Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੀਟਿੰਗ ਵਿੱਚ ਨਗਰ ਨਿਗਮ ਨਾਲ ਸਬੰਧਤ ਉਠਾਏ ਗਏ ਮੁੱਦੇ ਜਲਦ ਹੱਲ ਕਰਨ ਦਾ ਦਿਵਾਇਆ ਭਰੋਸਾ

Vineet Verma, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਐਸ.ਏ.ਐਸ ਨਗਰ , 30 Apr 2025

Last updated on: Apr 30, 2025, 18:58 IST

ਅੱਜ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਮੋਹਾਲੀ ਦੀਆਂ ਵੱਖ-ਵੱਖ ਮਾਰਕਿਟਾਂ ਦੇ ਪ੍ਰਧਾਨ, ਵਪਾਰ ਮੰਡਲ ਦੇ ਪ੍ਰਧਾਨ, ਇੰਡਸਟਰੀ ਐਸੋਸ਼ੀਏਸ਼ਨ ਦੀਆਂ ਮੁਸ਼ਕਿਲਾਂ ਜਾਣਨ ਸਬੰਧੀ ਮੀਟਿੰਗ ਮੋਹਾਲੀ ਦੇ ਕਾਰਪੋਰੇਸ਼ਨ ਦਫਤਰ ਵਿਚ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਦੀ ਹਾਜ਼ਰੀ ਵਿੱਚ ਹੋਈ।

ਇਸ ਮੀਟਿੰਗ ਵਿੱਚ ਮਿਊਂਸਪਲ ਕਾਰਪੋਰੇਸ਼ਨ ਨਾਲ ਸਬੰਧਤ ਵੱਖ- ਵੱਖ ਮੁੱਦੇ ਸੁਣੇ ਗਏ ਤੇ ਇਨ੍ਹਾਂ ਵਿੱਚੋਂ ਕਈਆਂ ਮੁੱਦਿਆਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਜਿਵੇਂ ਕਿ ਵਪਾਰੀਆਂ ਦੀ ਮੰਗ ਸੀ ਕਿ ਜਿਹੜੀ ਸਾਫ ਸਫਾਈ ਹੈ, ਉਹ ਕਾਰਪੋਰੇਸ਼ਨ ਵੱਲੋਂ ਲੇਟ ਕੀਤੀ ਜਾਂਦੀ ਹੈ ਅਤੇ ਗੱਡੀਆਂ ਲੱਗਣ ਕਰਕੇ ਪਾਰਕਿੰਗ ਭਰ ਜਾਂਦੀ ਹੈ। 

ਇਸ ਸਬੰਧ ਵਿਚ ਹਦਾਇਤਾਂ ਦਿੱਤੀਆਂ ਗਈਆਂ ਕਿ ਮਾਰਕਿਟ ਦੀ ਸਾਫ ਸਫਾਈ ਸਵੇਰੇ ਜਲਦੀ ਕੀਤੀ ਜਾਵੇ ਤਾਂ ਜੋ ਸਾਫ ਸਫਾਈ ਠੀਕ ਟਾਈਮ/ਢੰਗ ਨਾਲ ਕੀਤੀ ਜਾ ਸਕੇ। ਇਸ ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਉਹ ਕਈ ਆਰ ਐਮ ਸੀ ਪੁਆਇੰਟ ਮਾਰਕਿਟਾਂ ਦੇ ਨਾਲ ਹਨ, ਸੋ ਉਨ੍ਹਾਂ ਦੀ ਸਫਾਈ ਜਰੂਰੀ ਕੀਤੀ ਜਾਵੇ ਤਾਂ ਜੋ ਮਾਰਕਿਟਾਂ ਵਿਚ ਆਉਣ ਵਾਲੇ ਗਾਹਕਾਂ ਨੂੰ ਤੇ ਦੁਕਾਨਦਾਰਾਂ ਨੂੰ ਬੁਦਬੂ ਤੋਂ ਛੁਟਕਾਰਾ ਮਿਲ ਸਕੇ।  

ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਗੈਰ ਕਾਨੂੰਨੀ ਰੇੜ੍ਹੀ ਫੜ੍ਹੀ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਮਾਰਕਿਟਾਂ ਦੀਆਂ ਪਾਰਕਿੰਗਾਂ ਵਪਾਰੀਆਂ ਲਈ ਤੇ ਉਨ੍ਹਾਂ ਦੇ ਗਾਹਕਾਂ ਲਈ ਖਾਲੀ ਹੋ ਸਕਣ।  ਵਪਾਰੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਪਬਲਿਕ ਟਾਇਲਟ ਤੇ ਬਾਥਰੂਮ ਦੀ ਸਾਂਭ ਸੰਭਾਲ ਚੰਗੀ ਤਰ੍ਹਾਂ ਨਹੀਂ ਹੁੰਦੀ, ਉਨ੍ਹਾਂ ਦੀ ਮੈਨਟੀਨੈਂਸ ਦਾ ਕੰਮ ਵੀ ਵਪਾਰੀਆਂ ਦੇ ਹੱਥ ਵਿੱਚ ਦਿੱਤਾ ਜਾਵੇ, ਤਾਂ ਜੋ ਉਹ ਆਪਣੇ ਪੱਧਰ ਤੇ ਸਾਫ ਸਫਾਈ ਕਰਵਾ ਸਕਣ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਵੱਖ-ਵੱਖ ਮੰਗ ਪੱਤਰ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ ਕੁਝ ਗਮਾਡਾ ਅਤੇ ਕੁਝ ਪੁਲਿਸ ਵਿਭਾਗ ਨਾਲ ਸਬੰਧਤ ਸਨ।ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਉਨ੍ਹਾਂ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਵਪਾਰੀਆਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।  

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਪੰਜਾਬ ਦੇ ਆਰਥਿਕ ਵਿਕਾਸ ਦਾ ਅਹਿਮ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਮਾਰਕੀਟ ਕਮੇਟੀ ਦੇ ਪ੍ਰਧਾਨ ਫੇਜ਼-2, ਨਿਤੀਸ਼ ਵਿੱਜ, ਸਤਨਾਮ ਸਿੰਘ, ਫੇਜ਼- 5, ਹਰੀਸ਼ ਸਿੰਗਲਾ ਫੇਜ਼- 1, ਅਨਿਲ ਕੁਮਾਰ ਫੇਜ਼-6, ਜਸਵਿੰਦਰ ਸਿੰਘ ਫੇਜ਼ 3ਬੀ-1, ਰਤਨ ਸਿੰਘ ਫੇਜ਼ 3-ਏ, ਸੁਰੇਸ਼ ਵਰਮਾ ਅਤੇ ਸਰਬਜੀਤ ਸਿੰਘ ਪ੍ਰਿੰਸ ਫੇਜ਼-7, ਅਕਬਿੰਦਰ ਸਿੰਘ ਗੋਸਲ ਫੇਜ਼ 3ਬੀ-2, ਮਨੋਜ ਫੇਜ਼-9, ਰਿੱਕੀ ਸ਼ਰਮਾ ਅਤੇ ਵਿਕਾਸ ਕੁਮਾਰ ਫੇਜ਼-10, ਗੁਰਬਚਨ  ਸਿੰਘ ਫੇਜ਼-11, ਸੈਕਟਰ-67, ਪੰਕਜ ਸ਼ਰਮਾ ਸੈਕਟਰ-69, ਅਸ਼ੋਕ ਅਗਰਵਾਲ ਸੈਕਟਰ-70. ਫੋਜਾ ਸਿੰਘ ਮੋਟਰ ਮਾਰਕੀਟ ਅਤੇ ਇਸ ਤੋਂ ਇਲਾਵਾ ਵਪਾਰ ਮੰਡਲ ਦੇ ਅਹੁਦੇਦਾਰ ਸੀਤਲ ਸਿੰਘ ਚੇਅਰਮੈਨ, ਸੁਰੇਸ਼ ਗੋਇਲ, ਇੰਡਸਟਰੀ ਐਸ਼ੋਸੀਏਸ਼ਨ ਫੇਜ਼-9, ਦਵਿੰਦਰ ਸਿੰਘ ਲੌਂਗੀਆ ਅਤੇ ਗੁਰਨਾਮ ਸਿੰਘ, ਕਰਿਆਨਾ ਐਸੋਸੀਏਸ਼ਨ, ਯਸ਼ਪਾਲ ਸਿੰਗਲਾ,ਅਮਰਦੀਪ ਕੌਰ, ਕਸ਼ਮੀਰ ਕੌਰ ਅਤੇ ਸੁਰਿੰਦਰ ਸਿੰਘ ਮਟੌਰ ਹਾਜ਼ਰ ਸਨ।

 

Tags: Vineet Verma , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD