Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਰਕਾਰ ਸੂਬੇ ਦਾ ਇਕ ਬੂੰਦ ਪਾਣੀ ਵੀ ਦੂਸਰੇ ਰਾਜਾਂ ਨੂੰ ਨਹੀਂ ਜਾਣ ਦੇਵੇਗੀ- ਮਹਿੰਦਰ ਭਗਤ

ਕੈਬਨਿਟ ਮੰਤਰੀ ਨੇ ਕੇਂਦਰੀ ਸਰਕਾਰ ਵਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਗਏ ਫ਼ੈਸਲੇ ਖਿਲਾਫ਼ ਲਗਾਏ ਧਰਨੇ ਦੀ ਕੀਤੀ ਅਗਵਾਈ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar, Bhakra Beas Management Board, BBMB, Protest, Agitation, Demonstration

Web Admin

Web Admin

5 Dariya News

ਜਲੰਧਰ , 01 May 2025

Last updated on: May 02, 2025, 14:25 IST

ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬੀ.ਜੇ.ਪੀ. ਦੀ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਜਾਰੀ ਕਰਨ ਲਈ ਲਏ ਗਏ ਫ਼ੈਸਲੇ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦਾ ਵੱਡਾ ਘਾਣ ਹੋਵੇਗਾ। ਬਾਬੂ ਜਗਜੀਵਨ ਰਾਮ ਚੌਕ ਵਿਖੇ ਧਰਨਾ ਦਿੰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ, ਜਿਨਾਂ ਦੇ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ, ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਅਧਿਕਾਰਾਂ ਦੀ ਲੁੱਟ ਹੈ ਅਤੇ ਇਹ ਸੂਬੇ ਦੀ ਖੁਦਮੁਖਤਿਆਰੀ ਦੇ ਹੱਕ ’ਤੇ ਸਿੱਧਾ ਹਮਲਾ ਹੈ ਅਤੇ ਕੇਂਦਰ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਹਰ ਹੱਦ ਤੱਕ ਜਾਣ ਲਈ ਤਿਆਰ ਹੈ। ਸ੍ਰੀ ਭਗਤ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਸਰਕਾਰ ਵਲੋਂ ਜਿਨ੍ਹਾਂ ਸੂਬਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਵੇਂ ਕਿ ਪੰਜਾਬ ਅਤੇ ਪੱਛਮੀ ਬੰਗਾਲ ਵਿੱਚ ਨਹੀਂ ਹੈ, ਪ੍ਰਤੀ ਭੇਦ-ਭਾਵ ਵਾਲਾ ਵਤੀਰਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਪੰਜਾਬੀਆਂ ਨਾਲ ਸਬੰਧਿਤ ਹੈ। 

ਉਨ੍ਹਾਂ ਕਿਹਾ ਕਿ ਅਸੀਂ ਹਰਿਅਣਾ ਨੂੰ ਪਾਣੀ ਦੀ ਇਕ ਵਾਧੂ ਬੂੰਦ ਛੱਡਣ ਦੀ ਆਗਿਆ ਨਹੀਂ ਦੇਵਾਂਗੇ ਕਿਉਂਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਪ੍ਰਾਪਤ ਕਰ ਰਿਹਾ ਹੈ। ਵੱਡੇ ਪੱਧਰ ’ਤੇ ਰੋਸ ਪ੍ਰਗਟਾਵਾ ਕਰਨ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ  ਆਮ ਆਦਮੀ ਪਾਰਟੀ  ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਕੇਵਲ ਧਰਨੇ ਹੀ ਨਹੀਂ ਹਨ ਸਗੋਂ ਸਾਡੇ ਹੱਕਾਂ ਦੀ ਲੜਾਈ ਹੈ ਅਤੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਹਿਲਾਂ ਹੀ ਇਸ ਦਾ ਵਿਰੋਧ ਕੀਤਾ ਗਿਆ ਹੈ ਅਤੇ ਹੁਣ ਸਮੁੱਚੀ ਲੀਡਰਸ਼ਿਪ ਵਲੋਂ ਕੇਂਦਰ ਸਰਕਾਰ ਵਲੋਂ ਹਰਿਆਣਾ ਨੂੰ ਪੰਜਾਬ ਦਾ ਪਾਣੀ ਦੇਣ ਦੇ ਲਏ ਗਏ ਫ਼ੈਸਲੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ।

ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਅਵਾਜ਼ ਪੂਰੇ ਦੇਸ਼ ਵਿੱਚ  ਸੁਣਾਈ ਦੇਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ 117 ਵਿਧਾਨਸਭਾ ਹਲਕਿਆਂ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪਾਣੀ, ਹੱਕਾਂ ਅਤੇ ਭਵਿੱਖ ਲਈ ਇਕਜੁੱਟ ਹੋ ਕੇ ਖੜ੍ਹੇ ਹਾਂ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar , Bhakra Beas Management Board , BBMB , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD