Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਪ ਡੇਰਾਬੱਸੀ ਨੇ ਕੇਂਦਰ ਖਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ

ਭਾਜਪਾ ਦੀ ਕੇਂਦਰ ਅਤੇ ਹਰਿਆਣਾ ਸਰਕਾਰ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ:ਵਿਧਾਇਕ ਰੰਧਾਵਾ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Bhakra Beas Management Board, BBMB, Protest, Agitation, Demonstration

Web Admin

Web Admin

5 Dariya News

ਡੇਰਾਬੱਸੀ , 01 May 2025

Last updated on: May 02, 2025, 13:54 IST

ਵਿਧਾਇਕ ਡੇਰਾਬੱਸੀ ਸਰਦਾਰ ਕੁਲਜੀਤ ਸਿੰਘ ਰੰਧਾਵਾ ਜੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਟੀਮ ਨੇ ਕੇਂਦਰ ਦੀ ਤੇ ਹਰਿਆਣਾ ਦੀ ਬੀਜੇਪੀ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ।ਇਸ ਮੌਕੇ ਵਿਧਾਇਕ ਰੰਧਾਵਾ ਨੇ ਹਰਿਆਣਾ ਅਤੇ ਕੇਂਦਰ ਵਿੱਚ ਆਪਣੀ ਸੱਤਾ ਦੀ ਦੁਰਵਰਤੋਂ ਕਰਕੇ ਪੰਜਾਬ ਨੂੰ ਉਸਦੇ ਪਾਣੀਆਂ ਤੋਂ ਵਾਂਝੇ ਕਰਨ ਦੀ ਸਾਜ਼ਿਸ਼ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਸਾਡੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਤੌਰ 'ਤੇ ਕਹਿ ਦਿੱਤਾ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇੱਕ ਵੀ ਬੂੰਦ ਨਹੀਂ ਹੈ।

ਰੰਧਾਵਾ ਨੇ ਸੰਬੋਧਨ ਵਿੱਚ ਕਿਹਾ ਕਿ ਹਰ ਸਾਲ ਬੀਬੀਐਮਬੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਨੂੰ ਪਾਣੀ ਵੰਡਦਾ ਹੈ ਜੋ ਕਿ ਅਗਲੇ ਸਾਲ 21 ਮਈ ਤੋਂ 20 ਮਈ ਤੱਕ ਲਾਗੂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਬੀਬੀਐਮਬੀ ਨੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਨੂੰ ਕ੍ਰਮਵਾਰ 3.318 ਐਮਏਐਫ, 2.987 ਐਮਏਐਫ ਅਤੇ 5.512 ਐਮਏਐਫ ਪਾਣੀ ਵੰਡਿਆ ਹੈ ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਇਸ ਸਾਲ 31 ਮਾਰਚ ਤੱਕ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਲਈ ਸੀ ਜਿਸ ਤੋਂ ਬਾਅਦ ਸੰਕਟ ਪੈਦਾ ਹੋ ਗਿਆ ਸੀ।

ਰੰਧਾਵਾ ਨੇ ਕਿਹਾ ਕਿ ਬਾਅਦ ਵਿੱਚ ਹਰਿਆਣਾ ਸਰਕਾਰ ਨੇ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਕੋਲ ਲੋਕਾਂ ਦੀਆਂ ਪੀਣ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨਵੀ ਸਦਭਾਵਨਾ ਵਜੋਂ ਪੰਜਾਬ ਸਰਕਾਰ ਨੇ 6 ਅਪ੍ਰੈਲ, 2025 ਤੋਂ ਹਰਿਆਣਾ ਨੂੰ ਖੁੱਲ੍ਹੇ ਦਿਲ ਨਾਲ ਰੋਜ਼ਾਨਾ 4000 ਕਿਊਸਿਕ ਪਾਣੀ ਅਲਾਟ ਕੀਤਾ ਹੈ।ਉਨਾਂ ਨੇ ਕਿਹਾ ਕਿ ਭਾਵੇਂ ਹਰਿਆਣਾ ਦੀ ਆਬਾਦੀ ਤਿੰਨ ਕਰੋੜ ਹੈ ਅਤੇ ਅੰਦਾਜ਼ੇ ਅਨੁਸਾਰ 1700 ਕਿਊਸਿਕ ਪਾਣੀ ਸੂਬੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਕਾਫ਼ੀ ਹੈ.ਹਾਲਾਂਕਿ ਹਰਿਆਣਾ ਸਰਕਾਰ ਨੇ ਪੰਜਾਬ ਤੋਂ ਆਪਣੀ ਅਸਲ ਜ਼ਰੂਰਤ ਨਾਲੋਂ 2.5 ਗੁਣਾ ਜ਼ਿਆਦਾ ਪਾਣੀ ਮੰਗਿਆ ਹੈ। 

