Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Moneesh Kumar, Director Victura Technologies, Amitbir Singh Banga, Ajay Kumar Somvanshi, Sandeep Kansal, Dr Amit Bhatia, MRSPTU

Web Admin

Web Admin

5 Dariya News

ਚੰਡੀਗੜ੍ਹ , 30 Apr 2025

Last updated on: May 01, 2025, 11:31 IST

ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ 'ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਅਤੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੌਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣਨਗੇ ਅਤੇ ਉਦਯੋਗ ਕੈਂਪਸ ਨੂੰ ਯੂਨੀਵਰਸਿਟੀ ਦਾ ਡੀਮਡ ਕੈਂਪਸ ਮੰਨਿਆ ਜਾਵੇਗਾ।

ਇਸ ਸਮਝੌਤੇ ‘ਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਅਤੇ ਵਿਕਟੂਰਾ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਹਰਦੀਪ ਸਿੰਘ ਬਾਂਗਾ ਨੇ ਹਸਤਾਖਰ ਕੀਤੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਿਰਫ਼ ਇੱਕ ਸਮਝੌਤਾ ਨਹੀਂ ਹੈ - ਇਹ ਪੰਜਾਬ ਦੇ ਨੌਜਵਾਨਾਂ ਨਾਲ ਇੱਕ ਵਾਅਦਾ ਹੈ ਕਿ ਉਨ੍ਹਾਂ ਨੂੰ ਥਿਊਰੀ ਤੋਂ ਪਾਰ ਅਸਲ-ਸੰਸਾਰ ਦੀਆਂ ਐਪਲੀਕੇਸ਼ਨਾਂ, ਅਤਿ-ਆਧੁਨਿਕ ਤਕਨਾਲੋਜੀਆਂ ਅਤੇ ਵਿਹਾਰਕ ਅਨੁਭਵ ਵਾਲੀ ਸਿੱਖਿਆ ਪ੍ਰਦਾਨ  ਕੀਤੀ ਜਾਵੇਗੀ।" ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਅਕਾਦਮਿਕ ਸਿਖਲਾਈ ਵਿੱਚ ਉਦਯੋਗਾਂ ਨੂੰ ਸ਼ਾਮਲ ਕਰਕੇ ਪੰਜਾਬ ਵਿੱਚ ਤਕਨੀਕੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ‘ਤੇ ਕੇਂਦਰਿਤ ਹੈ, ਜੋ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਦਾ ਰਾਹ ਪੱਧਰਾ ਕਰੇਗਾ।

ਇਸ ਸਮਝੌਤੇ ਦੇ ਮੁੱਖ ਪਹਿਲੂਆਂ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਚਾਰ ਸਾਲਾਂ ਦਾ ਹੋਵੇਗਾ। ਇਸ ਦੇ ਪੰਜ ਸਮੈਸਟਰ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਕਰਵਾਏ ਜਾਣਗੇ ਜਿਸ ਵਿੱਚ ਅਕਾਦਮਿਕ ਅਧਿਐਨ ਸ਼ਾਮਲ ਹੋਵੇਗਾ ਅਤੇ ਪ੍ਰੈਕਟੀਕਲ ਇੰਡਸਟਰੀਅਲ ਸਿਖਲਾਈ ਦੇ ਆਖਰੀ ਤਿੰਨ ਸਮੈਸਟਰ ਵਿਕਟੂਰਾ ਟੈਕਨਾਲੌਜੀਜ਼ ਵਿਖੇ ਕਰਵਾਏ ਜਾਣਗੇ। ਇਹ ਪ੍ਰੋਗਰਾਮ 30 ਵਿਦਿਆਰਥੀਆਂ ਦੇ ਬੈਚ ਨਾਲ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਹਰੇਕ ਵਿਦਿਆਰਥੀ ‘ਤੇ ਧਿਆਨ ਦਿੰਦਿਆਂ ਉੱਚ-ਗੁਣਵੱਤਾ ਵਾਲੀ ਸਿਖਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਕਟੂਰਾ ਟੈਕਨਾਲੋਜੀਜ਼ ਅਨੁਭਵੀ ਸਿੱਖਿਆ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿੱਚ ਇੱਕ ਵੀ.ਟੀ.ਪੀ.ਐਲ. ਐਡਵਾਂਸਡ ਆਟੋਮੇਸ਼ਨ ਲੈਬ ਸਥਾਪਤ ਕਰੇਗੀ। ਇਸ ਪ੍ਰੋਗਰਾਮ ਤਹਿਤ ਆਰਥਿਕ ਤੌਰ 'ਤੇ ਪਛੜੇ ਹੋਣਹਾਰ ਵਿਦਿਆਰਥੀਆਂ ਲਈ 50 ਫ਼ੀਸਦ ਤੱਕ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਉਦਯੋਗਿਕ ਸਿਖਲਾਈ ਦੌਰਾਨ ਮੁਫਤ ਰਿਹਾਇਸ਼, ਭੋਜਨ, ਸਥਾਨਕ ਆਵਾਜਾਈ ਅਤੇ ਵਜ਼ੀਫ਼ਾ ਵੀ ਪ੍ਰਦਾਨ ਕੀਤਾ ਜਾਵੇਗਾ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਦਿਅਕ ਖੇਤਰ ਦੀ ਨੁਹਾਰ ਬਦਲਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਤਕਨੀਕੀ ਸਿੱਖਿਆ ਮੰਤਰੀ ਨੇ ਉਦਯੋਗਿਕ ਖੇਤਰ ਦੀਆਂ ਭਵਿੱਖੀ ਜ਼ਰੂਰਤਾਂ ਨਾਲ ਵਿਦਿਅਕ ਬੁਨਿਆਦੀ ਢਾਂਚੇ ਨੂੰ ਜੋੜਨ ਲਈ ਸਰਕਾਰ ਦੀ ਅਗਾਂਹਵਧੂ ਰਣਨੀਤੀ 'ਤੇ ਜ਼ੋਰ ਦਿੱਤਾ। ਸੂਬਾ ਸਰਕਾਰ ਵੱਲੋਂ ਅਜਿਹਾ ਅਕਾਦਮਿਕ ਮਾਡਲ ਤਿਆਰ ਕੀਤਾ ਜਾ ਰਿਹਾ ਹੈ ਜੋ ਆਟੋਮੇਸ਼ਨ, ਉੱਨਤ ਨਿਰਮਾਣ ਅਤੇ ਰੋਬੋਟਿਕਸ ਦੀਆਂ ਮੰਗਾਂ ਨੂੰ ਪੂਰਾ ਕਰਦਾ ਹੈ।

ਸਿੱਖਿਆ, ਪਾਠਕ੍ਰਮ ਵਿਕਾਸ ਅਤੇ ਫੈਕਲਟੀ ਸਿਖਲਾਈ ਵਿੱਚ ਸਰਗਰਮ ਸ਼ਮੂਲੀਅਤ ਲਈ ਵਿਕਟੂਰਾ ਟੈਕਨਾਲੋਜੀਜ਼ ਦੀ ਸ਼ਲਾਘਾ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਹੋਰ ਉਦਯੋਗਾਂ ਨੂੰ ਵੀ ਸੂਬਾ ਸਰਕਾਰ ਦੀਆਂ ਵਿਦਿਅਕ ਸੰਸਥਾਵਾਂ ਨਾਲ ਭਾਈਵਾਲੀ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵਵਿਆਪੀ ਮੌਕਿਆਂ ਲਈ ਤਿਆਰ ਕਰਨ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੋਨੀਸ਼ ਕੁਮਾਰ, ਡਾਇਰੈਕਟਰ ਵਿਕਟੂਰਾ ਟੈਕਨਾਲੌਜੀਜ਼ ਸ੍ਰੀ ਅਮਿਤਬੀਰ ਸਿੰਘ ਬਾਂਗਾ, ਸੀ.ਐਸ.ਆਰ. ਹੈੱਡ ਸ੍ਰੀ ਅਜੇ ਕੁਮਾਰ ਸੋਮਵੰਸ਼ੀ, ਐਮ.ਆਰ.ਐਸ.ਪੀ.ਟੀ.ਯੂ. ਦੇ ਪ੍ਰੋਗਰਾਮ ਮੈਂਟਰ ਡਾ. ਸੰਦੀਪ ਕਾਂਸਲ, ਕੋਆਰਡੀਨੇਟਰ ਡਾ. ਅਮਿਤ ਭਾਟੀਆ ਅਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Moneesh Kumar , Director Victura Technologies , Amitbir Singh Banga , Ajay Kumar Somvanshi , Sandeep Kansal , Dr Amit Bhatia , MRSPTU

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD