Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ 37 ਸਾਲ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਸੇਵਾ ਮੁਕਤ

ਕਿਹਾ, ਮੈਨੂੰ ਖਾਕੀ ਵਰਦੀ ਤੇ ਆਪਣੇ ਖਾਕੀ ਖ਼ੂਨ 'ਤੇ ਮਾਣ, ਪੰਜਾਬ ਪੁਲਿਸ ਨੇ ਸਦਾ ਲੋਕਾਂ ਦੀ ਖ਼ੈਰ ਮੰਗੀ

Mandeep Singh Sidhu, Deputy Inspector General, DIG Mandeep Singh Sidhu, DIG Patiala Range, Police, Punjab Police, Patiala

Web Admin

Web Admin

5 Dariya News

ਪਟਿਆਲਾ , 30 Apr 2025

Last updated on: Apr 30, 2025, 17:39 IST

ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੂੰ 37 ਸਾਲ 23 ਦਿਨ ਦੀ ਸ਼ਾਨਦਾਰ ਸੇਵਾ ਨਿਭਾਅ ਕੇ ਅੱਜ ਸੇਵਾ ਮੁਕਤ ਹੋਣ ਮੌਕੇ ਰੇਂਜ ਦੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ ਡਾ. ਨਾਨਕ ਸਿੰਘ, ਸਰਤਾਜ ਸਿੰਘ ਚਹਿਲ, ਮੁਹੰਮਦ ਸਰਫ਼ਰਾਜ ਆਲਮ ਤੇ ਗਗਨ ਅਜੀਤ ਸਿੰਘ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਦੌਰਾਨ ਵੱਡੀ ਗਿਣਤੀ ਸੇਵਾ ਮੁਕਤ ਉਚ ਅਧਿਕਾਰੀਆਂ ਤੋਂ ਇਲਾਵਾ ਪਟਿਆਲਾ ਰੇਂਜ ਦੇ ਮੌਜੂਦਾ ਅਧਿਕਾਰੀ ਵੀ ਮੌਜੂਦ ਸਨ। 

ਇਸ ਮੌਕੇ ਮਨਦੀਪ ਸਿੰਘ ਸਿੱਧੂ ਨੇ ਆਪਣੀ ਸੇਵਾ ਦੀ ਸ਼ੁਰੂਆਤ ਤੋਂ ਲੈਕੇ ਸੇਵਾ ਮੁਕਤੀ ਤੱਕ ਦੇ ਸ਼ਾਨਦਾਰ ਸਫ਼ਰ ਦਾ ਜਿਕਰ ਕਰਦਿਆਂ ਭਾਵੁਕ ਤਕਰੀਰ 'ਚ ਕਿਹਾ ਕਿ ਉਨ੍ਹਾਂ ਨੂੰ ਆਪਣੀ ਖਾਕੀ ਵਰਦੀ 'ਤੇ ਤਾਂ ਮਾਣ ਹੈ ਹੀ ਬਲਕਿ ਉਨ੍ਹਾਂ ਵਿੱਚ ਦੌੜਦੇ 'ਖਾਕੀ ਬਲੱਡ' 'ਤੇ ਵੀ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੱਕ ਸਧਾਰਨ ਪਰਿਵਾਰ 'ਚੋਂ ਉਠਕੇ ਪੁਲਿਸ ਦੇ ਇਸ ਉਚ ਅਧਿਕਾਰੀ ਤੱਕ ਦਾ ਸਫ਼ਰ ਕੀਤਾ ਤੇ ਔਖੇ ਵੇਲੇ ਨੌਕਰੀ ਕਰਦਿਆਂ ਗੋਲੀਆਂ ਦਾ ਵੀ ਸਾਹਮਣਾ ਕੀਤਾ ਪਰ ਹਮੇਸ਼ ਬੁਲੰਦ ਹੌਂਸਲੇ ਨਾਲ ਹੀ ਲੋਕਾਂ ਵਿੱਚ ਵਿਚਰਦੇ ਹੋਏ ਟੀਮ ਵਰਕ ਨੂੰ ਪਹਿਲ ਦਿੱਤੀ।

ਸੇਵਾ ਮੁਕਤ ਹੋ ਰਹੇ ਡੀ.ਆਈ.ਜੀ ਸਿੱਧੂ ਨੇ ਮੌਜੂਦਾ ਅਧਿਕਾਰੀਆਂ ਨੂੰ ਨਸੀਹਤ ਦਿੱਤੀ ਕਿ ਉਹ ਜੇਕਰ ਆਮ ਲੋਕਾਂ ਦਾ ਦਰਦ ਮਹਿਸੂਸ ਕਰਨਗੇ ਤਾਂ ਸਾਡੀ ਸੇਵਾ ਕੀਤੀ ਸਫ਼ਲ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ ਸੁੱਤੇ ਹੁੰਦੇ ਹਨ ਤੇ ਪੁਲਿਸ ਜਾਗਦੀ ਹੁੰਦੀ ਹੈ ਤੇ ਲੋਕਾਂ ਦੀ ਸਭ ਤੋਂ ਵੱਧ ਸੁੱਖ ਉਸ ਇਲਾਕੇ ਦੀ ਪੁਲਿਸ ਮੰਗਦੀ ਹੈ। ਇਸ ਮੌਕੇ ਪਟਿਆਲਾ ਦੇ ਐਸ.ਐਸ.ਪੀ. ਡਾ. ਨਾਨਕ ਸਿੰਘ, ਸੰਗਰੂਰ ਦੇ ਐਸ.ਐਸ.ਪੀ. ਸਰਤਾਜ ਸਿੰਘ ਚਹਿਲ, ਬਰਨਾਲ ਦੇ ਐਸ.ਐਸ.ਪੀ ਮੁਹੰਮਦ ਸਰਫ਼ਰਾਜ ਆਲਮ ਤੇ ਮਾਲੇਰਕੋਟਲਾ ਦੇ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਡੀ.ਆਈ.ਜੀ. ਸਿੱਧੂ ਨਾਲ ਆਪਣੇ ਕੀਤੇ ਕੰਮਾਂ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਹੱਲਾਸ਼ੇਰੀ ਦਿੰਦੇ ਹੋਏ ਰਾਹ ਦਸੇਰਾ ਬਣੇ ਰਹੇ। 

ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪੁੱਜੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਸਾਬਕਾ ਆਈਜੀ ਪਰਮਜੀਤ ਸਿੰਘ ਗਿੱਲ ਤੇ ਅਮਰ ਸਿੰਘ ਚਾਹਲ ਨੇ ਵੀ ਡੀ.ਆਈ.ਜੀ. ਸਿੱਧੂ ਦੀ ਪੇਸ਼ੇਵਾਰ ਕਾਬਲੀਅਤ ਤੇ ਇੱਕ ਜ਼ਹੀਨ ਅਫ਼ਸਰ ਵਜੋਂ ਨਿਭਾਈਆਂ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ। ਇਸ ਦੌਰਾਨ ਪਟਿਆਲਾ ਰੇਂਜ ਦੇ ਸਮੂਹ ਐਸ.ਐਸ.ਪੀਜ ਤੇ ਡੀ.ਆਈ.ਜੀ ਦਫ਼ਤਰ ਵੱਲੋਂ ਮਨਦੀਪ ਸਿੰਘ ਸਿੱਧੂ ਦਾ ਸਨਮਾਨ ਕੀਤਾ ਗਿਆ ਅਤੇ ਪੂਰੀ ਸ਼ਾਨ-ਓ-ਸ਼ੌਕਤ ਨਾਲ ਸੇਵਾ ਮੁਕਤ ਹੋ ਰਹੇ ਆਪਣੇ ਡੀ.ਆਈ.ਜੀ. ਨੂੰ ਨਿੱਘੀ ਵਿਦਾਇਗੀ ਦਿੱਤੀ ਗਈ।

ਸਮਾਰੋਹ ਮੌਕੇ ਮਨਦੀਪ ਸਿੰਘ ਸਿੱਧੂ ਦੇ ਧਰਮ ਪਤਨੀ ਡਾ. ਸੁਖਮੀਨ ਸਿੱਧੂ, ਭਰਾ ਸਰਬੀਰ ਇੰਦਰ ਸਿੰਘ ਸਿੱਧੂ, ਬੇਟਾ ਅਮਿਤੇਸ਼ਵਰ ਸਿੰਘ ਸਿੱਧੂ ਸਮੇਤ ਐਸ.ਐਸ.ਪੀ ਵਿਜੀਲੈਂਸ ਬਿਉਰੋ ਰਾਜਪਾਲ ਸਿੰਘ, ਏ.ਆਈ.ਜੀ. ਜੋਨਲ ਸੀ.ਆਈ.ਡੀ. ਗੁਰਮੀਤ ਸਿੰਘ, ਐਸ.ਪੀ. ਦਿਲਪ੍ਰੀਤ ਸਿੰਘ, ਐਸ.ਪੀ ਪਲਵਿੰਦਰ ਸਿੰਘ ਚੀਮਾ, ਇੰਟੈਲੀਜੈਂਸ ਬਿਊਰੋ ਤੋਂ ਪਰਮਜੀਤ ਸ਼ਰਮਾ, ਸੇਵਾ ਮੁਕਤ ਅਧਿਕਾਰੀ ਰਤਨ ਲਾਲ ਮੌਂਗਾ, ਬਲਕਾਰ ਸਿੰਘ ਸਿੱਧੂ, ਅਜੇ ਮਲੂਜਾ, ਰਣਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਗਿੱਲ, ਸਤਪਾਲ ਸਿੰਘ ਸਿੱਧੂ, ਅਮਰਜੀਤ ਸਿੰਘ ਘੁੰਮਣ, ਗੁਰਦੀਪ ਸਿੰਘ, ਸਮਸ਼ੇਰ ਸਿੰਘ ਬੋਪਾਰਾਏ, ਕੇਸਰ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ, ਆਰ.ਐਸ. ਹਰਾ, ਕਸ਼ਮੀਰ ਸਿੰਘ ਗਿੱਲ, ਗੁਰਸ਼ਰਨ ਸਿੰਘ ਬੇਦੀ, ਨਰਿੰਦਰ ਕੌਸ਼ਲ, ਡੀ.ਆਈ.ਜੀ ਦਫ਼ਤਰ ਦੇ ਸੁਪਰਡੈਂਟ ਲਾਭ ਸਿੰਘ ਸਮੇਤ ਵੱਡੀ ਗਿਣਤੀ ਹੋਰ ਪੁਲਿਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

 

Tags: Mandeep Singh Sidhu , Deputy Inspector General , DIG Mandeep Singh Sidhu , DIG Patiala Range , Police , Punjab Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD