Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲ ਬਣ ਰਹੇ ਨੇ ਵਿਸ਼ਵ ਪੱਧਰੀ : ਵਿਧਾਇਕ ਸਰਵਨ ਸਿੰਘ ਧੁੰਨ

ਸਕੂਲਾਂ ਵਿੱਚ ਹੋਣਗੀਆਂ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ : ਬੀ ਈ ਈ ਓ ਪਾਰਸ ਖੁੱਲਰ

Sarwan Singh Dhun, Sarvan Singh Dhun, Khem Karan, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਖੇਮਕਰਨ , 30 Apr 2025

Last updated on: Apr 30, 2025, 18:34 IST

ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਕਰੋੜਾਂ ਰੁਪਏ ਦੀਆਂ ਗਰਾਂਟਾਂ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ। ਇਹਨਾਂ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਖੇਮਕਰਨ ਐਮ ਐਲ ਏ ਸ੍ਰ ਸਰਵਨ ਸਿੰਘ ਧੁੰਨ ਵੱਲੋਂ ਸਰਕਾਰੀ ਐਲੀਮੈਟਰੀ ਸਕੂਲ ਆਸਲ ਉਤਾੜ, ਸਰਕਾਰੀ ਹਾਈ ਸਕੂਲ ਆਸਲ ਉਤਾੜ, ਸਰਕਾਰੀ ਹਾਈ ਸਕੂਲ ਕੋਟਲੀ ਵਸਾਵਾ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਗਜ਼ਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋ ਕੇ ਗੁਰਦੁਆਰਾ ਵਿੱਚ ਤਕਰੀਬਨ 65 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾ ਦਾ ਉਦਘਾਟਨ ਕੀਤਾ ਗਿਆ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਕੀ ਨੀਤੀ ਅਤੇ ਇਰਾਦੇ ਨਾਲ ਸਰਕਾਰੀ ਸਕੂਲਾਂ ਨੂੰ ਮਾਡਰਨ ਬਣਾਉਣ ਦੇ ਰਸਤੇ ਤੇ ਕੰਮ ਕਰ ਰਹੀ ਹੈ । ਇਸ ਮੌਕੇ ਉਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ , ਕੰਪਿਊਟਰ ਲੈਬ ਅਤੇ ਸਾਇੰਸ ਲੈਬ ਦੇਖਣ ਤੋਂ ਬਾਅਦ ਉਹਨਾਂ ਸਕੂਲਾਂ ਦੇ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ। 

ਇਸ ਮੌਕੇ ਸਰਪੰਚ ਕਾਲਾ ਸਿੰਘ ਸਰਪੰਚ ਓਮਕਾਰ ਸਿੰਘ ਅਤੇ ਸਰਪੰਚ ਹਰਜੀਤ ਸਿੰਘ, ਸਰਪੰਚ ਪਰਵਿੰਦਰ ਸਿੰਘ, ਗੁਰਜੰਟ ਸਿੰਘ ਵੱਲੋਂ ਸਰਕਾਰ ਦੀਆਂ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਤੇ ਚਾਨਣਾ ਪਾਇਆ। ਇਸ ਮੌਕੇ ਗੱਲਬਾਤ ਕਰਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰੀ ਪਾਰਸ ਖੁੱਲਰ ਨੇ ਕਿਹਾ ਕਿ ਭਵਿੱਖ ਵਿੱਚ ਹਲਕੇ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਸਰਕਾਰ ਦੀ ਮਦਦ ਨਾਲ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਇਸ ਮੌਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵਲੋਂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ, ਸਮੂਹ ਕਮੇਟੀ ਮੈਂਬਰ, ਪਿੰਡ ਵਾਸੀ ਤੇ ਬੱਚਿਆ ਦੇ ਮਾਪੇ ਵੀ ਮੌਜੂਦ ਸਨ।

 

Tags: Sarwan Singh Dhun , Sarvan Singh Dhun , Khem Karan , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD