Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੱਥੋ ਹੱਥ ਵਿਕ ਰਹੀ ਕਣਕ, ਕਿਸਾਨਾਂ ਨੂੰ ਹੁਣ ਤੱਕ 20500 ਕਰੋੜ ਰੂਪਏ ਦੀ ਕੀਤੀ ਅਦਾਇਗੀ- ਲਾਲ ਚੰਦ ਕਟਾਰੂਚੱਕ

ਸੂਬਾ ਸਰਕਾਰ ਕਿਸਾਨਾਂ ਦੇ ਫਸਲ ਦਾ ਦਾਣਾ ਦਾਣਾ ਖਰੀਦੇਗੀ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 29 Apr 2025

Last updated on: Apr 29, 2025, 16:41 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਨਿਭਾਉਂਦਿਆਂ ਕਿਸਾਨਾਂ ਦੀ ਕਣਕ ਦੀ ਫਸਲ ਦੀ ਖਰੀਦ ਹੱਥੋਂ ਹੱਥ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 20500 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਗੱਲ ਪੰਜਾਬ ਦੇ ਫੂਡ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਦੇ ਦੌਰੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਫੂਡ ਸਪਲਾਈ ਮੰਤਰੀ ਨੇ ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਮੰਡੀ ਦਾ ਦੌਰਾ ਕਰਦਿਆਂ ਇੱਥੇ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ, ਆੜਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਲਾਂ ਜਾਣੀਆਂ ਅਤੇ ਇਸ ਤੋਂ ਬਿਨਾਂ ਉਹਨਾਂ ਨੇ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਜਾਣਕਾਰੀ ਲਈ। 

ਉਨ੍ਹਾਂ ਕਿਹਾ ਕਿ ਮੰਡੀ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਤੇ ਮੰਡੀਆਂ ਦੇ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਸਹੀ ਢੰਗ ਨਾਲ ਚੱਲ ਰਹੇ ਹਨ ।  ਉਨ੍ਹਾਂ ਇਹ ਦੱਸਿਆ ਕਿ ਇਸ ਸਾਲ ਮਜ਼ਦੂਰਾਂ ਦੀ ਲੇਬਰ ਵਿੱਚ ਵੀ ਪਿਛਲੇ ਸਾਲ ਨਾਲੋਂ 43 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੈਬਨਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕਣਕ ਵੇਚਣ ਵਿੱਚ ਕਿਸੇ ਕਿਸਾਨ ਨੂੰ ਕੋਈ ਦਿੱਕਤ ਨਾ ਆਵੇ। 

ਉਹਨਾਂ ਨੇ ਕਿਹਾ ਕਿ ਜਿਵੇਂ ਹੀ ਕਿਸਾਨ ਮੰਡੀ ਵਿੱਚ ਫਸਲ ਲੈ ਕੇ ਪਹੁੰਚਦਾ ਹੈ ਉਸ ਦੀ ਫਸਲ ਉਸੇ ਦਿਨ ਵਿਕੇ ਇਸ ਸਬੰਧੀ ਸਾਰੀਆਂ ਏਜੰਸੀਆਂ ਨੂੰ ਸਖਤੀ ਨਾਲ ਹਦਾਇਤ ਕੀਤੀ ਗਈ ਹੈ। ਇਸ ਤੋਂ ਬਿਨਾਂ ਉਹਨਾਂ ਨੇ ਕਿਹਾ ਕਿ ਭਾਵੇਂ ਅਦਾਇਗੀ ਕਰਨ ਲਈ 48 ਘੰਟੇ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ 24 ਘੰਟੇ ਦੇ ਅੰਦਰ ਹੀ ਕਿਸਾਨਾਂ ਨੂੰ ਅਦਾਇਗੀ ਕਰ ਰਹੀ ਹੈ। ਉਹਨਾਂ ਨੇ ਦੱਸਿਆ ਕਿ ਰਾਜ ਭਰ ਵਿੱਚ ਹੁਣ ਤੱਕ 107 ਲੱਖ ਟਨ ਕਣਕ ਦੀ ਆਮਦ ਹੋਈ ਹੈ ਜਦਕਿ ਇਸ ਵਾਰ 124 ਲੱਖ ਟਨ ਦਾ ਟੀਚਾ ਕੇਂਦਰੀ ਪੂਲ ਲਈ ਕਣਕ ਖਰੀਦਣ ਦਾ ਮਿਥਿਆ ਗਿਆ ਹੈ। 

ਉਹਨਾਂ ਨੇ ਕਿਹਾ ਕਿ ਕਿਸਾਨਾਂ ਨੇ ਦੱਸਿਆ ਹੈ ਕਿ ਇਸ ਵਾਰ ਬੰਪਰ ਝਾੜ ਹੈ ਅਤੇ ਚੰਗੀ ਫਸਲ ਹੋਣ ਕਾਰਨ ਇਹ ਟੀਚਾ ਸਹਿਜੇ ਹੀ ਪ੍ਰਾਪਤ ਹੋ ਜਾਣ ਦੀ ਆਸ ਹੈ। ਉਹਨਾਂ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਦਾਣਾ ਦਾਣਾ ਚੁੱਕਿਆ ਜਾਵੇਗਾ ਅਤੇ ਲਿਫਟਿੰਗ ਦੀ ਪ੍ਰਕਿਰਿਆ ਨੂੰ ਹੁਣ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਇਸ ਪ੍ਰਕਿਰਿਆ ਦੌਰਾਨ ਜੇਕਰ ਲਿਫਟਿੰਗ ਦੇ ਕੰਮ ਵਿੱਚ ਕਿਸੇ ਨੇ ਕੁਤਾਹੀ ਕੀਤੀ ਤਾਂ ਸਖਤ ਕਾਰਵਾਈ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 5.79 ਲੱਖ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦ ਕਿ ਬੀਤੇ ਇਕ ਦਿਨ ਵਿਚ 21387 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਇਸ ਮੌਕੇ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ  ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ., ਸ੍ਰੀ ਸੁਖਵਿੰਦਰ ਸਿੰਘ ਗਿੱਲ ਜਿ਼ਲ੍ਹਾ  ਖੁਰਾਕ ਅਤੇ ਸਪਲਾਈ ਕੰਟਰੋਲਰ ,ਸੁਰਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ, ਅਜੈਪਾਲ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ, ਸ.ਮਨਜਿੰਦਰ ਸਿੰਘ ਉੜਾਂਗ,ਸ੍ਰੀ ਇਕਬਾਲ ਸਿੰਘ ਪ੍ਰਧਾਨ ਕੱਚਾ ਆੜਤੀਆਂ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ, ਅਮ੍ਰਿਤਪਾਲ ਸਿੰਘ ਬਰਾੜ ਡੀਐਫਓ ਵੀ ਹਾਜਰ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD