Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੇਂਦਰ ਦੀ ਵਧੀਕੀ ਬਰਦਾਸ਼ਤ ਨਹੀਂ ਕਰੇਗਾ ਪੰਜਾਬ

ਫਤਿਹਗੜ੍ਹ ਚੂੜੀਆਂ 'ਚ ਵੱਡੀ ਗਿਣਤੀ ਆਪ ਦੀ ਸਮੁੱਚੀ ਲੀਡਰਸ਼ਿਪ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab, Bhakra Beas Management Board, BBMB, Protest, Agitation, Demonstration

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ , 01 May 2025

Last updated on: May 02, 2025, 15:47 IST

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ ਤੋਂ 8500 ਕਿਊਸਿਕ ਪਾਣੀ ਹਰਿਆਣਾ ਨੂੰ ਦੇਣ ਦੇ ਕੀਤੇ ਗਏ ਫੈਸਲੇ ਨੂੰ ਪੰਜਾਬ ਦੇ ਹੱਕਾਂ 'ਤੇ ਵੱਡਾ ਡਾਕਾ ਦੱਸਦਿਆਂ ਅੱਜ ਫਤਿਹਗੜ੍ਹ ਚੂੜੀਆਂ ਵਿਖੇ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਫੂਕਿਆ ਗਿਆ। ਇਸ ਮੌਕੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨਾਂ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਨੂੰ ਬਰਬਾਦ ਕਰਨ ਵਾਲਾ ਮੰਦਭਾਗਾ ਕਦਮ ਹੈ।

ਉਨਾਂ ਕਿਹਾ ਕਿ ਪੰਜਾਬ ਵਿਰੋਧੀ ਨਵਾਂ ਫੈਸਲਾ ਲੈਂਦਿਆਂ ਹੁਣ ਕੇਂਦਰ ਸਰਕਾਰ ਨੇ ਹਰਿਆਣਾ ਸਰਕਾਰ ਨੇ ਮਿਲ ਕਿ ਇੱਕ ਅਜਿਹਾ ਫੈਸਲਾ ਲਿਆ ਹੈ ਜੋ ਨਾ ਸਿਰਫ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰੇਗਾ ਸਗੋਂ ਪੰਜਾਬ ਦੇ ਵਪਾਰੀ ਵਰਗ ਸਮੇਤ ਹਰੇਕ ਵਿਅਕਤੀ ਤੇ ਇਸ ਦਾ ਮਾਰੂ ਪ੍ਰਭਾਵ ਪਵੇਗਾ, ਜਦ ਕਿ ਦੇਸ਼ ਦਾ ਢਿੱਡ ਭਰਨ ਵਾਲੇ ਸੂਬੇ ਪੰਜਾਬ ਵਿੱਚ 80 ਫੀਸਦੀ ਵੱਸੋਂ ਖੇਤੀਬਾੜੀ ਤੇ ਨਿਰਭਰ ਹੈ ਅਤੇ ਖੇਤੀਬਾੜੀ ਪਾਣੀ ਤੋਂ ਬਿਨਾਂ ਸੰਭਵ ਨਹੀਂ ਹੈ। 

ਉਨਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦੇ ਪਾਣੀ ਦੀ ਵੱਡੀ ਮਾਤਰਾ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਦੇ ਦਿੱਤੇ ਜਾਣ ਕਾਰਨ ਪੰਜਾਬ ਵਿੱਚ ਪਾਣੀ ਦੀ ਵੱਡੀ ਕਿੱਲਤ ਪੈਦਾ ਹੋ ਚੁੱਕੀ ਹੈ। ਪਰ ਪੰਜਾਬ ਦੇ ਗੰਭੀਰ ਸੰਕਟ ਨੂੰ ਸਮਝਣ ਦੀ ਬਜਾਏ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਨਾਦਰਸ਼ਾਹੀ ਫਰਮਾਨ ਥੋਪ ਦਿੱਤਾ ਹੈ। ਬੁਲਾਰਿਆਂ ਨੇ ਕਿਹਾ ਕਿ ਪਾਣੀ ਦੀ ਕਮੀ ਕਾਰਨ ਪੰਜਾਬ ਦੀ ਕਿਸਾਨੀ`ਤੇ ਸੂਬੇ ਦਾ ਵਪਾਰੀ ਵਰਗ ਵੀ ਤਬਾਹ ਹੋ ਜਾਵੇਗਾ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਪੰਜਾਬ ਨੂੰ ਕਈ ਸਹੂਲਤਾਂ ਚੋਂ ਵਾਂਝੇ ਰੱਖ ਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦੇ ਚੁੱਕੀ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਵਿਸ਼ੇਸ਼ ਪੈਕਜ ਅਤੇ ਉਦਯੋਗ ਨੂੰ ਉਤਸਾਹਿਤ ਕਰਨ ਲਈ ਕੋਈ ਵਿਸ਼ੇਸ਼ ਰਾਹਤ ਨਹੀਂ ਦਿੱਤੀ ਹੈ, ਜਦੋਂ ਕਿ ਹੋਰਨਾ ਸੂਬਿਆਂ ਨੂੰ ਕਈ ਰਿਆਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨਾਂ ਕਿਹਾ ਕਿ ਪੰਜਾਬ ਵਾਸੀ ਪਹਿਲਾਂ ਹੀ ਕੇਂਦਰ ਸਰਕਾਰ ਦੇ ਰਵਈਏ ਤੋਂ ਬੇਹੱਦ ਮਾਯੂਸ ਹਨ,ਹੁਣ ਸੂਬੇ ਦੇ ਪਾਣੀਆਂ ਨੂੰ ਖੋਹਣ ਦਾ ਵੱਡਾ ਫੈਸਲਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਵਾਸੀਆਂ ਦੇ ਜਖਮਾਂ ਤੇ ਲੂਣ ਛਿੜਕਿਆ ਹੈ।

ਇਸ ਮੌਕੇ ਸੁਖਦੇਵ ਸਿੰਘ, ਸ਼ਮਸ਼ੇਰ ਸਿੰਘ, ਹਰਦੀਪ ਸਿੰਘ, ਰਘਬੀਰ ਸਿੰਘ, ਸਰਬਜੀਤ ਸਿੰਘ, ਜਸਬੀਰ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਮਲਜਿੰਦਰ ਸਿੰਘ, ਪਲਵਿੰਦਰ ਸਿੰਘ, ਹਰਦੀਪ ਦਮੋਦਰ ਪਰਮਜੀਤ ਸਿੰਘ, ਸੈਮੂਅਲ ਮਸੀਹ, ਸੁਰਜਨ ਸਿੰਘ, ਲਖਵਿੰਦਰ ਸਿੰਘ ਬੱਲ, ਅਨੂਪ ਕੁਮਾਰ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਗਟ ਸਿੰਘ, ਨਵਿਸ਼ ਨੰਦਾ, ਸ਼ਹਿਰੀ ਪ੍ਰਧਾਨ ਤੇਜਵਿੰਦਰ ਸਿੰਘ ਡਾਕਟਰ ਸੋਨੀ ਤੇ ਮੰਗਲ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab , Bhakra Beas Management Board , BBMB , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD