Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਦਾ ਆਧੁਨਿਕੀਕਰਨ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ : ਡਾ. ਕਸ਼ਮੀਰ ਸਿੰਘ ਸੋਹਲ

ਅੱਜ ਦੇ ਵਿਦਿਆਰਥੀ ਭਵਿੱਖ ਦੇ ਰਾਸ਼ਟਰ ਨਿਰਮਾਤਾ ਬਣਨਗੇ - ਜਸਵਿੰਦਰ ਸਿੰਘ ਸੰਧੂ

Dr Kashmir Singh Sohal, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਤਰਨ ਤਾਰਨ , 30 Apr 2025

Last updated on: Apr 30, 2025, 18:32 IST

ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਆਧੁਨਿਕੀਕਰਨ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ  ਕਰੋੜਾਂ ਰੁਪਏ ਖਰਚ ਕੇ ਵਿਦਿਆਰਥੀਆਂ ਨੂੰ ਹਰੇਕ ਸਹੂਲਤ ਮੁਹੱਇਆ ਕਰਵਾਈ ਜਾ ਰਹੀ ਹੈ। ਸਿੱਖਿਆ ਦੇ ਖੇਤਰ ਵਿੱਚ ਵੱਖ-ਵੱਖ ਪ੍ਰਾਪਤੀਆਂ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨਵੀਆਂ ਉਚਾਈਆਂ ਨੂੰ ਛੂਹ ਰਹੇ ਹਨ। 

ਇਸ ਵਰ੍ਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਰੈਂਕ ਹਾਸਿਲ ਕਰਨਾ ਇਹ ਸਾਬਤ ਕਰਦਾ ਹੈ, ਕਿ ਭਵਿੱਖ ਵਿੱਚ ਸਰਕਾਰੀ ਸਕੂਲ ਆਪਣੀ ਬਿਹਤਰੀਨ ਕਾਰਗੁਜ਼ਾਰੀ ਨਾਲ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਿੱਚ ਪੂਰੀ ਤਰ੍ਹਾਂ ਸਫਲ ਹੋਣਗੇ ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਐਲੀਮੈਂਟਰੀ ਸਕੂਲ ਗਹਿਰੀ, ਸਰਕਾਰੀ ਐਲੀਮੈਂਟਰੀ ਸਕੂਲ ਕਲਸ, ਸਰਕਾਰੀ ਐਲੀਮੈਂਟਰੀ ਸਕੂਲ ਲੋਹੀਆਂ, ਸਰਕਾਰੀ ਐਲੀਮੈਂਟਰੀ ਸਕੂਲ ਬੁਰਜ ਰਾਜਾਤਾਲ ਅਤੇ ਸਰਕਾਰੀ ਹਾਈ ਸਕੂਲ ਬੁਰਜ ਰਾਜਾ ਤਾਲ ਵਿਖੇ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਡਾ. ਕਸ਼ਮੀਰ ਸਿੰਘ ਸੋਹਲ ਨੇ ਕਹੇ। 

ਇਸ ਮੌਕੇ ਡਾ ਕਸ਼ਮੀਰ ਸਿੰਘ ਸੋਹਲ ਵੱਲੋਂ ਸਕੂਲ ਵਿੱਚ ਕਰਵਾਏ ਗਏ ਬਿਹਤਰੀਨ ਵਿਕਾਸ ਕਾਰਜਾਂ ਲਈ ਸਮੁੱਚੇ ਸਟਾਫ ਨੂੰ ਪ੍ਰੇਰਿਤ ਕਰਦਿਆਂ ਭਵਿੱਖ ਵਿੱਚ ਵੀ ਇੰਝ ਹੀ ਮਿਹਨਤ ਕਰਦੇ ਰਹਿਣ ਲਈ ਕਿਹਾ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗਰਾਂਟਾਂ ਨਾਲ ਜਿੱਥੇ ਵਿਦਿਆਰਥੀ ਬਿਹਤਰੀਨ ਸਿੱਖਿਆ ਹਾਸਿਲ ਕਰਨਗੇ, ਉੱਥੇ ਸਕੂਲ ਵਿੱਚ ਬੁਨਿਆਦੀ ਢਾਂਚੇ ਦਾ ਮੁਕੰਮਲ ਵਿਕਾਸ ਵੀ ਹੋਵੇਗਾ। 

ਉਹਨਾਂ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਸਕੂਲਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਇਆ ਹੋਣਗੀਆਂ ਅਤੇ ਵਿਦਿਆਰਥੀ ਵਿਸ਼ਵ ਪੱਧਰੀ ਮਾਹੌਲ ਵਿੱਚ ਬੈਠ ਕੇ ਬਿਹਤਰੀਨ ਸਿੱਖਿਆ ਹਾਸਲ ਕਰਨਗੇ। ਇਸ ਮੌਕੇ ਹਲਕਾ ਕੋਆਰਡੀਨੇਟਰ ਗੁਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰ ਜਗਵਿੰਦਰ ਸਿੰਘ ਲਹਿਰੀ, ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਜਸਵਿੰਦਰ ਸਿੰਘ ਸੰਧੂ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ, ਸਕੂਲ ਮੁਖੀ ਪ੍ਰਭਦੀਪ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਚੇਅਰਮੈਨ ਪ੍ਰੇਮ ਸਿੰਘ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਮੈਨ, ਕਸ਼ਮੀਰ ਸਿੰਘ, ਸਰਪੰਚ ਹਰਪਾਲ ਸਿੰਘ , ਚੇਅਰਮੈਨ ਐਸ ਐਮ ਸੀ ਭੁਪਿੰਦਰ ਸਿੰਘ, ਡਾ. ਗੋਲਡੀ,  ਜਗਜੀਤ ਸਿੰਘ, ਮੈਡਮ ਰਮੇਸ਼ ਕੌਰ, ਸਾਬਕਾ ਸਰਪੰਚ ਮਹਾਂਬੀਰ ਸਿੰਘ, ਤਰਸੇਮ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਇਹਨਾਂ ਸਕੂਲਾਂ ਦਾ ਸਮੂਹ ਸਟਾਫ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

 

Tags: Dr Kashmir Singh Sohal , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD