Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਨ ਸਭਾ ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ

ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਜ਼ਿਆਦਾਤਰ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਉੱਤੇ ਜ਼ੋਰ

Dalvir Singh Dhillon, AAP, Aam Aadmi Party, Aam Aadmi Party Punjab, AAP Punjab, Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 01 May 2025

Last updated on: May 02, 2025, 15:56 IST

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਸ਼ੁਰੂ ਕੀਤੀ ਕਵਾਇਦ ਤਹਿਤ ਵਿਧਾਨ ਸਭਾ ਹਲਕਾ ਧੂਰੀ ਦੇ ਵੱਖ ਵੱਖ ਖੇਤਰਾਂ ਵਿੱਚ ਕੰਮ ਬਹੁਤ ਜ਼ੋਰਾਂ ਉੱਤੇ ਜਾਰੀ ਹਨ। ਇਹਨਾਂ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। 

ਇਸ ਮੌਕੇ ਹਲਕਾ ਧੂਰੀ ਨਾਲ ਸਬੰਧਤ 36 ਪਿੰਡਾਂ ਦੇ ਕਿਸਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਧੂਰੀ ਵਿੱਚ ਹਜ਼ਾਰਾਂ ਏਕੜ ਤੋਂ ਵਧੇਰੇ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਥਾਂ ਥਾਂ ਉੱਤੇ ਮੋਘਿਆਂ ਦਾ ਨਿਰਮਾਣ ਕੰਮ ਕਰਵਾਇਆ ਜਾ ਰਿਹਾ ਹੈ। ਵਿਧਾਨ ਸਭਾ ਹਲਕਾ ਧੂਰੀ ਵਿੱਚ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਬਹੁਤ ਯਤਨ ਕੀਤੇ ਜਾ ਰਹੇ ਹਨ। 

ਉਹਨਾਂ ਕਿਹਾ ਕਿ ਬਣ ਰਹੇ ਮੋਘਿਆ ਨਾਲ ਇਲਾਕੇ ਦੇ ਹਜ਼ਾਰਾਂ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਖੇਤੀ ਲਈ ਨਹਿਰੀ ਪਾਣੀ ਮਿਲਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਚੱਲ ਰਹੇ ਜਿਆਦਾਤਰ ਕੰਮ ਝੋਨੇ ਦੀ ਬਿਜਾਈ ਤੋਂ ਪਹਿਲਾਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਹੈ। ਅਗਾਮੀ ਝੋਨੇ ਦੀ ਬਿਜਾਈ ਮੌਕੇ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਵਰਤਣ ਦੀ ਲੋੜ੍ਹ ਨਹੀਂ ਪਵੇਗੀ। 

ਇਸ ਬੱਚਤ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਹੋਵੇਗਾ ਉਥੇ ਹੀ ਨਹਿਰੀ ਪਾਣੀ ਮਿਲਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। ਉਹਨਾਂ ਕਿਹਾ ਕਿ ਪਹਿਲਾਂ ਜਿਸ ਰਕਬੇ ਨੂੰ ਟਿਊਬਵੈੱਲ ਨਾਲ ਪਾਣੀ ਮਿਲਦਾ ਸੀ ਪਰ ਪਾਣੀ ਡੂੰਘੇ ਹੋਣ ਕਾਰਨ ਹੁਣ ਇਹ ਟਿਊਬਵੈੱਲ ਲਗਭਗ ਨਕਾਰਾ ਹੋ ਚੁੱਕੇ ਸਨ। 

ਉਹਨਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਨੂੰ ਤਰਜੀਹ ਦੇਣ। ਬਿਨਾ ਵਜਾ ਦੇਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਮੀਟਿੰਗ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ (ਲੱਖਾ), ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰ ਰਾਜਵੰਤ ਸਿੰਘ ਘੁਲੀ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਸ਼੍ਰੀ ਯਸ਼ਪਾਲ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰ ਸੁਖਚੈਨ ਸਿੰਘ ਪਾਪੜਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

 

Tags: Dalvir Singh Dhillon , AAP , Aam Aadmi Party , Aam Aadmi Party Punjab , AAP Punjab , Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD