Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਅੰਮ੍ਰਿਤਸਰ ਦੇ 27 ਸਾਲਾ ਪ੍ਰਦੀਪ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪਹੁੰਚਿਆ

ਦਰਦਨਾਕ ਹਾਦਸੇ ਦੌਰਾਨ ਲੱਗੀ ਭਿਆਨਕ ਅੱਗ 'ਚ ਝੁਲਸਣ ਕਾਰਨ ਹੋਈ ਸੀ ਮੌਤ

5 Dariya News

5 Dariya News

5 Dariya News

ਅੰਮ੍ਰਿਤਸਰ , 30 Apr 2025

Last updated on: Apr 30, 2025, 17:56 IST

ਪੂਰੀ ਦੁਨੀਆਂ ਅੰਦਰ ਰੱਬੀ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਗਦੇਵ ਕਲਾਂ (ਹਾਲ ਵਾਸੀ ਮੀਰਾਂਕੋਟ ਚੌਂਕ) ਨਾਲ ਸਬੰਧਿਤ 27 ਸਾਲਾ ਪ੍ਰਦੀਪ ਸਿੰਘ ਪੁੱਤਰ ਬਲਦੇਵ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਮਾਪਿਆਂ ਦਾ ਇਕਲੌਤਾ ਪੁੱਤ ਪ੍ਰਦੀਪ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਤੇ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ 6 ਮਹੀਨੇ ਪਹਿਲਾਂ ਹੀ ਦੁਬਈ ਆਇਆ ਸੀ। ਉਨ੍ਹਾਂ ਦੱਸਿਆ ਕਿ ਦੁਬਈ ਸਥਿਤ ਭਾਰਤੀ ਦੂਤਾਵਾਸ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ  ਦੁਬਈ 'ਚ 10 ਅਪ੍ਰੈਲ ਨੂੰ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਲੱਗੀ ਭਿਆਨਕ ਅੱਗ 'ਚ ਬਹੁਤ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਪਿੰਡ ਜਗਦੇਵ ਕਲਾਂ ਨਾਲ ਸੰਬੰਧਿਤ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਜਿਸ ਉਪਰੰਤ ਉਨ੍ਹਾਂ ਆਪਣੀ ਅੰਮ੍ਰਿਤਸਰ ਟੀਮ ਨੂੰ ਪ੍ਰਦੀਪ ਦੇ ਪਰਿਵਾਰ ਕੋਲ ਭੇਜ ਕੇ ਉਨ੍ਹਾਂ ਨਾਲ ਵਾਪਰੀ ਅਣਹੋਣੀ ਤੋਂ ਜਾਣੂ ਕਰਵਾਇਆ। 

ਉਨ੍ਹਾਂ ਦੱਸਿਆ ਕਿ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਰਾਹੀਂ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਪ੍ਰਦੀਪ ਦਾ ਮਿਤ੍ਰਕ ਸਰੀਰ ਅੰਮ੍ਰਿਤਸਰ ਹਵਾਈ ਅੱਡੇ ਤੇ ਪਹੁੰਚਾਉਣ ਉਪਰੰਤ ਉਨ੍ਹਾਂ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ। ਡਾ.ਉਬਰਾਏ ਨੇ ਦੱਸਿਆ ਕਿ ਹਵਾਈ ਅੱਡੇ ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਖਜ਼ਾਨਚੀ ਨਵਜੀਤ ਘਈ ਤੇ ਉਪ ਪ੍ਰਧਾਨ ਹਰਜਿੰਦਰ ਹੇਰ ਵੱਲੋਂ ਪੀੜਤ ਪਰਿਵਾਰ ਦੀ ਦੱਸੀ ਗਈ ਆਰਥਿਕ ਹਾਲਤ ਮੁਤਾਬਿਕ ਉਨ੍ਹਾਂ ਵੱਲੋਂ ਪ੍ਰਦੀਪ ਦੀ ਵੱਡੀ ਭੈਣ ਦੇ ਵਿਆਹ ਲਈ 2 ਲੱਖ ਰੁਪਏ ਜਦ ਕਿ ਬੇਵੱਸ ਪਿਤਾ ਨੂੰ ਘਰ ਦੇ ਗੁਜ਼ਾਰੇ ਲਈ 2500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਪ੍ਰਦੀਪ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਉਸ ਦੀ ਕੰਪਨੀ ਵੱਲੋਂ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਟਰੱਸਟ ਵੱਲੋਂ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 411 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਇਸ ਦੌਰਾਨ ਹਵਾਈ ਅੱਡੇ ਤੇ ਪ੍ਰਦੀਪ ਸਿੰਘ ਦੀ ਮ੍ਰਿਤਕ ਦੇਹ ਲੈਣ ਪਹੁੰਚੇ ਪਿਤਾ ਬਲਦੇਵ ਸਿੰਘ, ਮਾਮਾ ਹਰਜੀਤ ਸਿੰਘ ਤੇ ਰਣਜੀਤ ਸਿੰਘ, ਨਾਨਾ ਜਸਬੀਰ ਸਿੰਘ, ਹਰਦੇਵ ਸਿੰਘ ਗਿੱਲ ਤੇ ਭਰਾ ਮਾਨਵਦੀਪ ਸਿੰਘ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ  ਇਸ ਔਖੀ ਘੜੀ ਵੇਲੇ ਕੀਤੀ ਗਈ ਇਸ ਵੱਡੀ ਮਦਦ ਲਈ ਉਨ੍ਹਾਂ ਦਾ ਪਰਿਵਾਰ ਹਮੇਸ਼ਾਂ ਹੀ ਡਾ.ਉਬਰਾਏ ਦਾ ਰਿਣੀ ਰਹੇਗਾ।

       

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da Bhala Trust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD