Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਿਰਣਾਇਕ ਲੜਾਈ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ : ਸੋਨੀਆ ਮਾਨ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਲੋਕਾਂ ਦਾ ਸਾਥ ਲੈਣ ਲਈ ਘਰ-ਘਰ ਜਾ ਕੇ ਦਿੱਤੀ ਜਾਵੇਗੀ ਦਸਤਕ

Sonia Mann, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Cordon and Search Operation, CASO

Web Admin

Web Admin

5 Dariya News

ਤਰਨ ਤਾਰਨ , 28 Apr 2025

Last updated on: Apr 29, 2025, 14:50 IST

ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਲੋਕਾਂ ਦਾ ਸਹਿਯੋਗ ਲੈਣ ਲਈ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਗਏ "ਨਸ਼ਾ ਮੁਕਤੀ ਮੋਰਚਾ” ਦੇ ਮਾਝਾ ਕੋਆਰਡੀਨੇਟਰ ਸੋਨੀਆ ਮਾਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਿਸ਼ੇਸ ਪ੍ਰੈਸ ਕਾਨਫਰੰਸ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਅਮਿੰਦਰ ਸਿੰਘ ਐਮੀ ਤੋਂ ਇਲਾਵਾ ਵੱਖ-ਵੱਖ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਹਲਕਾ ਕੋਆਰਡੀਨੇਟਰ, ਸ੍ਰੀ ਪਰਮਜੀਤ ਸਿੰਘ ਹਲਕਾ ਪੱਟੀ, ਡਾ. ਗੁਰਦਿਆਲ ਸਿੰਘ ਹਲਕਾ ਖੇਮਕਰਨ,  ਸ੍ਰੀ ਜਸਕਰਨ ਸਿੰਘ ਲਾਡੀ ਹਲਕਾ ਖਡੂਰ ਸਾਹਿਬ ਅਤੇ ਸ੍ਰੀ ਕੁਲਦੀਪ ਸਿੰਘ ਢਿਲੋਂ ਹਲਕਾ ਤਰਨ ਤਾਰਨ ਹਾਜ਼ਰ ਸਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਲਈ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ। ਉੁਹਨਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਲੋਕਾਂ ਦਾ ਸਾਥ ਲੈਣ ਲਈ ਘਰ-ਘਰ ਜਾ ਕੇ ਦਸਤਕ ਦਿੱਤੀ ਜਾਵੇਗੀ ।

ਉਹਨਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਅਧੀਨ ਪਿੰਡ ਤੇ ਵਾਰਡ ਪੱਧਰ `ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਇਸ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰ ਘਰ-ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨਗੇ। ਜੇਕਰ ਕੋਈ ਉਸ ਪਰਿਵਾਰ ਦਾ ਮੈਂਬਰ ਨਸ਼ਾ ਕਰਦਾ ਹੈ ਤਾਂ ਉਸ ਦਾ ਇਲਾਜ ਕਰਵਾਇਆ ਜਾਵੇਗਾ ਅਤੇ ਉਹਨਾਂ ਕੋਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਾਥ ਮੰਗਿਆ ਜਾਵੇਗਾ। 

ਉਹਨਾਂ ਕਿਹਾ ਕਿ ਇਹ ਮੁਹਿੰਮ ਪਹਿਲਾਂ ਪਿੰਡਾਂ ਵਿੱਚ ਚਲਾਈ ਜਾਵੇਗੀ, ਫਿਰ ਛੋਟੇ ਕਸਬਿਆਂ ਅਤੇ ਸ਼ਹਿਰਾਂ ਦੇ ਵਿੱਚ ਇਸ ਲੜੀ ਤਹਿਤ ਲੋਕਾਂ ਤੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਸਹਿਯੋਗ ਲਿਆ ਜਾਵੇਗਾ। ਸ੍ਰੀਮਤੀ ਸੋਨੀਆ ਮਾਨ ਨੇ ਕਿਹਾ ਕਿ ਸਾਡੀਆਂ ਟੀਮਾਂ ਬਿਲਕੁਲ ਤਿਆਰ ਹਨ ਅਤੇ ਅਸੀਂ ਮਾਝੇ ਵਿੱਚ ਇਸ ਕਾਰਵਾਈ ਨੂੰ ਅੰਜਾਮ ਤੱਕ ਪਹੁੰਚਾਵਾਂਗੇ। 

ਉਹਨਾਂ ਕਿਹਾ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਸਕਦਾ, ਗੁਰੂਆਂ, ਪੀਰਾਂ ਦੀ ਇਸ ਪਵਿੱਤਰ ਧਰਤੀ ‘ਤੇ ਨਸ਼ਿਆਂ ਦੇ ਇਸ ਕਲੰਕ ਦੇ ਮੁਕੰਮਲ ਖਾਤਮੇ ਤੱਕ ਸਾਡੀ ਮੁਹਿੰਮ ਜਾਰੀ ਰਹੇਗੀ ਅਤੇ ਅਸੀਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਵਾਂਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਜਿਹੜੇ ਨੌਜਵਾਨ ਨਸ਼ਾ ਦੇ ਆਦੀ ਹਨ, ਉਹਨਾਂ ਬਾਰੇ ਪੁਲਿਸ ਨੂੰ ਹਦਾਇਤਾਂ ਹਨ ਕਿ ਉਹਨਾਂ ਵਿਰੁੱਧ ਕਾਰਵਾਈ ਨਹੀਂ, ਉਹਨਾਂ ਦਾ ਇਲਾਜ ਕਰਵਾਇਆ ਜਾਵੇ। ਇਸ ਲਈ ਅਸੀਂ ਨਸ਼ਾ ਛਡਾਊ ਕੇਂਦਰਾਂ ਵਿੱਚ ਉਹਨਾਂ ਦਾ ਇਲਾਜ ਕਰਵਾਉਣ ਦੇ ਪ੍ਰਬੰਧ ਕੀਤੇ ਹਨ। 

ਉਹਨਾਂ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਉੱਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ, ਸਰਕਾਰੀ ਨੌਕਰੀਆਂ ਵਿੱਚ ਭਰਤੀ ਚੱਲ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਹੁਨਰਮੰਦ ਸਿੱਖਿਆ ਦੇਣ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

 

Tags: Sonia Mann , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD