Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਫ਼ਾਈ ਸੇਵਕਾਂ ਦੀ ਤਨਖਾਹ ਸਹੀ ਸਮੇਂ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣੀ ਯਕੀਨੀ ਬਣਾਉਣ ਸਬੰਧਤ ਅਧਿਕਾਰੀ-ਚੇਅਰਮੈਨ

ਕਿਸੇ ਵੀ ਕੰਮ ਪ੍ਰਤੀ ਸਾਡੀ ਨੀਤੀ ਅਤੇ ਨੀਅਤ ਸਾਫ਼ ਹੋਣ ਨਾਲ ਉਸਦੇ ਸਾਰਥਕ ਨਤੀਜੇ ਸਾਹਮਣੇ ਆਉਂਦੇ ਹਨ-ਚੰਦਨ ਗਰੇਵਾਲ

Punjab State Scheduled Caste Commission, SC Commissions, Scheduled Caste Commission, Punjab State Commission for SCs

Web Admin

Web Admin

5 Dariya News

ਮਾਨਸਾ , 30 Apr 2025

Last updated on: May 02, 2025, 12:01 IST

ਸਫਾਈ ਸੇਵਕਾਂ ਦਾ ਕੰਮ ਬਹੁਤ ਹੀ ਜ਼ਿਆਦਾ ਮੁਸ਼ਿਕਲ ਹੁੰਦਾ ਹੈ ਅਤੇ ਸਫਾਈ ਕਰਮਚਾਰੀ ਸਾਰੇ ਆਪਣੇ-ਆਪਣੇ ਇਲਾਕੇ ਵਿੱਚ ਸਫਾਈ ਦਾ ਪੂਰਾ ਧਿਆਨ ਰੱਖਦੇ ਹਨ, ਜ਼ਿਨ੍ਹਾਂ ਕਾਰਨ ਅਸੀਂ ਸਾਰੇ ਸਾਫ਼-ਸੁਥਰੇ ਵਾਤਾਵਰਣ ਵਿੱਚ ਵਿਚਰਦੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਸਫ਼ਾਈ ਕਰਮਚਾਰੀ ਕਮਿਸ਼ਨਰ ਸ਼੍ਰੀ ਚੰਦਨ ਗਰੇਵਾਲ ਨੇ ਅੱਜ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਨਾਲ ਕਿਸੇ ਵੀ ਕਿਸਮ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਕਾਸ਼ ਬਾਂਸਲ ਵੀ ਮੌਜੂਦ ਸਨ।

ਚੇਅਰਮੈਨ ਨੇ ਹਦਾਇਤ ਕਰਦਿਆਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖਾਹ ਸਮੇਂ ਸਿਰ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਫਾਈ ਕਰਮਚਾਰੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਪਹਿਲ ਦੇ ਅਧਾਰ ਤੇ ਉਨ੍ਹਾਂ ਦਾ ਹੱਲ ਕਰਵਾਇਆ ਜਾਵੇ। ਉਨ੍ਹਾਂ ਸਖ਼ਤੀ ਨਾਲ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸਫ਼ਾਈ ਸੇਵਕਾਂ ਨੂੰ ਜਾਤ ਅਧਾਰਤ ਟਿੱਪਣੀ ਕਰਦਾ ਹੈ ਤਾਂ ਉਸ ਉਪਰ ਐਸ.ਸੀ./ਐਸ.ਟੀ. ਐਕਟ ਅਨੁਸਾਰ ਸਖ਼ਤ ਕਾਰਵਾਈ ਕਰਵਾਈ ਜਾਵੇਗੀ।

ਚੇਅਰਮੈਨ ਸ਼੍ਰੀ ਚੰਦਨ ਗਰੇਵਾਲ ਨੇ ਸਫਾਈ ਸੇਵਕਾਂ ਨੂੰ ਕੰਮ ਪ੍ਰਤੀ ਪ੍ਰੇਰਿਤ ਕਰਦਿਆਂ ਕਿਹਾ ਕਿ ਆਪਣੇ ਕੰਮ ਪ੍ਰਤੀ ਪੂਰੀ ਲਗਨ ਅਤੇ ਇਮਾਨਦਾਰੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਕੰਮ ਪ੍ਰਤੀ ਇਮਾਨਦਾਰ ਸਫ਼ਾਈ ਸੇਵਕ ਨਾਲ ਕਮਿਸ਼ਨ ਹਰ ਵੇਲੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਪ੍ਰਤੀ ਸਾਡੀ ਨੀਤੀ ਅਤੇ ਨੀਅਤ ਸਾਫ਼ ਹੋਣੀ ਚਾਹੀਦੀ ਹੈ ਇਸ ਨਾਲ ਨਤੀਜੇ ਹਮੇਸ਼ਾ ਸਾਰਥਕ ਆਉਂਦੇ ਹਨ। ਇਸ ਮੌਕੇ ਚੇਅਰਮੈਨ ਨੇ ਮੌਜੂਦ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਮੁਸ਼ਿਕਲਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਹਰ ਸੰਭਲ ਹੱਲ ਕਰਨ ਲਈ ਨਿਰਦੇਸ਼ ਦਿੱਤੇ।

ਇਸ ਮੌਕੇ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਸੂਬਾ ਪ੍ਰਧਾਨ ਸ਼੍ਰੀ ਧੁਲੀਆ ਰਾਮ, ਸੂਬਾ ਮੀਤ ਪ੍ਰਧਾਨ ਸਫ਼ਾਈ ਸੇਵਕ ਯੁਨੀਅਨ ਪੰਜਾਬ ਸ਼੍ਰੀ ਸੰਜੀਵ ਕੁਮਾਰ ਰੱਤੀ, ਪ੍ਰਧਾਨ ਸਫ਼ਾਈ ਸੇਵਕ ਯੁਨੀਅਨ ਪੰਜਾਬ ਬਠਿੰਡਾ ਰਿਜ਼ਨ ਸ਼੍ਰੀ ਪ੍ਰਵੀਨ ਕੁਮਾਰ, ਜ਼ਿਲ੍ਹਾ ਪ੍ਰਧਾਨ ਸ਼੍ਰੀ ਵਿਜੈ ਕੁਮਾਰ ਤੋਂ ਇਲਾਵਾ ਸਮੂਹ ਕਾਰਜ ਸਾਧਕ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਫਾਈ ਸੇਵਕ ਤੇ ਸੀਵਰਮੈਨ ਮੌਜੂਦ ਸਨ।  

 

Tags: Punjab State Scheduled Caste Commission , SC Commissions , Scheduled Caste Commission , Punjab State Commission for SCs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD