Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ - ਕੁਲਦੀਪ ਸਿੰਘ ਧਾਲੀਵਾਲ

ਪਾਣੀਆਂ ਦੇ ਮੁੱਦੇ ਉੱਤੇ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ, ਲੜਾਂਗੇ -ਈਟੀਓ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Harbhajan Singh ETO, Dr Inderbir Singh Nijjar, Dr Ajay Gupta,Amritsar, Bhakra Beas Management Board, BBMB, Protest, Agitation, Demonstration

Web Admin

Web Admin

5 Dariya News

ਅੰਮ੍ਰਿਤਸਰ , 01 May 2025

Last updated on: May 02, 2025, 16:17 IST

ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ। ਅਸੀਂ ਇਹ ਡਾਕਾ ਬਰਦਾਸ਼ਤ ਨਹੀਂ ਕਰਾਂਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਆਗੂ ਸ੍ਰੀ ਤਰੁਣ ਚੁੱਗ ਦੇ ਘਰ ਬਾਹਰ ਪਾਰਟੀ ਵੱਲੋਂ ਇਸ ਬੇ ਨਿਆਈਂ ਵਿਰੁੱਧ ਦਿੱਤੇ ਗਏ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਇਹ ਮੰਗ ਕਰ ਰਹੇ ਸੀ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇ, ਪਰ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੱਕਾ ਕਰਦੇ ਹੋਏ ਇਸ ਵਿੱਚੋਂ ਵੀ 8500 ਕਿਊਸਿਕ ਪਾਣੀ ਹਰਿਆਣੇ ਨੂੰ ਛੱਡ ਦਿੱਤਾ ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਜੋ ਕਿ ਖੇਤੀ ਪ੍ਰਧਾਨ ਸੂਬਾ ਹੈ, ਪਹਿਲਾਂ ਹੀ ਜਲ ਸੰਕਟ ਦੀ ਮਾਰ ਹੇਠ ਹੈ। 

ਉਹਨਾਂ ਕਿਹਾ ਕਿ ਸਾਡਾ ਧਰਤੀ ਹੇਠਲਾ ਪਾਣੀ ਲਗਾਤਾਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੜ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਤੋਂ ਥੋੜਾ ਪ੍ਰੈਸ਼ਰ ਘਟਾਇਆ ਹੈ ਪਰ ਕੇਂਦਰ ਸਰਕਾਰ ਨੇ ਪੰਜਾਬ ਦੇ ਪਾਣੀ ਉੱਤੇ ਡਾਕਾ ਮਾਰ ਕੇ ਪੰਜਾਬੀਆਂ ਨਾਲ ਸਿੱਧਾ ਧੱਕਾ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨੇ ਕੀਤਾ ਜਾ ਸਕਦਾ। ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਨਾਲ ਬੇ ਨਿਆਈਂਂ ਕਰ ਰਹੀ ਹੈ ਪਰ ਪੰਜਾਬ ਦੇ ਭਾਜਪਾ ਨੇਤਾ ਮੂਕ ਦਰਸ਼ਕ ਬਣ ਕੇ ਇਹ ਸਭ ਤਮਾਸ਼ਾ ਵੇਖ ਰਹੇ ਹਨ। 

ਉਹਨਾਂ ਕਿਹਾ ਕਿ ਸ੍ਰੀ ਤਰਨ ਚੁੱਗ, ਸ੍ਰੀ ਸੁਨੀਲ ਜਾਖੜ ਵਰਗੇ ਨੇਤਾ ਜੋ ਇਹਨਾਂ ਪੰਜਾਬ ਵਿਰੋਧੀ ਨੀਤੀਆਂ ਉੱਤੇ ਵੀ ਭਾਜਪਾ ਦੇ ਹੱਕ ਵਿੱਚ ਖੜੇ ਹਨ, ਨੂੰ ਹੁਣ ਇਹ ਸਪਸ਼ਟ ਕਰ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਨਹੀਂ ਬਲਕਿ ਦਿੱਲੀ ਅਤੇ ਹਰਿਆਣੇ ਨਾਲ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਉੱਤੇ ਡਾਕਾ ਪੰਜਾਬੀ ਅਤੇ ਪੰਜਾਬ ਦੀ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਲਈ ਸਾਨੂੰ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ ਅਸੀਂ ਲੜਾਂਗੇ।

ਇਸ ਮੌਕੇ ਮੇਅਰ ਸ ਜਤਿੰਦਰ ਸਿੰਘ ਮੋਤੀ ਭਾਟੀਆ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾਕਟਰ ਅਜੇ ਗੁਪਤਾ, ਚੇਅਰਮੈਨ ਬਲਦੇਵ ਸਿੰਘ ਮਿਆਦੀਆਂ,  ਜ਼ਿਲ੍ਹਾ ਪ੍ਰਧਾਨ ਸ਼੍ਰੀ ਮਨੀਸ਼ ਅਗਰਵਾਲ, ਚੇਅਰਮੈਨ ਸ ਜਸਪ੍ਰੀਤ ਸਿੰਘ, ਸ ਇਕਬਾਲ ਸਿੰਘ ਭੁੱਲਰ, ਵਿਕਰਮਜੀਤ ਵਿਕੀ,  ਸ ਬਲਜਿੰਦਰ ਸਿੰਘ ਥਾਂਦੇ, ਸ੍ਰੀ ਜਸਕਰਨ ਬਦੇਸ਼ਾ, ਸ੍ਰੀ ਸਤਪਾਲ ਸੋਖੀ, ਸ੍ਰੀ ਅਨਿਲ ਮਹਾਜਨ, ਸ ਰੋਸ਼ਨ ਸਿੰਘ , ਸ ਦਿਲਜੀਤ ਸਿੰਘ, ਡਾਕਟਰ ਇੰਦਰਪਾਲ, ਸ੍ਰੀ ਮੁਖਵਿੰਦਰ ਵਿਰਦੀ, ਨੌਜਵਾਨ ਨੇਤਾ ਵਿੱਕੀ ਦੱਤਾ, ਸ੍ਰੀ ਰਵਿੰਦਰ ਹੰਸ , ਸ੍ਰੀ ਨਰਿੰਦਰ ਮਰਵਾਹਾ, ਸ੍ਰੀ ਬੰਟੀ ਭਲਵਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Harbhajan Singh ETO , Dr Inderbir Singh Nijjar , Dr Ajay Gupta , Amritsar , Bhakra Beas Management Board , BBMB , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD