ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਹੁਸ਼ਿਆਰਪੁਰ ਸਥਿਤ ਲੇਬਰ ਸ਼ੈਡ ਵਿਖੇ ਮਜ਼ਦੂਰਾਂ ਨਾਲ ਮਿਲ ਕੇ ਮਜ਼ਦੂਰ ਦਿਵਸ ਮਨਾਇਆ। ਇਸ ਦੌਰਾਨ ਉਨ੍ਹਾਂ ਨੇ ਮਿਹਨਤਕਸ਼ ਵਰਗ ਨੂੰ ਸਮਾਜ ਦੀ ਰੀੜ੍ਹ ਦੀ ਹੱਡੀ ਦੱਸਿਆ ਅਤੇ ਉਨ੍ਹਾਂ ਦੀ ਮਿਹਨਤ ਨੂੰ ਨਮਨ ਕੀਤਾ। ਪ੍ਰੋਗਰਾਮ ਦੌਰਾਨ ਵਿਧਾਇਕ ਜਿੰਪਾ ਨੇ ਸਾਰੇ ਮਜ਼ਦੂਰਾਂ ਨੂੰ ਮਠਿਆਈ ਵੰਡੀ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਵਿਚ ਸਦਾ ਖੜ੍ਹੇ ਰਹਿਣ ਦਾ ਵਿਸ਼ਵਾਸ ਦਿਵਾਇਆ।
ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਮਜ਼ਦੂਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਮਜ਼ਦੂਰ ਵਰਗ ਨੂੰ ਸਿੱਧਾ ਲਾਭ ਦੇਣ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਹਨ। ਜਿੰਪਾ ਨੇ ਕਿਹਾ ਕਿ ਮਜ਼ਦੂਰ ਵਰਗ ਤੋਂ ਬਿਨਾ ਕੋਈ ਵੀ ਰਾਸ਼ਟਰ ਤਰੱਕੀ ਨਹੀਂ ਕਰ ਸਕਦਾ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਨਿਸ਼ਚਿਤ ਸਮੇਂ ਵਿਚ ਹੱਲ ਯਕੀਨੀ ਬਣਾਇਆ ਜਾਵੇਗਾ ਅਤੇ ਹਰ ਲਾਭਪਾਤਰੀ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਹੁਸ਼ਿਆਰਪੁਰ ਕੋਅਪਰੇਟਿਵ ਬੈਂਕ ਵਿਕਰਮ ਸ਼ਰਮਾ, ਕੌਂਸਲਰ ਵਿਜੇ ਅਗਰਵਾਲ, ਬਲਵਿੰਦਰ ਬਿੰਦੀ, ਤੀਰਥ ਰਾਮ, ਮੋਹਿਤ ਸੈਣੀ, ਪ੍ਰਦੀਪ ਬਿੱਟੂ, ਚੰਦਨ ਲੱਕੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।