Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਈ ਦਿਵਸ ਦੇ ਮੌਕੇ 'ਤੇ ਯੂਨੀਅਨ ਆਫ ਜਰਨਲਿਸਟਸ ਨੇ ਮਨੁੱਖੀ ਲੜੀ ਬਣਾਈ

Chandigarh Punjab Union of Journalists, CPUJ, May Day, Vinod Kohli

5 Dariya News

5 Dariya News

5 Dariya News

ਚੰਡੀਗੜ੍ਹ , 01 May 2025

Last updated on: May 02, 2025, 15:26 IST

ਚੰਡੀਗੜ੍ਹ ਪੰਜਾਬ ਯੂਨੀਅਨ ਆਫ ਜਰਨਲਿਸਟਸ (Chandigarh-Punjab Union of Journalists)  ਨੇ ਮਈ ਦਿਵਸ ਦੇ ਮੌਕੇ ਉੱਤੇ ਮਜ਼ਦੂਰ ਵਰਗ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਲੋਕਾਂ ਦੇ ਬਲਿਦਾਨ ਨੂੰ ਚੇਤੇ ਕਰਦਿਆਂ ਸੈਕਟਰ 17 ਪਲਾਜ਼ਾ ਵਿੱਚ ਇੱਕ ਰੈਲੀ ਕੀਤੀ। ਇਸ ਮੌਕੇ ਉੱਤੇ ਵੱਡੀ ਗਿਣਤੀ  ਪੱਤਰਕਾਰਾਂ ਨੇ ਇੱਕ ਦੂਜੇ ਦਾ ਹੱਥ ਫੜ ਕੇ ਮਨੁੱਖੀ ਲੜੀ ਬਣਾਈ ਅਤੇ ਆਪਣੀਆਂ ਮੰਗਾਂ ਉੱਤੇ ਜ਼ੋਰ ਦਿੱਤਾ।

ਰੈਲੀ ਨੂੰ ਸੰਬੋਧਨ ਕਰਦਿਆਂ ਸੀਪੀਯੂਜੇ ਦੇ ਪ੍ਰਧਾਨ ਵਿਨੋਦ ਕੋਹਲੀ ਨੇ ਪੱਤਰਕਾਰਾਂ ਦੇ ਵੇਤਨ ਵਿੱਚ ਸੋਧ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਸਾਲ 2011 ਵਿੱਚ ਪੱਤਰਕਾਰਾਂ ਲਈ ਮਜੀਠੀਆ ਵੇਜ ਬੋਰਡ ਲਾਗੂ ਕੀਤਾ ਗਿਆ ਸੀ। ਵੇਜ ਬੋਰਡ ਨੂੰ ਹੁਣ ਲਾਗੂ ਹੋਇਆਂ ਲਗਪਗ ਇਕ ਦਹਾਕੇ ਤੋਂ ਵੱਧ ਸਮਾਂ ਹੋ ਚੁੱਕਾ ਹੈ ਤੇ ਮਹਿੰਗਾਈ ਉਸ ਤੋਂ ਕਈ ਗੁਣਾ ਵੱਧ ਚੁੱਕੀ ਹੈ।ਉਹਨਾਂ ਮੰਗ ਕੀਤੀ ਕਿ ਪੱਤਰਕਾਰਾਂ ਲਈ ਵੇਤਨ ਵਧਾਇਆ ਜਾਵੇ। ਇਸ ਮੌਕੇ ਉਹਨਾਂ ਪ੍ਰੈਸ ਕੌਂਸਲ ਆਫ ਇੰਡੀਆ ਦਾ ਨਾਂ ਬਦਲ ਕੇ ਮੀਡੀਆ ਕੌਂਸਲ ਕਰਨ ਤੇ ਇਸ ਦੇ ਘੇਰੇ ਵਿੱਚ ਇਲੈਕਟਰੌਨਿਕ ਮੀਡੀਆ ਨੂੰ ਸ਼ਾਮਿਲ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਇਸ ਨਾਲ ਇਲੈਕਟਰੌਨਿਕ ਮੀਡੀਆ ਨਾਲ ਜੁੜੇ ਮੁੱਦਿਆਂ ਨੂੰ ਸੁਲਝਾਉਣ 'ਚ ਮਦਦ ਮਿਲੇਗੀ।

ਇਸ ਤੋਂ ਪਹਿਲਾਂ ਉਹਨਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਤੋਂ ਡੈਸਕ ਉੱਤੇ ਕੰਮ ਕਰਨ ਵਾਲੇ ਪੱਤਰਕਾਰਾਂ ਸਮੇਤ ਫੀਲਡ ਵਿੱਚ ਕੰਮ ਕਰਨ ਵਾਲੇ ਪੱਤਰਕਾਰਾਂ ਲਈ ਪੈਨਸ਼ਨ ਯੋਜਨਾ ਸ਼ੁਰੂ ਕਰਨ ਦੀ ਮੰਗ ਕੀਤੀ। ਉਨਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਮੰਨੀਆਂ ਗਈਆਂ ਸਾਰੀਆਂ ਮੰਗਾਂ ਲਾਗੂ ਕਰਨ ਦੀ ਮੰਗ ਵੀ ਕੀਤੀ ਜਿਸ ਵਿੱਚ ਪ੍ਰੈਸ ਐਕਰੀਡੀਸ਼ਨ ਕਮੇਟੀ ਦਾ ਗਠਨ ਅਤੇ ਸਭਨਾਂ ਪੱਤਰਕਾਰਾਂ ਨੂੰ ਟੋਲ ਟੈਕਸ ਵਿਚ ਛੋਟ ਦੀ ਸਹੂਲਤ ਦੇਣਾ ਸ਼ਾਮਿਲ ਹੈ।

 

Tags: Chandigarh Punjab Union of Journalists , CPUJ , May Day , Vinod Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD