Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਪੰਜਾਬ ਸਰਕਾਰ ਵੱਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ

“ਆਪ” ਪ੍ਰਧਾਨ ਵੱਲੋਂ ਨੌਜਵਾਨਾਂ ਨੂੰ ਭਗਵਾਨ ਪਰਸ਼ੂਰਾਮ ਵੱਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਸੱਦਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Raman Arora, Jalandhar, Bhagwan Parshuram Jayanti, Bhagwan Parshuram, Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 29 Apr 2025

Last updated on: Apr 30, 2025, 11:29 IST

ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਕੇ.ਐਮ.ਵੀ. ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। 

ਇਸ ਸ਼ੁਭ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਇਹ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸ਼ਲਾਘਾ ਕੀਤੀ। ਭਗਵਾਨ ਸ਼੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਅੱਜ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਪ੍ਰਸੰਗਿਕ ਹੈ। 

ਉਨ੍ਹਾਂ ਜਲੰਧਰ ਸ਼ਹਿਰ ਵਿੱਚ ਇੱਕ ਨਵੇਂ ਚੌਕ ਦਾ ਨਾਮ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਨਾਂਅ 'ਤੇ ਰੱਖਣ ਦਾ ਐਲਾਨ ਵੀ ਕੀਤਾ।ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਸਮਾਗਮ ਦੇਸ਼ ਦੇ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਇਤਿਹਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ।

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ਼੍ਰੀ ਦੀਪਕ ਬਾਲੀ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਇਤਿਹਾਸਕ ਪਹਿਲਕਦਮੀ ਲਈ ਸ਼ਲਾਘਾ ਕੀਤੀ।ਸਮਾਰੋਹ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ, ਸਲਾਹਕਾਰ ਦੀਪਕ ਬਾਲੀ, ਵਿਧਾਇਕ ਰਮਨ ਅਰੋੜਾ, ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜੋਤੀ ਜਗਾਉਣ ਨਾਲ ਹੋਈ।

ਇਸ ਦੌਰਾਨ ਬੁਲਾਰਿਆਂ ਨੇ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਬ੍ਰਾਹਮਣ ਭਾਈਚਾਰੇ ਦੇ ਕਈ ਪ੍ਰਮੁੱਖ ਮੈਂਬਰਾਂ, ਜਿਨ੍ਹਾਂ ਵਿੱਚ ਸੁਰਦਰਸ਼ਨ ਸ਼ਰਮਾ, ਡਾ. ਵੀ.ਕੇ. ਵਾਸੂਦੇਵ, ਰਾਜਿੰਦਰ ਸ਼ਰਮਾ, ਵਿਨੋਦ ਕੁਮਾਰ ਦੱਤਾ ਅਤੇ ਭਾਰਤ ਭੂਸ਼ਣ ਸ਼ਰਮਾ ਸ਼ਾਮਲ ਹਨ, ਨੂੰ ਸਮਾਜ, ਖਾਸ ਕਰ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਆਰਤੀ ਨਾਲ ਹੋਈ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Raman Arora , Jalandhar , Bhagwan Parshuram Jayanti , Bhagwan Parshuram , Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD