Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ - ਗੁਰਵਿੰਦਰ ਸਿੰਘ ਬਹਿੜਵਾਲ

ਪੰਜਾਬ ਦੇ ਅਣਖੀ ਲੋਕ ਇਹ ਡਾਕਾ ਕਿਸੇ ਕੀਮਤ ਉੱਤੇ ਵੀ ਨਹੀਂ ਕਰਨਗੇ ਬਰਦਾਸ਼ਤ -ਆਪ ਆਗੂ

AAP, Aam Aadmi Party, Aam Aadmi Party Punjab, AAP Punjab, Tarn Taran, Bhakra Beas Management Board, BBMB, Protest, Agitation, Demonstration

Web Admin

Web Admin

5 Dariya News

ਭਿੱਖੀਵਿੰਡ , 01 May 2025

Last updated on: May 02, 2025, 16:00 IST

ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ। ਪੰਜਾਬ ਦੇ ਅਣਖੀ ਲੋਕ ਇਹ ਡਾਕਾ ਕਿਸੇ ਕੀਮਤ ਉੱਤੇ ਵੀ ਬਰਦਾਸ਼ਤ ਨਹੀਂ ਕਰਨਗੇ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਜਿਲਾ ਯੋਜਨਾ ਕਮੇਟੀ ਤਰਨ ਤਾਰਨ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ ਨੇ ਅੱਜ ਭਿੱਖੀਵਿੰਡ ਵਿਖੇ ਕੇਂਦਰ ਸਰਕਾਰ ਵਿਰੁੱਧ ਦਿੱਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਕੀਤਾ।  ਇਸ ਮੌਕੇ ਪ੍ਧਾਨ ਨਗਰ ਕੌਂਸਲ ਭਿੱਖੀਵਿੰਡ ਸੀ੍ ਸਕੱਤਰ ਸਿੰਘ ਡਲੀਰੀ ਅਤੇ ਵੱਡੀ ਗਿਣਤੀ ਵਿੱਚ ਆਪ ਆਗੂਆ ਤੇ ਵਰਕਰ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਇਹ ਮੰਗ ਕਰ ਰਹੇ ਸੀ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇ, ਪਰ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੱਕਾ ਕਰਦੇ ਹੋਏ, ਇਸ ਵਿੱਚੋਂ ਵੀ 8500 ਕਿਊਸਿਕ ਪਾਣੀ ਹਰਿਆਣੇ ਨੂੰ ਛੱਡ ਦਿੱਤਾ ਹੈ।

ਉਹਨਾਂ  ਕਿਹਾ ਕਿ ਪੰਜਾਬ ਜੋ ਕਿ ਖੇਤੀ ਪ੍ਰਧਾਨ ਸੂਬਾ ਹੈ, ਪਹਿਲਾਂ ਹੀ ਪਾਣੀ ਦੇ ਸੰਕਟ ਦੀ ਮਾਰ ਹੇਠ ਹੈ।ਉਹਨਾਂ ਕਿਹਾ ਕਿ ਸਾਡਾ ਧਰਤੀ ਹੇਠਲਾ ਪਾਣੀ ਲਗਾਤਾਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੜ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਤੋਂ ਥੋੜਾ ਪ੍ਰੈਸ਼ਰ ਘਟਾਇਆ ਹੈ, ਪਰ ਕੇਂਦਰ ਸਰਕਾਰ ਨੇ ਪੰਜਾਬ ਦੇ ਪਾਣੀ ਉੱਤੇ ਡਾਕਾ ਮਾਰ ਕੇ ਪੰਜਾਬੀਆਂ ਨਾਲ ਸਿੱਧਾ ਧੱਕਾ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨੇ ਕੀਤਾ ਜਾ ਸਕਦਾ।

ਇਸ ਮੌਕੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਲਗਾਤਾਰ ਪੰਜਾਬ ਨਾਲ ਬੇਇਨਸਾਫੀ ਕਰ ਰਹੀ ਹੈ, ਪਰ ਪੰਜਾਬ ਦੇ ਭਾਜਪਾ ਨੇਤਾ ਮੂਕ ਦਰਸ਼ਕ ਬਣ ਕੇ ਇਹ ਸਭ ਤਮਾਸ਼ਾ ਵੇਖ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਵੱਡੇ ਭਾਜਪਾ ਨੇਤਾ ਜੋ ਇਹਨਾਂ ਪੰਜਾਬ ਵਿਰੋਧੀ ਨੀਤੀਆਂ ਉੱਤੇ ਵੀ ਭਾਜਪਾ ਦੇ ਹੱਕ ਵਿੱਚ ਖੜੇ ਹਨ, ਨੂੰ ਹੁਣ ਇਹ ਸਪਸ਼ਟ ਕਰ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਨਹੀਂ ਬਲਕਿ ਦਿੱਲੀ ਅਤੇ ਹਰਿਆਣੇ ਨਾਲ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਉੱਤੇ ਡਾਕਾ ਪੰਜਾਬੀ ਅਤੇ ਪੰਜਾਬ ਦੀ ਸਰਕਾਰ ਬਰਦਾਸ਼ਤ ਨਹੀਂ ਕਰਨਗੇ ਅਤੇ ਇਸ ਲਈ ਜੋ ਵੀ ਲੜਾਈ ਲੜਨੀ ਪਈ ਅਸੀਂ ਲੜਾਂਗੇ।

ਇਸ ਮੌਕੇ ਹਰਜਿੰਦਰ ਸਿੰਘ ਬੁਰਜ, ਕਰਤਾਰ ਸਿੰਘ ਨੰਬਰਦਾਰ ਬਲੇਹਰ, ਬੋਹੜ ਸਿੰਘ ਸਰਪੰਚ ਬਲੇਹਰ ਖੁਰਦ, ਗੁਰਪ੍ਰੀਤ ਸਿੰਘ ਸ਼ੇਰਾ ਸਰਪੰਚ ਬਲੇਹਰ, ਗੁਰਲਾਲ ਸਿੰਘ ਸਰਪੰਚ ਭਗਵਾਨਪੁਰਾ, ਰੇਸ਼ਮ ਸਿੰਘ ਸਰਪੰਚ ਭਗਵਾਨਪੁਰਾ ਖੁਰਦ, ਵਿਨੇ ਕੁਮਾਰ ਮਲਹੋਤਰਾ ਪ੍ਰਧਾਨ ਦਾਨਾ ਮੰਡੀ ਭਿੱਖੀਵਿੰਡ, ਹਰਜਿੰਦਰ ਸਿੰਘ ਜਿੰਦਾ ਸਾਬਕਾ ਸਰਪੰਚ ਭਿਖੀਵਿੰਡ, ਜਸਵਿੰਦਰ ਸਿੰਘ ਗੋਲਡੀ ਦਿਆਲਪੁਰਾ, ਅਰਵਿੰਦਰ ਸਿੰਘ ਦਿਆਲਪੁਰਾ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Tarn Taran , Bhakra Beas Management Board , BBMB , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD