Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ

 

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਵੱਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਪੰਜਾਬ ਸਿੱਖਿਆ ਕ੍ਰਾਂਤੀ ਨੇ ਸੂਬੇ ਦੇ ਸਕੂਲਾਂ ਦੀ ਨੁਹਾਰ ਬਦਲੀ : ਕੁਲਵੰਤ ਸਿੰਘ ਬਾਜ਼ੀਗਰ

Kulwant Singh Bazigar, Shutrana, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ਼ੁਤਰਾਣਾ/ਪਟਿਆਲਾ , 30 Apr 2025

Last updated on: Apr 30, 2025, 18:55 IST

ਸ਼ੁਤਰਾਣਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਹਲਕੇ ਦੇ ਸੱਤ ਸਕੂਲਾਂ ਵਿੱਚ ਹੋਏ ਲੱਖਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਉਨ੍ਹਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬੂਰੜ, ਸਰਕਾਰੀ ਸੀਨੀਅਰ ਸੈਕੰਡਰੀ ਤੇ ਪ੍ਰਾਇਮਰੀ ਸਕੂਲ ਦੁਗਾਲ, ਸਰਕਾਰੀ ਪ੍ਰਾਇਮਰੀ ਸਕੂਲ ਦੁਗਾਲ ਕਲਾ, ਸਰਕਾਰੀ ਪ੍ਰਾਇਮਰੀ ਦੁਗਾਲ ਖ਼ੁਰਦ, ਸਰਕਾਰੀ ਮਿਡਲ ਸਕੂਲ ਚੁਨਾਗਰਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਚੁਨਗਰਾ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਇਸ ਮੌਕੇ ਐਮ ਐਲ ਏ ਕੁਲਵੰਤ ਸਿੰਘ ਬਾਜ਼ੀਗਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। 

ਉਹਨਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ 12000 ਸਰਕਾਰੀ ਸਕੂਲਾਂ ਨੂੰ ਨਿਵੇਕਲੀ ਦਿੱਖ ਦਿੱਤੀ ਜਾ ਰਹੀ ਹੈ। ਵਿਧਾਇਕ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ ਨਵੇਂ ਕਮਰੇ, ਸਮਾਰਟ ਕਲਾਸ ਰੂਮ, ਚੰਗੇ ਪਖਾਨੇ, ਸਾਫ ਪੀਣ ਵਾਲੇ ਪਾਣੀ ਦੀ ਵਿਵਸਥਾ, ਖੇਡ ਦੇ ਮੈਦਾਨ ਆਦਿ ਦੇਖਦੇ ਹਨ ਤਾਂ ਉਸ ਮੌਕੇ ਉਥੇ ਪੜ ਰਹੇ ਬੱਚਿਆਂ ਦੇ ਚਿਹਰਿਆਂ ਤੇ ਆਈ ਮੁਸਕਾਨ ਹੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦਾ ਸਭ ਤੋਂ ਵੱਡਾ ਧੰਨਵਾਦ ਹੁੰਦਾ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ ਇੱਕ ਨਿਸ਼ਾਨਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾ ਕੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣਾ ਹੈ। ਇਸ ਮੌਕੇ ਇਹਨਾਂ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਮੌਜੂਦ ਸਨ।

 

Tags: Kulwant Singh Bazigar , Shutrana , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD