Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਬੀਬੀਐਮਬੀ ਰਾਹੀਂ ਹਰਿਆਣਾ ਨੂੰ ਵਾਧੂ ਪਾਣੀ ਦੀ ਵੰਡ ਵਿਰੁੱਧ ਆਪ ਪੰਜਾਬ ਨੇ ਰਾਜ ਭਰ ਵਿੱਚ ਕੀਤਾ ਵਿਰੋਧ ਪ੍ਰਦਰਸ਼ਨ

ਕਿਹਾ – ਪੰਜਾਬ ਦੇ ਪਾਣੀ 'ਤੇ ਸਿਰਫ਼ ਪੰਜਾਬ ਦਾ ਹੱਕ, ਭਾਜਪਾ ਸਰਕਾਰ ਦੀ ਤਾਨਾਸ਼ਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ

Lal Chand Kataruchak, Kuldeep Singh Dhaliwal, Dr Ravajot Singh, Tarunpreet Singh Sond, AAP, Aam Aadmi Party, Aam Aadmi Party Punjab, AAP Punjab, Bhakra Beas Management Board, BBMB, Protest, Agitation, Demonstration

Web Admin

Web Admin

5 Dariya News

ਚੰਡੀਗੜ੍ਹ , 01 May 2025

Last updated on: May 02, 2025, 13:14 IST

ਆਮ ਆਦਮੀ ਪਾਰਟੀ (ਆਪ) ਪੰਜਾਬ  ਦੇ ਆਗੂਆਂ ਅਤੇ ਵਰਕਰਾਂ ਨੇ  ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਰਾਹੀਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਵਿਰੁੱਧ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ।  ਪੰਜਾਬ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਨੂੰ ਉਜਾਗਰ ਕਰਦੇ ਹੋਏ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਪਾਰਟੀ ਆਗੂਆਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਅਤੇ ਪੰਜਾਬੀਆਂ ਨੂੰ ਇਸ ਗੈਰ-ਸੰਵਿਧਾਨਕ ਕਦਮ ਦਾ ਵਿਰੋਧ ਕਰਨ ਅਤੇ ਇੱਕਜੁੱਟ ਹੋਣ ਦੀ ਅਪੀਲ ਕੀਤੀ। 

ਵਿਰੋਧ ਪ੍ਰਦਰਸ਼ਨਾਂ ਵਿੱਚ ਪੰਜਾਬ ਭਰ ਵਿੱਚ ਕਈ ਥਾਵਾਂ 'ਤੇ ਭਾਜਪਾ ਆਗੂਆਂ ਦੇ ਪੁਤਲੇ ਫੂਕੇ ਗਏ ਅਤੇ ਪ੍ਰਦਰਸ਼ਨ ਕੀਤੇ ਗਏ।ਅੰਮ੍ਰਿਤਸਰ -ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਹਰਭਜਨ ਸਿੰਘ ਈਟੀਓ, ਆਪ ਆਗੂਆਂ ਡਾ. ਅਜੈ ਗੁਪਤਾ, ਬਲਦੇਵ ਮਿਆਦੀਆਂ, ਗੁਰਦੇਵ ਲਖਨਾ, ਮੋਤੀ ਲਾਲ ਭਾਟੀਆ, ਜਸਪ੍ਰੀਤ ਸਿੰਘ, ਡਾ. ਇੰਦਰਪਾਲ, ਇਕਬਾਲ ਸਿੰਘ ਭੁੱਲਰ ਅਤੇ ਮਨੀਸ਼ ਅਗਰਵਾਲ ਸਮੇਤ ਸੈਂਕੜੇ ਵਰਕਰਾਂ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਰਿਹਾਇਸ਼ ਦਾ ਘਿਰਾਓ ਕੀਤਾ।

ਪਠਾਨਕੋਟ-  ਮੰਤਰੀ ਲਾਲਚੰਦ ਕਟਾਰੂਚੱਕ, ‘ਆਪ’ ਆਗੂਆਂ ਅਮਿਤ ਮਿੰਟੂ ਅਤੇ ਵਿਭੂਤੀ ਸ਼ਰਮਾ ਸਮੇਤ ‘ਆਪ’ ਵਲੰਟੀਅਰਾਂ ਨੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦੀ ਨਿਊ ਬੈਂਕ ਕਲੋਨੀ ਸਥਿਤ ਰਿਹਾਇਸ਼ ਦੇ ਬਾਹਰ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।

ਲੁਧਿਆਣਾ- ਪੱਪੀ ਪਰਾਸ਼ਰ, ਮਦਨ ਲਾਲ ਬੱਗਾ, ਦਲਜੀਤ ਗਰੇਵਾਲ ਭੋਲਾ, ਕੁਲਵੰਤ ਸਿੱਧੂ, ਜੀਵਨ ਸਿੰਘ ਸੰਗੋਵਾਲ ਅਤੇ ਅਮਨਦੀਪ ਮੋਹੀ ਸਮੇਤ 'ਆਪ' ਵਿਧਾਇਕਾਂ ਅਤੇ ਆਗੂਆਂ ਨੇ ਅਰੋੜਾ ਪੈਲੇਸ ਦਾਣਾ ਮੰਡੀ ਵਿਖੇ ਭਾਜਪਾ ਦੇ ਗੈਰ-ਸੰਵਿਧਾਨਕ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਰੋਸ ਪ੍ਰਦਰਸ਼ਨ ਕੀਤਾ।

ਪਟਿਆਲਾ- 'ਆਪ' ਆਗੂਆਂ ਦੇਵ ਮਾਨ, ਕੁਲਵੰਤ ਬਾਜ਼ੀਗਰ, ਕੁੰਦਨ ਗੋਗੀਆ, ਰਣਜੀਤ ਹਡਾਣਾ, ਮੇਘ ਚੰਦ ਸ਼ੇਰਮਾਜਰਾ ਅਤੇ ਤੇਜਿੰਦਰ ਮਹਿਤਾ ਨੇ ਪੰਜਾਬ ਦੇ ਪਾਣੀਆਂ ਦੇ ਹੱਕ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।

ਰੂਪਨਗਰ-ਕੈਬਨਿਟ ਮੰਤਰੀ ਹਰਜੋਤ ਬੈਂਸ, ਵਿਧਾਇਕ ਦਿਨੇਸ਼ ਚੱਢਾ, ਅਤੇ ਨੇਤਾ ਹਰਮਿੰਦਰ ਦਹਨੇ ਨੇ ਰੂਪਨਗਰ ਦੇ ਬੇਲਾ ਚੌਕ 'ਤੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਐਲਾਨ ਕੀਤਾ ਕਿ ਪੰਜਾਬ ਆਪਣੇ ਜਲ ਸਰੋਤਾਂ ਦੀ ਹੋਰ ਕਿਸੇ ਵੀ ਤਰ੍ਹਾਂ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕਰੇਗਾ।

ਫ਼ਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ-ਨਰਿੰਦਰ ਪਾਲ ਸਿੰਘ ਸਵਨਾ, ਅਰੁਣ ਨਾਰੰਗ, ਅਤੇ ਸ਼ਮਿੰਦਰ ਸਿੰਘ ਖਿੰਡਾ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ।

ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿੱਚ ਪਾਰਟੀ ਲੀਡਰਸ਼ਿਪ ਨਾਲ ਵਿਰੋਧ ਪ੍ਰਦਰਸ਼ਨ ਕੀਤਾ, ਭਾਜਪਾ ਵੱਲੋਂ ਬੀਬੀਐਮਬੀ ਦੀ ਦੁਰਵਰਤੋਂ ਦੀ ਨਿੰਦਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਮੰਤਰੀ ਡਾ. ਰਵਜੋਤ ਨੇ ਸ਼ਾਮ ਚੌਰਾਸੀ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀ ਨੂੰ ਮੋੜਨ ਦੀ ਕੋਸ਼ਿਸ਼ ਦੀ ਨਿੰਦਾ ਕੀਤੀ, ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਸਾੜਿਆ।ਇਸ ਮੁੱਦੇ 'ਤੇ ਬੋਲਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, "ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੀਆਂ ਮਨਮਾਨੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਪੰਜਾਬੀ ਇਸ ਬੇਇਨਸਾਫ਼ੀ ਦਾ ਵਿਰੋਧ ਕਰਨ ਲਈ ਇੱਕਜੁੱਟ ਹਨ।" ਆਪ ਪੰਜਾਬ ਨੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਦੁਹਰਾਈ ਅਤੇ ਸਾਰੇ ਪੰਜਾਬੀਆਂ ਨੂੰ ਇਸ ਗੈਰ-ਸੰਵਿਧਾਨਕ ਅਤੇ ਬੇਇਨਸਾਫ਼ੀ ਵਾਲੇ ਫ਼ੈਸਲੇ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਪਾਰਟੀ ਨੇ ਕਾਨੂੰਨੀ ਅਤੇ ਜਨਤਕ ਲਾਮਬੰਦੀ ਸਮੇਤ ਸਾਰੇ ਮੋਰਚਿਆਂ 'ਤੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਲਿਆ। ਪੰਜਾਬ ਦਾ ਪਾਣੀ ਪੰਜਾਬ ਦਾ ਹੱਕ ਹੈ, ਅਤੇ 'ਆਪ' ਕਿਸੇ ਵੀ ਕੀਮਤ 'ਤੇ ਇਸ ਨੂੰ ਸੁਰੱਖਿਅਤ ਰੱਖੇਗੀ।

 

Tags: Lal Chand Kataruchak , Kuldeep Singh Dhaliwal , Dr Ravajot Singh , Tarunpreet Singh Sond , AAP , Aam Aadmi Party , Aam Aadmi Party Punjab , AAP Punjab , Bhakra Beas Management Board , BBMB , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD