Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਐਡਵੋਕੇਟ ਰਜਨੀਸ਼ ਦਯੀਆ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ’ਚ ਕੀਤੇ ਉਦਘਾਟਨ

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਨਵੀਆਂ ਸਿਖਰਾਂ ’ਤੇ ਪਹੁੰਚਾਇਆ-ਵਿਧਾਇਕ ਸ਼੍ਰੀ ਰਜਨੀਸ਼ ਦਯੀਆ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 30 Apr 2025

Last updated on: May 02, 2025, 12:02 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਤਹਿਤ 'ਸਿੱਖਿਆ ਕ੍ਰਾਂਤੀ' ਵੱਲ ਇਤਿਹਾਸਕ ਕਦਮ ਪੁੱਟਦਿਆਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤੇ ਗਏ ਹਨ। ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਨਾਲ ਸਰਕਾਰੀ ਸਕੂਲਾਂ ਵਿੱਚ ਬੇਹੱਦ ਸ਼ਾਨਦਾਰ ਸੁਧਾਰ ਕੀਤੇ ਗਏ ਹਨ। ਜਲਦ ਹੀ ਸਿੱਖਿਆ ਦੇ ਖੇਤਰ 'ਚ ਪੰਜਾਬ ਇੱਕ ਮੋਹਰੀ ਸੂਬਾ ਬਣੇਗਾ ਅਤੇ ਇਥੋਂ ਦੇ ਵਿਦਿਆਰਥੀ ਦੇਸ਼ ਵਿਦੇਸ਼ ਵਿੱਚ ਮੱਲਾਂ ਮਾਰਨਗੇ।

 ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਸ਼੍ਰੀ ਰਜਨੀਸ਼ ਦਯੀਆ ਨੇ ਅੱਜ ਹਲਕੇ ਵਿਚ ਪੈਂਦੇ ਸਰਕਾਰੀ ਮਿਡਲ ਸਕੂਲ ਜੱਲੋ ਕੇ, ਸਰਕਾਰੀ ਪ੍ਰਾਇਮਰੀ /ਸੀਨੀਅਰ ਸੈਕੰਡਰੀ ਸਕੂਲ ਸਕੂਲ ਹਜਾਰਾ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਸਿੰਘ ਵਾਲਾ ਉਤਾੜ , ਸਰਕਾਰੀ ਪ੍ਰਾਇਮਰੀ ਸਕੂਲ ਲੱਖਾ ਸਿੰਘ ਵਾਲਾ ਹਿਠਾੜ ਕੇ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾਕਟਰ ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਬੀ.ਪੀ.ਈ.ਓ ਸ.ਜਸਵਿੰਦਰ ਸਿੰਘ, ਸੁਰਿੰਦਰ ਸਿੰਘ ਹਾਜ਼ਰ ਸਨ।

ਇਸ ਮੌਕੇ ਵਿਧਾਇਕ ਦਯੀਆ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ 'ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਸੂਬੇ ਦੇ ਵਿਦਿਆਰਥੀਆਂ ਨੂੰ ਕੁਆਲਿਟੀ ਸਿੱਖਿਆ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਲ ਬੱਚਿਆਂ ਦਾ ਭਵਿੱਖ ਨਿਖਰ ਰਿਹਾ ਹੈ ਅਤੇ ਮਾਪੇ ਸਰਕਾਰੀ ਸਕੂਲਾਂ 'ਤੇ ਭਰੋਸਾ ਕਰਨ ਲੱਗ ਪਏ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ।  ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਵਿਕਾਸ ਦੀ ਨਵੀਂ ਪਰਿਭਾਸ਼ਾ ਲਿਖੀ ਹੈ। ਸਿੱਖਿਆ ਤੋਂ ਇਲਾਵਾ ਸਿਹਤ, ਰੋਜ਼ਗਾਰ, ਟੂਰਿਜ਼ਮ ਸਮੇਤ ਹਰ ਖੇਤਰ ਵਿੱਚ ਇਤਿਹਾਸਕ ਬਦਲਾਅ ਦਿਖਾਈ ਦੇ ਰਹੇ ਹਨ।ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਸਰਬਜੀਤ ਸਿੰਘ ਧਾਲੀਵਾਲ, ਚਰਨ ਸਿੰਘ, ਇੰਦਰਜੀਤ ਸਿੰਘ ਖਾਲਸਾ, ਬਲਰਾਜ ਸਿੰਘ ਚੇਅਰਮੈਨ, ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਲੱਡੂ, ਬਲਵਿੰਦਰ ਸਿੰਘ ਸਰਪੰਚ ਰਾਓ ਕੇ, ਉਪਿੰਦਰ ਸਿੰਘ ਸਿੰਧੀ ਪ੍ਰਧਾਨ ਨਗਰ ਪੰਚਾਇਤ ਮਮਦੋਟ, ਨਿਰਵੈਰ ਸਿੰਘ ਸਿੰਧੀ, ਗੁਰਦੇਵ ਸਿੰਘ, ਸੋਨੂੰ ਦੇਵੀ, ਦੀਪਿਕਾ ਪਰਿਹਾਰ, ਗੁਰਬਚਨ ਸਿੰਘ, ਸੁਨੀਤਾ ਆਦਿ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD