Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਹਿਲੇ 6 ਮਹੀਨੇ 'ਚ ਹੀ ਬੇ ਘਰ ਲੋਕਾਂ ਨੂੰ 10 ਹਜਾਰ ਫੈਲਟ ਕੇਂਦਰ ਤੋ ਲਿਆਕੇ ਦਿਆਂਗਾ : ਰਵਨੀਤ ਬਿੱਟੂ

ਵਿਰੋਧੀ ਕਾਂਗਰਸੀ ਵਰਕਰਾਂ ਨੂੰ ਧਮਕੀਆਂ ਦੇਣੀਆਂ ਬੰਦ ਕਰ ਦੇਣ ਨਹੀ ਤਾਂ 21 ਦੀ ਪਾਈ ਬਾਜੀ 151 ਕਰਕੇ ਮੋੜਾਗੇ : ਪੱਪੀ ਪਰਾਸ਼ਰ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 27 Apr 2014

Last updated on: Apr 27, 2014, 00:00 IST

ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਅੱਜ ਵਿਧਾਨ ਸਭਾ ਹਲਕਾ ਦੱਖਣੀ ਅੰਦਰ ਚੋਣ ਪ੍ਰਚਾਰ ਕੀਤਾ ਜਿੱਥੇ ਹਲਕਾ ਇੰਚ: ਪੱਪੀ ਪਰਾਸ਼ਰ ਦੀ ਅਗਵਾਈ ਵਿੱਚ ਹਲਕੇ ਦੇ ਵੋਟਰਾਂ ਵੱਲੋ ਸ: ਬਿੱਟੂ ਦੇ ਕੀਤੇ ਜੋਰਦਾਰ ਸਵਾਗਤ ਨੇ ਵਿਰੋਧੀਆਂ ਦੇ ਖੇਮੇ ਵਿੱਖ ਖਲਬਲੀ ਮਚਾ ਦਿੱਤੀ। ਇਸ ਮੋਕੇ ਸ: ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੀ ਆਕਲੀ ਭਾਜਪਾ ਸਰਕਾਰ ਨੇ ਗਰੀਬ ਲੋਕਾਂ ਨੂੰ ਆਪਣੇ ਕੋਲੋ ਕੋਈ ਸਹੂਲਤ ਤਾਂ ਕੀ ਦੇਣੀ ਸੀ ਸਗੋ ਕੇਂਦਰ ਦੀ ਕਾਂਗਰਸ ਸਰਕਾਰ ਵੱਲੋ ਲੁਧਿਆਣਾ ਦੀ ਜਨਤਾ ਲਈ 24 ਸੋ ਫਲੈਟਾਂ ਦੇ ਭੇਜੇ ਪੈਸੇ ਵੀ ਹੜ੍ਹਪ ਕਰ ਗਈ ਜੇ ਹਲਕੇ ਦੇ ਵੋਟਰਾਂ ਨੇ ਉਹਨਾਂ ਨੂੰ ਸੇਵਾ ਦਾ ਮੋਕਾ ਦਿੱਤਾਂ ਤਾਂ ਉਹ ਗਰੀਬ ਜਨਤਾਂ ਦੇ ਖਾਦੇ ਪੈਸੇ ਤਾਂ ਬਾਦਲ ਸਰਕਾਰ ਦੀ ਤਿਜੌਰੀ ਵਿੱਚੋ ਵਾਪਸ ਕੱਢਵਾਕੇ ਗਰੀਬ ਜਨਤਾਂ ਦੇ ਹਿਤਾ ਲਈ ਖਰਚ ਕਰਨਗੇ ਸਗੋ ਹੋਰ ਨਵੇ ਲੋੜਵੰਦ ਬੇ ਘਰਾਂ ਲਈ ਪਹਿਲੇ 6 ਮਹੀਨੇ ਵਿੱਚ ਹੀ 10 ਹਜਾਰ ਫਲੈਟ ਤਿਆਰ ਕਰਕੇ ਦਿੱਤੇ ਜਾਣਗੇ । ਉਹਨਾਂ ਕਿਹਾ ਕਿ ਹਲਕਾ ਦੱਖਣੀ ਦੇ ਅੰਦਰ ਬੁਹ ਗਿਣਤੀ ਪ੍ਰਵਾਸੀ ਲੋਕ ਰਹਿੰਦੇ ਹਨ ਜੋ ਮੁਢਲੀਆਂ ਸਹੂਲਤਾਂ ਤੋ ਵਾਂਝੇ ਹਨ ਸੱਤਾਧਾਰੀ ਆਗੂ ਸਿਰਫ ਕਾਗਜਾਂ ਵਿੱਚ ਹੀ ਲੋਕਾਂ ਨੂੰ ਸਹੂਲਤਾਂ ਦੇ ਰਹੇ ਹਨ । 

ਉਹਨਾਂ ਕਿਹਾ ਕਿ ਲੁਧਿਆਣਾ ਇੰਡਸਟਰੀ ਤਬਾਹ ਹੋ ਰਹੀ ਹੈ ਜਿਸ ਕਰਕੇ ਬੁਹਤ ਆਸ ਦੇ ਨਾਲ ਬਾਹਰੀ ਸੂਬਿਆਂ ਵਿੱਚੋ ਆਏ ਸਾਡੇ ਪ੍ਰਵਾਸੀ ਭਰਾ ਬੇ ਰੋਜਗਾਰੀ ਕਾਰਨ ਆਪਣੇ ਬਚਿਆਂ ਦੀਆਂ ਮੁਢਲੀਆਂ ਸਹੂਲਤਾਂ ਦੇਣ ਤੋ ਵੀ ਅਸਮਰਥ ਹੋ ਰਹੇ ਹਨ ਲੁਧਿਆਣਾ ਦੇ ਹਰ ਨਾਗਰਿਕ ਨੂੰ ਰੋਜੀ ਰੋਟੀ ਅਤੇ ਰੋਜਗਾਰ ਦੇਣਾ ਉਹਨਾਂ ਦਾ ਪਹਿਲਾ ਕੰਮ ਹੋਵੇਗਾ । ਇਸ ਮੋਕੇ ਹਲਕਾ ਇੰਚ: ਪੱਪੀ ਪਰਾਸ਼ਰ ਨੇ ਕਿਹਾ ਕਿ ਲੁਧਿਆਣਾ ਦੇ ਵੋਟਰਾਂ ਨੇ ਰਵਨੀਤ ਸਿੰਘ ਬਿੱਟੂ ਨੂੰ 2 ਲੱਖ ਵੋਟਾਂ ਦੇ ਨਾਲ ਜਿਤਾਉਣ ਦਾ ਪੱਕਾ ਮਨ ਬਣਾ ਲਿਆ ਹੈ ਜਿਸ ਕਰਕੇ ਵਿਰੋਧੀ ਪੂਰੀ ਤਰਾਂ ਬੁਖਲਾਹਟ ਵਿੱਚ ਹਨ ਅਤੇ ਕਾਗਰਸੀ ਵਰਕਰਾਂ ਨੂੰ ਧਮਕੀਆਂ ਦੇ ਰਹੇ ਹਨ ਪਰ ਕਾਂਗਰਸੀ ਵਰਕਰ ਡਰਨ ਵਾਲੇ ਨਹੀ ਵਿਰੋਧੀਆਂ ਦੀ 21 ਨਾਲ ਪਾਈ ਭਾਜੀ 151 ਕਰਕੇ ਮੋੜੀ ਜਾਵੇਗੀ । ਇਸ ਮੋਕੇ ਉਹਨਾਂ ਦੇ ਨਾਲ ਜਰਨੈਲ ਸਿੰਘ ਸਿਮਲਾਪੁਰੀ, ਬੰਤ ਸਿੰਘ ਦੋਬਰਜੀ, ਹਰਕੀਰਤ ਕੋਟਲੀ, ਗਗਨੇਸ਼ਰ ਪ੍ਰਭਵਾਕਰ, ਪਲਵਿੰਦਰ ਤੱਗੜ, ਅਨੂਪ ਰਾਜ ਸਿੰਘ ਗਿੱਲ , ਇੰਦਰਪਾਲ ਸਿੰਘ ਗਿੱਲ, ਰਮਨਦੀਪ ਸਿੰਘ ਜੰਡਿਆਲੀ , ਰਣਜੋਧ ਸਿੰਘ ਗਿੱਲ, ਕੀਰਤਇੰਦਰ ਸਿੰਘ ਸਿੰਘਪੁਰਾ, ਅਵਤਾਰ ਸਿੰਘ , ਦਰਸ਼ਨ ਸਿੰਘ, ਕਰਨੈਲ ਸਿੰਘ, ਵਿਕੀ, ਅਵਤਾਰ ਸਿੰਘ , ਜਗਤਾਰ ਸਿੰਘ, ਦਲਵਾਰਾ ਸਿੰਘ, ਮਹਿੰਦਰ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਪਾਲਾ ਸਿੰਘ, ਲਾਲ ਸਿੰਘ, ਅੱਛਰਾ ਸਿੰਘ। ਆਤਮਾ ਸਿੰਘ, ਆਦਿ ਹਾਜਰ ਸਨ ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD