Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

550 ਏਕੜ ਰਕਬੇ ਨੂੰ ਪਹਿਲੀ ਵਾਰ ਮਿਲੇਗਾ ਸਿੰਚਾਈ ਲਈ ਨਹਿਰੀ ਪਾਣੀ

ਪਹਿਲਾਂ ਮਿਲਦਾ ਸੀ ਟਿਊਬਵੈੱਲ ਨਾਲ ਪਾਣੀ, ਪਾਣੀ ਡੂੰਘੇ ਹੋਣ ਕਾਰਨ ਹੁਣ ਟਿਊਬਵੈੱਲ ਨਕਾਰਾ ਹੋਏ

AAP,  Aam Aadmi Party, Aam Aadmi Party Punjab, AAP Punjab, Sangrur

Web Admin

Web Admin

5 Dariya News

ਧੂਰੀ/ਸੰਗਰੂਰ , 29 Apr 2025

Last updated on: Apr 29, 2025, 16:05 IST

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਧੂਰੀ ਦੇ 550 ਏਕੜ ਤੋਂ ਵਧੇਰੇ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਸ਼ੇਰਪੁਰ ਅਤੇ ਪਿੰਡ ਕਾਲਾਬੂਲਾ ਵਿੱਚ ਸਾਂਝੇ ਮੋਘੇ ਦਾ ਨਿਰਮਾਣ ਕੰਮ ਸ਼ੁਰੂ ਹੋ ਗਿਆ ਹੈ। ਇਸ ਮਹੱਤਵਪੂਰਨ ਪ੍ਰੋਜੈਕਟ ਤਹਿਤ ਪਾਈਪ ਪਾਉਣ ਦੇ ਕੰਮ ਦੀ ਪੰਜਾਬ ਰਾਜ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸ਼ੁਰੂਆਤ ਕਰਵਾਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਸ਼ੇਰਪੁਰ ਅਤੇ ਪਿੰਡ ਕਾਲਾਬੂਲਾ ਵਿੱਚ ਬਣਨ ਵਾਲੇ ਸਾਂਝੇ ਮੋਘੇ ਨਾਲ ਇਲਾਕੇ ਦੇ ਸੈਂਕੜੇ ਕਿਸਾਨਾਂ ਦੇ 550 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਕੁੱਲ 1.91 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। 

ਉਹਨਾਂ ਕਿਹਾ ਕਿ ਇਹ ਕੰਮ ਮੱਧ ਜੂਨ ਮਹੀਨੇ ਤੱਕ ਮੁਕੰਮਲ ਕਰਨ ਦਾ ਟੀਚਾ ਹੈ। ਅਗਾਮੀ ਝੋਨੇ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ। ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। 

ਉਹਨਾਂ ਕਿਹਾ ਕਿ ਪਹਿਲਾਂ ਇਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਸਨ। ਫ਼ਸਲ ਨੂੰ ਪਾਣੀ ਦੇਣ ਲਈ ਕਿਸਾਨਾਂ ਨੂੰ ਭਾਰੀ ਮੁਸ਼ੱਕਤ ਕਰਨੀ ਪੈਂਦੀ ਸੀ। ਇਹ ਕੰਮ ਬਰਨਾਲਾ ਨਹਿਰ ਅਤੇ ਗਰਾਊਂਡ ਵਾਟਰ ਮੰਡਲ ਬਰਨਾਲਾ ਵੱਲੋਂ ਕੀਤਾ ਜਾ ਰਿਹਾ ਹੈ। ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ। 

ਇਸ ਮੌਕੇ ਪਿੰਡ ਸ਼ੇਰਪੁਰ ਦੇ ਸਰਪੰਚ ਸ੍ਰ ਰਾਜ ਸਿੰਘ (ਚੇਅਰਮੈਨ ਮਾਰਕੀਟ ਕਮੇਟੀ ਸ਼ੇਰਪੁਰ), ਪਿੰਡ ਕਾਲਾਬੂਲਾ ਦੇ ਸਰਪੰਚ ਸ੍ਰ ਰਣਜੀਤ ਸਿੰਘ, ਦੋਵੇਂ ਪਿੰਡਾਂ ਦੇ ਮੋਹਤਬਰ ਵਿਅਕਤੀ, ਨਹਿਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਹਰਸ਼ਾਂਤ ਕੁਮਾਰ, ਐੱਸ ਡੀ ਓ ਸ੍ਰ ਗੁਰਪਾਲ ਸਿੰਘ ਜਟਾਣਾ, ਜੇ ਈ ਸ੍ਰ ਬਲਕਰਨ ਸਿੰਘ, ਨਹਿਰੀ ਪਟਵਾਰੀ ਸ੍ਰ ਦਵਿੰਦਰ ਸਿੰਘ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ। 

 

Tags: AAP , Aam Aadmi Party , Aam Aadmi Party Punjab , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD