Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਨੋਹਰ ਲਾਲ ਖੱਟਰ ਅਤੇ ਭਜਨ ਲਾਲ ਸ਼ਰਮਾ ਨੇ ਜੈਪੁਰ ਵਿੱਚ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ

ਮੈਟਰੋ ਫੇਜ-2 ਪ੍ਰੋਜੈਕਟ ਵਿੱਚ ਖਰਚ ਅਤੇ ਲਾਗਤ ਦਾ ਉਚਿਤ ਮੁਲਾਂਕਣ ਕੀਤਾ ਜਾਵੇ ਜਿਸ ਨਾਲ ਜਨ ਸਧਾਰਣ ਨੂੰ ਵੀ ਬਿਹਤਰ ਸੁਵਿਧਾਵਾਂ ਮਿਲ ਸਕਣ : ਭਜਨ ਲਾਲ ਸ਼ਰਮਾ

Manohar Lal Khattar, Union Minister of Power and Minister of Housing and Urban Affairs, Ministry of Power and Minister of Housing and Urban Affairs, BJP, Bharatiya Janata Party, Bhajan Lal Sharma, Chief Minister of Rajasthan

Web Admin

Web Admin

5 Dariya News

ਜੈਪੁਰ , 29 Apr 2025

Last updated on: Apr 29, 2025, 18:21 IST

ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ਼੍ਰੀ ਮਨੋਹਰ ਲਾਲ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਨੇ ਅੱਜ ਜੈਪੁਰ ਵਿੱਚ ਮੁੱਖ ਮੰਤਰੀ ਨਿਵਾਸ ‘ਤੇ ਰਾਜਸਥਾਨ ਵਿੱਚ ਸ਼ਹਿਰੀ ਵਿਕਾਸ ਨਾਲ ਸਬੰਧਿਤ ਸਾਰੇ ਕੇਂਦਰ ਫੰਡਿਡ ਪ੍ਰੋਜੈਕਟਾਂ ਦੀ ਸਮੀਖਿਆ ਬੈਠਕ ਕੀਤੀ। 

ਉਨ੍ਹਾਂ ਨੇ ਸਵੱਛ ਭਾਰਤ ਮਿਸ਼ਨ, ਪੀਐੱਮ ਈ-ਬੱਸ ਸੇਵਾ, ਜੈਪੁਰ  ਮੈਟਰੋ ਰੇਲ, ਅੰਮ੍ਰਿਤ ਮਿਸ਼ਨ 2.0 ਜਿਹੇ ਕੇਂਦਰ ਦੁਆਰਾ ਫੰਡਿਡ ਰਾਜਸਥਾਨ ਦੇ ਵਿਕਾਸ ਨਾਲ ਜੁੜੇ ਮਹੱਤਵਪੂਰਨ ਪ੍ਰੋਜੈਕਟਾਂ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਵਿਕਾਸ, ਵਿਸਤਾਰ ਅਤੇ ਵਿੱਤੀ ਮਾਡਲ ਦੀ ਸਮੀਖਿਆ ਕੀਤੀ।

ਸ਼੍ਰੀ ਭਜਨ ਲਾਲ ਸ਼ਰਮਾ ਨੇ ਕਿਹਾ ਕਿ ਮੈਟਰੋ ਫੇਜ-2 ਪ੍ਰੋਜੈਕਟ ਅਤੇ ਹੋਰ ਮਹੱਤਵਪੂਰਨ ਪ੍ਰੋਜੈਕਟਾਂ ਵਿੱਚ ਖਰਚ ਅਤੇ ਲਾਗਤ ਦਾ ਉਚਿਤ ਮੁਲਾਂਕਣ ਕੀਤਾ ਜਾਵੇ ਜਿਸ ਨਾਲ ਵਿੱਤੀ ਸੰਸਾਧਨਾਂ ਦੀ ਸਮੁੱਚੀ ਵਰਤੋਂ ਦੇ ਨਾਲ-ਨਾਲ ਜਨ ਸਧਾਰਣ ਨੂੰ ਬਿਹਤਰ ਸੁਵਿਧਾਵਾਂ ਉਪਲਬਧ ਕਰਵਾਈਆਂ ਜਾ ਸਕਣ। 

ਸ਼੍ਰੀ ਸ਼ਰਮਾ ਨੇ ਕਿਹਾ ਕਿ ਰਾਜਸਥਾਨ ਇਤਿਹਾਸਕ ਰਾਜ ਹੈ। ਇਹ ਰਾਜ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਕੇਂਦਰ ਦੇ ਸਹਿਯੋਗ ਨਾਲ ਸ਼ਹਿਰੀ ਵਿਕਾਸ ਲਈ ਇੱਥੇ ਮਹੱਤਵਪੂਰਨ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਜਨ ਸਧਾਰਣ ਦੀਆਂ ਭਵਿੱਖ ਦੀਆਂ ਜ਼ਰੂਰਤਾਂ ਅਤੇ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਯੋਜਨਾ ਬਣਾਉਣ ਅਤੇ ਉਨ੍ਹਾਂ ਦੇ ਸਮੁੱਚੇ ਲਾਗੂਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਮੌਕੇ ‘ਤੇ ਭਾਰਤ ਸਰਕਾਰ ਅਤੇ ਰਾਜਸਥਾਨ ਸਰਕਾਰ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਅਧਿਕਾਰੀਆਂ ਨੇ ਸਾਰੇ ਮਹੱਤਵਪੂਰਨ ਸ਼ਹਿਰੀ ਵਿਕਾਸ ਪ੍ਰੋਜੈਕਟਾਂ ਦੇ ਸਬੰਧ ਵਿੱਚ ਮਾਣਯੋਗ ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਅਤੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਭਜਨ ਲਾਲ ਸ਼ਰਮਾ ਦੇ ਸਾਹਮਣੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ। 

 

Tags: Manohar Lal Khattar , Union Minister of Power and Minister of Housing and Urban Affairs , Ministry of Power and Minister of Housing and Urban Affairs , BJP , Bharatiya Janata Party , Bhajan Lal Sharma , Chief Minister of Rajasthan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD