Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਕੇਸ਼ ਜੁਨੇਜਾ ਨੇ ਸਾਥੀਆਂ ਸਮੇਤ ਬੀ.ਬੀ.ਐਮ.ਬੀ. ਰਾਹੀਂ ਹਰਿਆਣਾ ਨੂੰ ਵੱਧ ਪਾਣੀ ਦੇਣ ਦੇ ਫੈਸਲੇ ਦੇ ਵਿਰੋਧ ‘ਚ ਸੁਨਾਮ ਊਧਮ ਸਿੰਘ ਵਾਲਾ ‘ਚ ਲਾਇਆ ਪ੍ਰਭਾਵਸ਼ਾਲੀ ਧਰਨਾ

AAP, Aam Aadmi Party, Aam Aadmi Party Punjab, AAP Punjab, Sunam, Bhakra Beas Management Board, BBMB, Protest, Agitation, Demonstration

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 01 May 2025

Last updated on: May 02, 2025, 16:06 IST

ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਦੀਆਂ ਹਦਾਇਤਾਂ ‘ਤੇ ਮਾਰਕਿਟ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਦੇ ਚੇਅਰਮੈਨ ਮੁਕੇਸ਼ ਜੁਨੇਜਾ ਵੱਲੋਂ ਸਾਥੀਆਂ ਸਮੇਤ ਸਥਾਨਕ ਮਾਤਾ ਮੋਦੀ ਚੌਕ ਵਿੱਚ ਬੀ.ਬੀ.ਐਮ.ਬੀ. ਰਾਹੀਂ ਹਰਿਆਣਾ ਨੂੰ ਵੱਧ ਪਾਣੀ ਦੇਣ ਦੇ ਫੈਸਲੇ ਦੇ ਵਿਰੋਧ ‘ਚ ਪ੍ਰਭਾਵਸ਼ਾਲੀ ਧਰਨਾ ਲਾਇਆ ਗਿਆ। ਇਸ ਮੌਕੇ ਆਗੂਆਂ ਵੱਲੋਂ ਪਾਣੀਆਂ ਦੇ ਮਸਲੇ ‘ਤੇ ਬੀ.ਬੀ.ਐਮ.ਬੀ. ਦੀ ਪੰਜਾਬ ਨਾਲ ਵਧੀਕੀ ਖਿਲਾਫ ਕੇਂਦਰ ਵਿੱਚ ਸੱਤਾ ‘ਤੇ ਕਾਬਜ਼ ਬੀ.ਜੇ.ਪੀ. ਵਿਰੁੱਧ ਨਾਅਰਬਾਜ਼ੀ ਕੀਤੀ ਗਈ। 

ਧਰਨੇ ਦੌਰਾਨ ਚੇਅਰਮੈਨ ਮੁਕੇਸ਼ ਜੁਨੇਜਾ ਨੇ ਕਿਹਾ ਕਿ ਪੰਜਾਬ ਨਾਲ ਪਾਣੀਆਂ ਦੀ ਵੰਡ ਵੇਲੇ ਪਹਿਲਾਂ ਹੀ ਧੱਕਾ ਕੀਤਾ ਜਾ ਚੁੱਕਾ ਹੈ ਅਤੇ ਹੁਣ ਸਾਡੇ ਕੋਲ ਹੋਰ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਨੇ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਹੈ ਅਤੇ ਇਹ ਫੈਸਲਾ ਉਨ੍ਹਾਂ ਦੇ ਪੰਜਾਬ ਵਿਰੋਧੀ ਹੋਣ ਦੀ ਪੱਕੀ ਗਵਾਹੀ ਭਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖ਼ਾਸ ਕਰ ਮਾਲਵੇ ਦੇ ਬਹੁਤ ਸਾਰੇ ਬਲਾਕ ਡਾਰਕ ਜ਼ੋਨ ਐਲਾਨੇ ਜਾ ਚੁੱਕੇ ਹਨ ਅਤੇ ਇਨ੍ਹਾਂ ਦਾ ਪਾਣੀ ਦਾ ਪੱਧਰ ਉੱਚਾ ਚੁੱਕਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਤਹੱਈਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ ਨੂੰ ਵੱਧ ਪਾਣੀ ਦੇਣ ਤਾਂ ਫੈਸਲਾ ਲਾਗੂ ਹੋਇਆ ਤਾਂ ਪੰਜਾਬ ਮਾਰੂਥਲ ਬਣਨ ਦੀ ਕਗਾਰ ‘ਤੇ ਪਹੁੰਚ ਜਾਵੇਗਾ। 

ਇਸ ਮੌਕੇ ਐਮ.ਸੀ. ਆਸ਼ਾ ਬਜਾਜ, ਮਨੀ ਸਰਾਓ, ਸਾਹਿਬ ਸਿੰਘ ਬਲਾਕ ਪ੍ਰਧਾਨ, ਗੁਰਤੇਜ ਨਿੱਕਾ ਐਮ.ਸੀ, ਚਮਕੌਰ ਸਿੰਘ ਐਮ.ਸੀ, ਸੁਭਾਸ਼ ਤਨੇਜਾ, ਲਾਭ ਸਿੰਘ ਨੀਲੋਵਾਲ, ਸਾਹਿਲ ਗਿੱਲ, ਦੀਪ ਸਰਪੰਚ ਕਨੋਈ, ਗੁਰਿੰਦਰਪਾਲ ਗੈਰੀ, ਚਰਨ ਸਿੰਘ ਚੌਵਾਸ, ਰਿੰਪੀ ਥਿੰਦ, ਸੰਜੀਵ ਕੁਮਾਰ, ਬੁਟਾ ਸਿੰਘ ਬਿਸ਼ਨਪੁਰਾ, ਮਨਿੰਦਰ ਸਿੰਘ ਲਖਮੀਰਵਾਲਾ, ਪ੍ਰਧਾਨ ਬੀਰਬਲ ਸਿੰਘ, ਬਲਜਿੰਦਰ ਜੋਧਾ ਈਲਵਾਲ, ਮਨਦੀਪ ਸਿੰਘ ਈਲਵਾਲ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Sunam , Bhakra Beas Management Board , BBMB , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD