ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸਕੈਡਰੀ ਸਕੂਲ ਰਾਮੇਆਣਾ ਵਿਖੇ 27.43 ਲੱਖ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵੱਲ ਇਤਿਹਾਸਕ ਕਦਮ ਚੁੱਕੇ ਹਨ।
ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕਰ ਰਹੀ ਹੈ। ਵਿਧਾਇਕ ਸ. ਅਮੋਲਕ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਰਾਮੇਆਣਾ ਵਿਖੇ 9.18 ਲੱਖ ਦੀ ਲਾਗਤ ਨਾਲ ਰਿਪੇਅਰ, ਕਮਰਿਆਂ ਦੀ ਉਸਾਰੀ, ਆਦਿ ਦੇ ਕੰਮਾਂ ਦਾ ਉਦਘਾਟਨ ਕੀਤਾ।
ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਰਾਮੇਆਣਾ ਵਿਖੇ 18.25 ਲੱਖ ਦੀ ਲਾਗਤ ਨਾਲ ਸਾਇੰਸ ਲੈਬ ਅਤੇ ਸਕੂਲ ਦੇ ਹੋਰ ਵਿਕਾਸ ਕਾਰਜਾਂ ਦੇ ਕੰਮਾਂ ਦਾ ਉਦਘਾਟਨ ਕੀਤਾ ।ਇਸ ਮੌਕੇ ਬੀ.ਪੀ.ਈ.ਓ ਸੁਸ਼ੀਲ ਕੁਮਾਰ, ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਜਸਵਿੰਦਰ ਸਿੰਘ, ਚੇਅਰਮੈਨ ਪ੍ਰਕਾਸ਼ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਰਾਮੇਆਣਾ, ਹਰਸਿਮਰਨ ਮਲਹੋਤਰਾ, ਸ੍ਰੀ ਪੰਨਾ ਲਾਲ ਪ੍ਰਿੰਸੀਪਲ, ਸਕੂਲ ਹੈਡ ਅਮ੍ਰਿਤਪਾਲ ਕੌਰ,ਸੀ.ਐਚ.ਟੀ ਰਣਜੀਤ ਸਿੰਘ, ਸੀ.ਐਚ.ਟੀ ਹਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।