ਇਸ ਦੇ ਬਾਵਜੂਦ, ਉਨ੍ਹਾਂ ਕਿਹਾ ਕਿ ਪੰਜਾਬ ਅਪ੍ਰੈਲ ਮਹੀਨੇ ਤੋਂ ਇਹ ਪਾਣੀ ਦੇ ਰਿਹਾ ਹੈ ਅਤੇ ਕੁਝ ਦਿਨ ਪਹਿਲਾਂ ਹਰਿਆਣਾ ਨੇ ਬੇਨਤੀ ਕੀਤੀ ਸੀ ਕਿ ਇਹ ਪਾਣੀ ਉਸ ਲਈ ਕਾਫ਼ੀ ਨਹੀਂ ਹੈ ਅਤੇ ਉਨ੍ਹਾਂ ਨੂੰ ਰੋਜ਼ਾਨਾ 8500 ਕਿਊਸਿਕ ਵਾਧੂ ਪਾਣੀ ਦੀ ਲੋੜ ਹੈ।ਉਨਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਪਾਣੀ ਸਿੰਚਾਈ ਦੇ ਉਦੇਸ਼ਾਂ ਲਈ ਲੋੜੀਂਦਾ ਹੈ ਅਤੇ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਹਿੱਸੇ ਦੇ ਪਾਣੀ ਦੀ ਸਹੀ ਵਰਤੋਂ ਨਹੀਂ ਕੀਤੀ ਹੈ।

ਉਨਾਂ ਕਿਹਾ ਕਿ ਪੰਜਾਬ ਦਾ ਪਾਣੀ ਸੂਬੇ ਦਾ ਹੈ ਅਤੇ ਕਿਸੇ ਨੂੰ ਵੀ ਸੂਬੇ ਨੂੰ ਇਸ ਤੋਂ ਵਾਂਝਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸੇ ਨੂੰ ਵੀ ਪੰਜਾਬ ਨੂੰ ਉਸਦੇ ਜਾਇਜ਼ ਹਿੱਸੇ ਤੋਂ ਵਾਂਝਾ ਨਹੀਂ ਕਰਨ ਦੇਵੇਗੀ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਭਾਜਪਾ ਹਰਿਆਣਾ ਅਤੇ ਕੇਂਦਰ ਵਿੱਚ ਆਪਣੀ ਸਰਕਾਰ ਰਾਹੀਂ ਸੂਬੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਮੰਦਭਾਗਾ ਹੈ ਕਿ ਬੀਬੀਐਮਬੀ ਪੰਜਾਬ ਦੇ ਪਾਣੀ ਦੇ ਹਿੱਸੇ ਨੂੰ ਲੁੱਟਣ ਲਈ ਹਰ ਰੋਜ਼ ਨਵੇਂ ਮਤੇ ਪਾਸ ਕਰ ਰਹੀ ਹੈ। 

ਵਿਧਾਇਕ ਰੰਧਾਵਾ ਨੇ ਦੁਹਰਾਇਆ ਕਿ ਸੂਬਾ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸਾਡੇ ਪਾਣੀਆਂ ਨੂੰ ਸਾਡੇ ਤੋਂ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Bhakra Beas Management Board , BBMB , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD