Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ

ਵੋਟਰ ਸੂਚੀਆਂ ਨੂੰ ਅੱਪਡੇਟ ਕਰਨ ਲਈ ਮੌਤ ਰਜਿਸਟ੍ਰੇਸ਼ਨ ਦਾ ਡਾਟਾ ਇਲੈਕਟ੍ਰਾਨਿਕ ਢੰਗ ਨਾਲ ਕੀਤਾ ਜਾਵੇਗਾ ਪ੍ਰਾਪਤ

Sibin C, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 01 May 2025

Last updated on: May 02, 2025, 14:08 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਬਿਹਤਰ ਬਣਾਉਣ ਅਤੇ ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਵਧੇਰੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀਆਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਇਸ ਸਾਲ ਮਾਰਚ ਵਿੱਚ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਮੌਜੂਦਗੀ ਵਿੱਚ ਮੁੱਖ ਚੋਣ ਅਧਿਕਾਰੀਆਂ (ਸੀ.ਈ.ਓ.) ਦੀ ਕਾਨਫਰੰਸ ਦੌਰਾਨ ਵਿਚਾਰ ਕੀਤੇ ਉਪਰਾਲਿਆਂ ਦੇ ਅਨੁਸਾਰ ਹਨ।

ਕਮਿਸ਼ਨ ਵੱਲੋਂ ਹੁਣ ਰਜਿਸਟ੍ਰੇਸ਼ਨ ਆਫ਼ ਇਲੈਕਟਰਜ਼ ਰੂਲਜ਼, 1960 ਦੇ ਨਿਯਮ 9 ਅਤੇ ਜਨਮ ਅਤੇ ਮੌਤ ਰਜਿਸਟ੍ਰੇਸ਼ਨ ਐਕਟ, 1969 (2023 ਵਿੱਚ ਕੀਤੀ ਸੋਧੇ ਮੁਤਾਬਕ) ਦੀ ਧਾਰਾ 3(5)(ਬੀ) ਅਨੁਸਾਰ, ਭਾਰਤ ਦੇ ਰਜਿਸਟਰਾਰ ਜਨਰਲ ਤੋਂ ਇਲੈਕਟ੍ਰਾਨਿਕ ਤੌਰ 'ਤੇ ਮੌਤ ਰਜਿਸਟ੍ਰੇਸ਼ਨ ਸਬੰਧੀ ਡੇਟਾ ਪ੍ਰਾਪਤ ਕੀਤਾ ਜਾਵੇਗਾ। ਇਸ ਨਾਲ ਚੋਣ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ) ਰਜਿਸਟਰਡ ਮੌਤਾਂ ਬਾਰੇ ਸਮੇਂ ਸਿਰ ਜਾਣਕਾਰੀ ਪ੍ਰਾਪਤ ਕਰ ਸਕਣਗੇ ਅਤੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਫਾਰਮ 7 ਤਹਿਤ ਰਸਮੀ ਬੇਨਤੀ ਦੀ ਉਡੀਕ ਕੀਤੇ ਬਿਨਾਂ, ਫੀਲਡ ਵਿਜ਼ਿਟ ਰਾਹੀਂ ਜਾਣਕਾਰੀ ਦੀ ਮੁੜ ਪੁਸ਼ਟੀ ਕਰਨ ਦੇ ਯੋਗ ਹੋ ਜਾਣਗੇ।

ਵੋਟਰ ਸੂਚਨਾ ਸਲਿੱਪ (ਵੀ.ਆਈ.ਐਸ.) ਨੂੰ ਹੋਰ ਵੋਟਰ-ਪੱਖੀ ਬਣਾਉਣ ਲਈ, ਕਮਿਸ਼ਨ ਨੇ ਇਸਦੇ ਡਿਜ਼ਾਈਨ ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਵੋਟਰ ਦਾ ਸੀਰੀਅਲ ਨੰਬਰ ਅਤੇ ਭਾਗ ਨੰਬਰ ਹੁਣ ਵਧੇਰੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ ਅਤੇ ਅੱਖਰਾਂ ਦੇ ਆਕਾਰ ਵਿੱਚ ਵਾਧਾ ਕੀਤਾ ਜਾਵੇਗਾ ਜਿਸ ਨਾਲ ਵੋਟਰ ਆਸਾਨੀ ਨਾਲ ਆਪਣੇ ਪੋਲਿੰਗ ਸਟੇਸ਼ਨ ਦੀ ਪਛਾਣ ਕਰ ਸਕਣਗੇ ਅਤੇ ਪੋਲਿੰਗ ਅਧਿਕਾਰੀ ਵੋਟਰ ਸੂਚੀ ਵਿੱਚ ਵੋਟਰਾਂ ਦੇ ਨਾਮ ਕੁਸ਼ਲਤਾ ਨਾਲ ਲੱਭ ਸਕਣਗੇ।

ਕਮਿਸ਼ਨ ਨੇ ਇਹ ਵੀ ਨਿਰਦੇਸ਼ ਦਿੱਤਾ ਹੈ ਕਿ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 13ਬੀ(2) ਤਹਿਤ ਈ.ਆਰ.ਓਜ਼ ਵੱਲੋਂ ਨਿਯੁਕਤ ਕੀਤੇ ਗਏ ਸਾਰੇ ਬੀ.ਐਲ.ਓਜ਼ ਨੂੰ ਮਿਆਰੀ ਫੋਟੋ ਪਛਾਣ ਪੱਤਰ ਜਾਰੀ ਕੀਤੇ ਜਾਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਨਾਗਰਿਕ ਵੋਟਰ ਤਸਦੀਕ ਅਤੇ ਰਜਿਸਟ੍ਰੇਸ਼ਨ ਮੁਹਿੰਮ ਦੌਰਾਨ ਬੀ.ਐਲ.ਓਜ਼ ਦੀ ਪਛਾਣ ਕਰ ਸਕਣ ਅਤੇ ਉਨ੍ਹਾਂ ਨਾਲ ਵਿਸ਼ਵਾਸ ਨਾਲ ਗੱਲਬਾਤ ਕਰ ਸਕਣ। 

ਚੋਣ ਨਾਲ ਸਬੰਧਤ ਡਿਊਟੀਆਂ ਨਿਭਾਉਣ ਸਮੇਂ ਵੋਟਰਾਂ ਅਤੇ ਚੋਣ ਕਮਿਸ਼ਨ ਵਿਚਕਾਰ ਪਹਿਲੇ ਇੰਟਰਫੇਸ ਦੇ ਰੂਪ ਵਿੱਚ, ਇਹ ਮਹੱਤਵਪੂਰਨ ਹੈ ਕਿ ਘਰ-ਘਰ ਦੌਰੇ ਕਰਦੇ ਸਮੇਂ ਲੋਕਾਂ ਵੱਲੋਂ ਬੀ.ਐਲ.ਓਜ਼ ਦੀ ਆਸਾਨੀ ਨਾਲ ਪਛਾਣ ਕੀਤੀ ਜਾ ਸਕੇ।

 

Tags: Sibin C , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD