Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ - ਸੰਧੂ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਤਰਨ ਤਾਰਨ , 30 Apr 2025

Last updated on: Apr 30, 2025, 18:45 IST

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਕੋਸ਼ਿਸ਼ ਕਰ ਰਹੀ ਹੈ। ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। 

ਇਸੇ ਲੜੀ ਤਹਿਤ ਅੱਜ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਐਮ ਐਲ ਏ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਸ੍ਰ ਹਰਜੀਤ ਸਿੰਘ ਸੰਧੂ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ ਲੜਕੇ, ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ ਲੜਕੀਆਂ, ਸਰਕਾਰੀ ਐਲੀਮੈਂਟਰੀ ਸਕੂਲ ਘੜਕਾ,  ਸਰਕਾਰੀ ਹਾਈ ਸਕੂਲ ਘੜਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਲੜਕੇ ਅਤੇ ਸਰਕਾਰੀ ਹਾਈ ਸਕੂਲ ਜੋਹਲ ਢਾਏ ਵਾਲਾ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ । 

ਇਸ ਮੌਕੇ ਇਹਨਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ, ਕਮਰਿਆਂ ਅਤੇ ਚਾਰਦੀਵਾਰੀਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ ।  ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਜ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । 

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਸਿੱਖਿਆ ਦਾ ਆਧੁਨੀਕਰਨ ਕਰ ਦਿੱਤਾ ਜਾਵੇਗਾ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਲੜਕੇ ਨੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਬੁਨਿਆਦੀ lਸਹੂਲਤਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਸਕੂਲ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਅਹਿਦ ਲਿਆ। 

ਸੈਂਟਰ ਹੈਡ ਟੀਚਰ ਸਰਕਾਰੀ ਐਲੀਮੈਂਟਰੀ ਸਕੂਲ ਚੋਹਲਾ ਸਾਹਿਬ ਲੜਕੇ ਸ੍ਰ ਸੁਖਵਿੰਦਰ ਸਿੰਘ ਧਾਮੀ ਨੇ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਲਾਘਾ ਕਰਦਿਆਂ ਸਕੂਲ ਨੂੰ ਹੋਰ ਬਿਹਤਰੀਨ ਬਣਾਉਣ ਲਈ ਪ੍ਰਣ ਕੀਤਾ । ਇਸ ਮੌਕੇ ਇਨਾਂ ਸਕੂਲਾਂ ਦੇ  ਸਕੂਲ ਮੁਖੀਆਂ ਤੋਂ ਇਲਾਵਾ ਸੈਂਟਰ ਹੈਡ ਟੀਚਰ ਸ੍ਰ ਗੁਰਦੀਪ ਸਿੰਘ, ਸ੍ਰ ਰਛਪਾਲ ਸਿੰਘ, ਸ੍ਰ ਨਿਰਮਲਜੀਤ ਸਿੰਘ ਅਧਿਆਪਕ ਕੁਲਦੀਪ ਸਿੰਘ, ਅਤੇ ਸਕੂਲ ਮੁਖੀ ਇੰਦਰਪ੍ਰੀਤ ਸਿੰਘ ਤੋਂ ਇਲਾਵਾ ਸਕੂਲਾਂ ਦਾ ਸਮੁੱਚਾ ਸਟਾਫ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ 'ਤੇ ਹਾਜਰ ਸਨ ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD