Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਖੜਾ ਵਿੱਚੋਂ ਹਰਿਆਣਾ ਨੂੰ 8,500 ਕਿਊਸੈਕ ਪਾਣੀ ਦੇਣਾ ਪੰਜਾਬ ਦੇ ਹੱਕਾਂ ’ਤੇ ਸਿੱਧਾ ਹਮਲਾ: ਕਰਮਜੀਤ ਸਿੰਘ ਰਿੰਟੂ

Karamjit Singh Rintu, Amritsar, AAP, Aam Aadmi Party, Aam Aadmi Party Punjab, AAP Punjab, Bhakra Beas Management Board, BBMB

Web Admin

Web Admin

5 Dariya News

ਅੰਮ੍ਰਿਤਸਰ , 01 May 2025

Last updated on: May 02, 2025, 16:20 IST

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੁਕਤ ਸਕੱਤਰ, ਬੁਲਾਰੇ ਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ ਕਰਮਜੀਤ ਸਿੰਘ ਰਿੰਟੂ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵੱਲੋਂ ਹਰਿਆਣਾ ਨੂੰ 8,500 ਕਿਊਸੈਕ ਪਾਣੀ ਦੇਣ ਦੇ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ’ਚ ਛੁਰਾ ਘੋਪਣ ਵਾਂਗ ਹੈ। ਸ਼੍ਰੀ ਰਿੰਟੂ ਨੇ ਕਿਹਾ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਲਿਆ ਗਿਆ ਇਹ ਫੈਸਲਾ ਨਾ ਸਿਰਫ਼ ਤਕਨੀਕੀ ਤੌਰ ’ਤੇ ਗਲਤ ਹੈ, ਸਗੋਂ ਕਾਨੂੰਨੀ ਤੌਰ ’ਤੇ ਵੀ ਗ਼ਲਤ ਹੈ। 

ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਾ ਹੈ। ਹੁਣ ਵਾਧੂ ਪਾਣੀ ਦੇਣਾ, ਉਹ ਵੀ ਸਾਉਣੀ ਦੀ ਫ਼ਸਲ ਦੇ ਸਮੇਂ, ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਹੈ।” ਉਨ੍ਹਾਂ ਦੱਸਿਆ ਕਿ ਭਾਖੜਾ ਮੇਨ ਲਾਈਨ ਕੈਨਾਲ ਦੀ ਸਮਰੱਥਾ 10,000 ਕਿਊਸੈਕ ਹੈ, ਜਦਕਿ ਹਰਿਆਣਾ ਦਾ ਕਾਨੂੰਨੀ ਹਿੱਸਾ 7,000 ਕਿਊਸੈਕ ਤੱਕ ਸੀਮਿਤ ਹੈ। ਇੰਜੀਨੀਅਰਾਂ ਵੱਲੋਂ ਦਰਜ ਕੀਤੇ ਗਏ ਇਤਰਾਜ਼ ਨੂੰ ਨਜ਼ਰਅੰਦਾਜ਼ ਕਰਕੇ, ਰਾਜਨੀਤਕ ਦਬਾਅ ’ਚ ਵੋਟਿੰਗ ਰਾਹੀਂ ਇਹ ਫੈਸਲਾ ਲਿਆ ਗਿਆ, ਜੋ ਕਿ ਬੋਰਡ ਦੀ ਨਿਰਪੱਖਤਾ ’ਤੇ ਸਵਾਲ ਖੜੇ ਕਰਦਾ ਹੈ।

ਰਿੰਟੂ ਨੇ ਕੇਂਦਰ ਸਰਕਾਰ ’ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਹ ਫੈਸਲਾ ਪੰਜਾਬ ਨੂੰ ਆਪਣੇ ਜਲ ਹੱਕਾਂ ਤੋਂ ਵੰਚਿਤ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਐਸ ਵਾਈ ਐਲ ਮਾਮਲੇ, ਕਿਸਾਨ ਅੰਦੋਲਨ ’ਚ ਜ਼ੁਲਮ ਅਤੇ ਪੰਚਾਇਤਾਂ ਦੀ ਗਰਾਂਟ ਰੋਕਣ ਵਰਗੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਜਪਾ ਦੀ ਪੰਜਾਬ ਵਿਰੋਧੀ ਨੀਤੀ ਹੁਣ ਸਹਿ ਨਹੀਂ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਬੋਰਡ ਦਾ ਇਹ ਫੈਸਲਾ ਤੁਰੰਤ ਰੱਦ ਕੀਤਾ ਜਾਵੇ, ਕੇਂਦਰ ਸਰਕਾਰ ਪੰਜਾਬ ਦੇ ਪਾਣੀ ਹੱਕਾਂ ’ਤੇ ