਸਿੰਘ ਪਹੂਵਿੰਡ, ਸਕੂਲ ਮੁਖੀ, ਸੁਖਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਗੁਰਮੇਜ ਸਿੰਘ, ਗੁਰਸੇਵਕ ਸਿੰਘ, ਮਨਦੀਪ ਸਿੰਘ, ਤਜਿੰਦਰ ਕੁਮਾਰ, ਪਰਵਿੰਦਰ ਕੌਰ, ਜਗਵੰਤ ਕੌਰ, ਰਮਿੰਦਰਜੀਤ ਕੌਰ, ਕੁਲਵੰਤ ਕੌਰ, ਮਨਜੀਤ ਕੌਰ, ਅਰੁਣਦੀਪ ਕੌਰ, ਸਵਰਨ ਕੌਰ, ਕਿਰਨਪ੍ਰੀਤ ਕੌਰ ਅਤੇ ਸੋਮਾ ਰਾਣੀ ਤੋਂ ਇਲਾਵਾ ਪਿੰਡ ਵਾਸੀ ਤੇ ਬੱਚਿਆ ਦੇ ਮਾਪੇ ਵੀ ਮੌਜੂਦ ਸਨ।

 

Tags: Sarwan Singh Dhun , Sarvan Singh Dhun , Khem Karan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD