Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਸਰਕਾਰੀ ਕਾਰ ਵੀ ਕਬਜ਼ੇ ਵਿੱਚ ਲਈ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Ferozpur, Ferozpur Police

Web Admin

Web Admin

5 Dariya News

ਚੰਡੀਗੜ੍ਹ , 01 May 2025

Last updated on: May 02, 2025, 12:54 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਨਸਪ ਦੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਸੈਣੀ, ਜਿਸ ਕੋਲ ਖਰੀਦ, ਸਟੋਰੇਜ, ਵਪਾਰਕ, ਨਿਰਮਾਣ ਅਤੇ ਮੁੱਖ ਵਿਜੀਲੈਂਸ ਅਧਿਕਾਰੀ (ਸੀਵੀਓ) ਦਾ ਵੀ ਚਾਰਜ ਹੈ , ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ  ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਪਨਸਪ ਦੇ ਉਕਤ ਜਨਰਲ ਮੈਨੇਜਰ ਨੇ ਕੁੱਲ 1.25 ਕਰੋੜ ਰੁਪਏ ਦੀ ਗਬਨ ਰਾਸ਼ੀ, ਜੋ ਕਿ ਕਥਿਤ ਤੌਰ ’ਤੇ ਜਾਅਲੀ ਖਰੀਦ ਦੇ ਤਹਿਤ ਦਿਖਾਈ ਗਈ 14090 ਝੋਨੇ ਦੀਆਂ ਬੋਰੀਆਂ ਦੀ ਕੀਮਤ ਹੈ, ਦੀ 10 ਫੀਸਦ ਰਿਸ਼ਵਤ ਮੰਗ ਰਿਹਾ ਹੈ  ਅਤੇ ਪਹਿਲੀ ਕਿਸ਼ਤ ਵਜੋਂ ਉਸਨੇ 2 ਲੱਖ ਰੁਪਏ ਦੀ ਮੰਗ ਕੀਤੀ ਹੈ। ਹਾਲਾਂਕਿ, ਗੱਲਬਾਤ ਤੋਂ ਬਾਅਦ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋ ਗਿਆ।

ਸ਼ਿਕਾਇਤਕਰਤਾ ਫਿਰੋਜ਼ਪੁਰ ਦੇ ਸ਼ਹਿਜ਼ਦੀ ਅਤੇ ਮਾਨਾ ਸਿੰਘ ਵਾਲਾ ਦੀਆਂ ਮੰਡੀਆਂ ਵਿੱਚ ਇੱਕ ਕਮਿਸ਼ਨ ਏਜੰਟ ਹੈ। ਸਾਲ 2024 ਵਿੱਚ ਪਨਸਪ ਵੱਲੋਂ ਝੋਨੇ ਦੀ ਖਰੀਦ ਦੌਰਾਨ, ਸਬੰਧਤ ਚੌਲ ਮਿੱਲਾਂ ਵਿੱਚ ਸਟਾਕ ਦੀ  ਜਾਂਚ ਦੌਰਾਨ ਕੁੱਲ 34,250 ਝੋਨੇ ਦੀਆਂ ਬੋਰੀਆਂ ਘੱਟ ਪਾਈਆਂ ਗਈਆਂ ਸਨ। ਸ਼ਿਕਾਇਤਕਰਤਾ ਦੀ (ਆਹੜਤੀਆ) ਫਰਮ ’ਤੇ ਦੋਸ਼ ਲਗਾਇਆ ਗਿਆ ਸੀ ਕਿ ਉਹ ਕੁੱਲ 34,250 ਝੋਨੇ ਦੀਆਂ ਬੋਰੀਆਂ ਦੀ ਜਾਅਲੀ ਖਰੀਦ ਦੀ ਰਿਪੋਰਟ ਕਰਨ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ, ਉਸਨੂੰ 2.97 ਕਰੋੜ ਰੁਪਏ ਦੀ ਘਾਟ ਵਾਲੀ ਰਕਮ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ, ਜਿਸ ਉਪਰੰਤ, ਸ਼ਿਕਾਇਤਕਰਤਾ ਨੇ ਪਨਸਪ ਕੋਲ ਰਿਕਵਰੀ ਵਜੋਂ 2.50 ਕਰੋੜ ਰੁਪਏ ਜਮ੍ਹਾ ਕਰਵਾਏ ।

ਅਖੀਰ ਵਿੱਚ, ਸ਼ਿਕਾਇਤਕਰਤਾ ਨੇ ਮੈਨੇਜਿੰਗ ਡਾਇਰੈਕਟਰ, ਪਨਸਪ ਨੂੰ ਇੱਕ ਪ੍ਰਤੀਬੇਨਤੀ ਕੀਤੀ ਕਿ  ਜ਼ਿਲ੍ਹਾ ਮੈਨੇਜਰ, ਫਿਰੋਜ਼ਪੁਰ ਅਤੇ ਪਨਸਪ ਫਿਰੋਜ਼ਪੁਰ ਦੇ ਇੰਸਪੈਕਟਰਾਂ ਵੱਲੋਂ ਔਨਲਾਈਨ ਪੋਰਟਲ ਤੋਂ ਲਗਭਗ 19040 ਝੋਨੇ ਦੀਆਂ ਬੋਰੀਆਂ ਦੇ ਗੇਟ ਪਾਸ ਡਿਲੀਟ ਕਰ ਦਿੱਤੇ ਗਏ ਸਨ, ਜਿਸ ਕਾਰਨ ਉਸਨੂੰ ਇਨ੍ਹਾਂ ਬੋਰੀਆਂ ਲਈ ਗਲਤ ਜੁਰਮਾਨਾ ਲਗਾਇਆ ਗਿਆ ਸੀ। ਇਸ ਤੋਂ ਬਾਅਦ, ਦੋਸ਼ੀ ਅਜੀਤ ਪਾਲ ਸੈਣੀ, ਜੀਐਮ ਨੇ ਇੱਕ ਆਮ ਜਾਣਕਾਰ ਕੰਵਲ ਦੀਪ ਰਾਹੀਂ ਸ਼ਿਕਾਇਤਕਰਤਾ ਨਾਲ ਸੰਪਰਕ ਕੀਤਾ ਅਤੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਮਾਮਲਾ ਨਿਪਟਾਉਣ ਲਈ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਦੋਸ਼ੀ ਦੀ ਗੱਲਬਾਤ ਆਡੀਓ ਰਿਕਾਰਡ ਕਰ ਲਈ , ਜਿਸ ਵਿੱਚ ਮੁਲਜ਼ਮ ਨੇ ਪਹਿਲੀ ਕਿਸ਼ਤ ਵਜੋਂ 2,00,000 ਰੁਪਏ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਮੈਨੇਜਰ ਫਿਰੋਜ਼ਪੁਰ ਅਤੇ ਪਨਸਪ ਫਿਰੋਜ਼ਪੁਰ ਦੇ 2 ਇੰਸਪੈਕਟਰਾਂ ਨੂੰ ਵੀ ਇਸੇ ਮਾਮਲੇ ਵਿੱਚ ਵਿਭਾਗ ਦੁਆਰਾ ਮੁਅੱਤਲ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ਾਂ ਦੀ ਮੁੱਢਲੀ ਤਸਦੀਕ ਬਹੁਤ ਸਾਵਧਾਨੀ ਨਾਲ ਕੀਤੀ ਗਈ ਸੀ ਅਤੇ ਦੋਸ਼ਾਂ ਦੀ ਡੂੰਘੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਜਨਰਲ ਮੈਨੇਜਰ ਨੂੰ ਮੈਕਸ ਹਸਪਤਾਲ, ਫੇਜ਼ 6, ਮੋਹਾਲੀ ਦੀ ਪਾਰਕਿੰਗ ਵਿੱਚ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ।

ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 1,00,000 ਰੁਪਏ ਦੀ ਰਿਸ਼ਵਤ ਬਰਾਮਦ ਕੀਤੀ ਹੈ ਅਤੇ ਮੁਲਜ਼ਮ ਦੀ ਸਰਕਾਰੀ ਕਾਰ, ਜਿਸ ਵਿੱਚ ਉਹ ਪੈਸੇ ਲੈਣ ਲਈ ਮੌਕੇ ’ਤੇ ਆਇਆ ਸੀ, ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਬੁਲਾਰੇ  ਨੇ ਕਿਹਾ ਕਿ ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Ferozpur , Ferozpur Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD