Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਮੌਤ ਤੋਂ 2 ਮਹੀਨਿਆਂ ਬਾਅਦ ਭਾਰਤ ਪਹੁੰਚਿਆ ਬਟਾਲਾ ਦੇ ਗੁਰਪ੍ਰੀਤ ਦਾ ਮ੍ਰਿਤਕ ਸਰੀਰ

ਸਰਬੱਤ ਦਾ ਭਲਾ ਟਰੱਸਟ ਦੀ ਐਬੂਲੈਂਸ ਰਾਹੀਂ ਹਵਾਈ ਅੱਡੇ ਤੋਂ ਘਰ ਭੇਜਿਆ ਗਿਆ ਮ੍ਰਿਤਕ ਸਰੀਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

5 Dariya News

5 Dariya News

5 Dariya News

ਅੰਮ੍ਰਿਤਸਰ , 29 Apr 2025

Last updated on: Apr 30, 2025, 12:14 IST

ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਅੰਮੋ ਨੰਗਲ ਨਾਲ ਸਬੰਧਿਤ 49 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਵੱਸਣ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਗੁਰਪ੍ਰੀਤ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਪਿਛਲੇ ਕੁਝ ਸਾਲਾਂ ਤੋਂ ਦੁਬਈ ਆਇਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਮੁਤਾਬਿਕ ਬੀਤੀ 1 ਮਾਰਚ ਤੋਂ ਗੁਰਪ੍ਰੀਤ ਨਾਲ ਉਨ੍ਹਾਂ ਦਾ ਸੰਪਰਕ ਟੁੱਟ ਗਿਆ ਸੀ ਅਤੇ ਉਨ੍ਹਾਂ ਨੇ ਦੁਬਈ ਵਿਖੇ ਰਹਿੰਦੇ ਆਪਣੇ ਰਿਸ਼ਤੇਦਾਰਾਂ ਤੋਂ ਇਲਾਵਾ ਉਸਦੇ ਦੋਸਤਾਂ ਰਾਹੀਂ ਉਸਨੂੰ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਬਦਕਿਸਮਤੀ ਨਾਲ ਬੀਤੀ 23 ਅਪ੍ਰੈਲ ਨੂੰ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਨੇ ਗੁੰਮ ਹੋਣ ਤੋਂ ਅਗਲੇ ਹੀ ਦਿਨ ਭਾਵ 2 ਮਾਰਚ ਨੂੰ ਆਤਮ ਹੱਤਿਆ ਕਰ ਲਈ ਸੀ। 

ਡਾ.ਓਬਰਾਏ ਨੇ ਦੱਸਿਆ ਕਿ ਪਰਿਵਾਰ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਨ ਤੇ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਰਾਹੀਂ ਜਿੱਥੇ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ 'ਚ ਪਰਿਵਾਰ ਦੀ ਮਦਦ ਕੀਤੀ ਉੱਥੇ ਹੀ ਬੀਤੀ ਰਾਤ ਅੰਮ੍ਰਿਤਸਰ ਹਵਾਈ ਅੱਡੇ ਤੇ ਉਸਦਾ ਮ੍ਰਿਤਕ ਸਰੀਰ ਪਹੁੰਚਣ ਉਪਰੰਤ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਤੇ ਖਜ਼ਾਨਚੀ ਨਵਜੀਤ ਘਈ ਵੱਲੋਂ ਪੀੜਤ ਪਰਿਵਾਰ ਦੀ ਦੱਸੀ ਗਈ ਆਰਥਿਕ ਹਾਲਤ ਮੁਤਾਬਿਕ ਉਨ੍ਹਾਂ ਵੱਲੋਂ ਗੁਰਪ੍ਰੀਤ ਦੀ ਪਤਨੀ ਅਤੇ ਬਜ਼ੁਰਗ ਵਿਧਵਾ ਮਾਤਾ ਨੂੰ ਘਰ ਦੇ ਗੁਜ਼ਾਰੇ ਲਈ ਕ੍ਰਮਵਾਰ 2500-2500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।

ਉਨ੍ਹਾਂ ਵਿਸ਼ੇਸ਼ ਤੌਰ ਤੇ ਜ਼ਿਕਰ ਕਰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਟਰੱਸਟ ਵੱਲੋਂ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 410 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

ਇਸ ਦੌਰਾਨ ਹਵਾਈ ਅੱਡੇ ਤੇ ਗੁਰਪ੍ਰੀਤ ਦੀ ਮ੍ਰਿਤਕ ਦੇਹ ਨਾਲ ਦੁਬਈ ਤੋਂ ਪਹੁੰਚੇ ਉਸ ਦੇ ਜੀਜਾ ਨਰਿੰਦਰ ਸਿੰਘ ਤੋਂ ਇਲਾਵਾ ਉਸਦੇ ਭਰਾ ਸ਼ੁਭਪ੍ਰੀਤ ਸਿੰਘ,ਰਾਣਾ ਪ੍ਰਤਾਪ ਸਿੰਘ,ਤੇਜਿੰਦਰ ਸਿੰਘ, ਅਮਰਦੀਪ ਸਿੰਘ ਤੇ ਜ਼ੋਰਾਵਰ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਰਿਵਾਰ ਦੀ ਇਸ ਔਖੀ ਘੜੀ ਵੇਲੇ ਕੀਤੀ ਗਈ ਵੱਡੀ ਮਦਦ ਨੂੰ ਉਹ ਹਮੇਸ਼ਾ ਹੀ ਯਾਦ ਰੱਖਣਗੇ।

       

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD