Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਨੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਕੀਤਾ ਨਾਕਾਮ

ਜੀਵਨ ਫੌਜੀ ਸਮਰਥਿਤ ਬੀਕੇਆਈ ਮਾਡਿਊਲ ਦੇ ਪੰਜ ਮੈਂਬਰ ਗ੍ਰਨੇਡ ਤੇ ਪਿਸਤੌਲ ਸਮੇਤ ਕਾਬੂ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 30 Apr 2025

Last updated on: May 01, 2025, 11:39 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ ਅਧਾਰਿਤ ਗੈਂਗਸਟਰ ਜੀਵਨ ਫੌਜੀ ਨਾਲ ਸਬੰਧਤ ਪਾਕਿ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਅਦਾਰਿਆਂ 'ਤੇ ਸੰਭਾਵੀ ਗ੍ਰਨੇਡ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਬੱਬੂ, ਅਭਿਨਵ ਭਗਤ ਉਰਫ਼ ਅਭੀ, ਅਜੈ ਕੁਮਾਰ ਉਰਫ਼ ਅੱਜੂ ਅਤੇ ਸੰਨੀ ਕੁਮਾਰ, ਸਾਰੇ ਵਾਸੀ ਹਰੀਪੁਰਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ .32 ਬੋਰ ਦੇਸੀ ਪਿਸਤੌਲ ਸਮੇਤ ਪੰਜ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਜੀਵਨ ਫੌਜੀ, ਜੋ ਕਿ ਵਿਦੇਸ਼ ਤੋਂ ਸੰਚਾਲਨ ਕਰ ਰਿਹਾ ਹੈ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਮਦਦ ਨਾਲ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅੱਤਵਾਦੀ ਮਾਡਿਊਲ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਭਰਤੀ ਕੀਤਾ ਗਿਆ ਸੀ ਅਤੇ ਕੱਟੜਪੰਥੀ ਬਣਾਇਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਮੋਟਰਸਾਈਕਲ ਮੁਹੱਈਆ ਕਰਵਾਏ ਗਏ ਸਨ ਅਤੇ ਅਜਨਾਲਾ ਸੈਕਟਰ ਤੋਂ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗ੍ਰਨੇਡਾਂ ਨਾਲ ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ, ਦੋਸ਼ੀ ਅਜੈ ਕੁਮਾਰ ਨੇ ਪੁਲਿਸ ਟੀਮ ਕੋਲੋਂ ਸਰਵਿਸ ਹਥਿਆਰ ਖੋਹ ਕੇ ਅਤੇ ਗੋਲੀਬਾਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਲੱਤ ਵਿਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਹ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ।

ਸੀਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਹਾਲ ਹੀ ਵਿੱਚ ਅੰਮ੍ਰਿਤਸਰ ਦੇ ਮਾਹਲ ਪਿੰਡ ਵਿੱਚ ਕਰਿਆਨਾ ਸਟੋਰ ਦੇ ਮਾਲਕ 'ਤੇ ਗੋਲੀਬਾਰੀ ਕਰਨ ਵਾਲੇ ਹਮਲਾਵਰਾਂ ਨੂੰ ਲੌਜਿਸਟਿਕ ਸਹਾਇਤਾ ਅਤੇ ਐਕਟਿਵਾ ਸਕੂਟਰ ਵੀ ਮੁਹੱਈਆ ਕਰਵਾਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅੱਤਵਾਦੀ ਨੈੱਟਵਰਕ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 103 ਮਿਤੀ 30/04/2025 ਨੂੰ ਭਾਰਤੀ ਨਿਆ ਸੰਹਿਤਾ ਦੀ ਧਾਰਾ 109 ਤਹਿਤ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD