Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਫੂਕਿਆ ਗਿਆ ਪੁਤਲਾ

ਪਾਣੀ ਦੇ ਮੁੱਦੇ 'ਤੇ ਬੀਬੀਐਮਬੀ ਦੀ ਮਨਮਾਨੀ ਅਤੇ ਪੰਜਾਬ ਦੇ ਹੱਕਾਂ ਦੀ ਉਲੰਘਣਾ ਦੇ ਖਿਲਾਫ ਆਮ ਆਦਮੀ ਪਾਰਟੀ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bhakra Beas Management Board, BBMB, Protest, Agitation, Demonstration

Web Admin

Web Admin

5 Dariya News

ਹਰਿਆਣਾ/ਹੁਸ਼ਿਆਰਪੁਰ , 01 May 2025

Last updated on: May 02, 2025, 13:43 IST

ਪੰਜਾਬ ਦੇ ਪਾਣੀ 'ਤੇ ਹਰਿਆਣਾ ਅਤੇ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਅਤੇ ਬੀਬੀਐਮਬੀ ਵੱਲੋਂ ਰਾਜ ਦੇ ਹਿੱਤਾਂ ਦੀ ਅਣਦੇਖੀ ਦੇ ਖਿਲਾਫ ਅੱਜ ਕਸਬਾ ਹਰਿਆਣਾ ਦੇ ਬੱਸ ਅੱਡੇ ਨੇੜੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਦਾ ਪੁਤਲਾ ਸਾੜ ਕੇ ਆਪਣੇ ਗੁੱਸੇ ਦਾ ਇਜ਼ਹਾਰ ਕੀਤਾ ਗਿਆ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਦਾ ਹੱਕ ਸਿਰਫ ਪੰਜਾਬ ਨੂੰ ਹੈ ਅਤੇ ਜ਼ਬਰਦਸਤੀ ਇਸਨੂੰ ਹੋਰ ਰਾਜਾਂ ਵੱਲ ਮੋੜਨ ਦੀ ਕੋਸ਼ਿਸ਼ ਕਾਨੂੰਨੀ ਅਤੇ ਨੈਤਿਕ ਦੋਹਾਂ ਪੱਧਰਾਂ 'ਤੇ ਗਲਤ ਹੈ।

ਉਨ੍ਹਾਂ ਕੇਂਦਰ ਸਰਕਾਰ ਉੱਤੇ ਆਰੋਪ ਲਾਏ ਕਿ ਇਹ ਬੀਬੀਐਮਬੀ ਵਰਗੀਆਂ ਸੰਸਥਾਵਾਂ ਰਾਹੀਂ ਪੰਜਾਬ ਦੀ ਆਵਾਜ਼ ਨੂੰ ਦਬਾਉਣ ਅਤੇ ਰਾਜ ਨੂੰ ਉਸਦੇ ਸੰਵਿਧਾਨਕ ਅਧਿਕਾਰਾਂ ਤੋਂ ਵੰਚਿਤ ਕਰਨ ਦੀ ਸਾਜਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਸਰਕਾਰਾਂ ਰਾਹੀਂ ਪੰਜਾਬ ਨਾਲ ਇਨਸਾਫ ਨਹੀਂ, ਸਗੋਂ ਜ਼ਿਆਦਤੀ ਕਰ ਰਹੀ ਹੈ।

ਡਾ. ਰਵਜੋਤ ਸਿੰਘ ਨੇ ਸਵਾਲ ਉਠਾਇਆ ਕਿ ਜਦ ਭਾਖੜਾ ਅਤੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਪਹਿਲਾਂ ਹੀ ਚਿੰਤਾਜਨਕ ਤਰੀਕੇ ਨਾਲ ਘੱਟ ਹੈ, ਤਾਂ ਫਿਰ ਹਰਿਆਣਾ ਦੀ 8500 ਕਿਊਸੈਕ ਵਾਧੂ ਪਾਣੀ ਦੀ ਮੰਗ ਕਿਵੇਂ ਪੂਰੀ ਕੀਤੀ ਜਾ ਸਕਦੀ ਹੈ? ਉਨ੍ਹਾਂ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਸਾਫ ਪੀਣ ਵਾਲੇ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਅਤੇ ਨਦੀਆਂ ਵਿੱਚ ਪਾਣੀ ਦੇ ਵਹਾਅ 'ਚ ਕਮੀ ਕਾਰਨ ਸਿੰਚਾਈ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਹੋ ਰਹੀ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਜਪਾ ਦੀ ਕੇਂਦਰੀ ਸਰਕਾਰ ਵੱਲੋਂ ਹਰਿਆਣਾ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਪਾਣੀ ਦਿੱਤਵਾਉਣ ਲਈ ਪੰਜਾਬ ਉੱਤੇ ਜਿਹੜਾ ਦਬਾਅ ਬਣਾਇਆ ਜਾ ਰਿਹਾ ਹੈ, ਉਹ ਰਾਜਾਂ ਦੇ ਹੱਕਾਂ ਉੱਤੇ ਸਿੱਧਾ ਹਮਲਾ ਹੈ ਅਤੇ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bhakra Beas Management Board , BBMB , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD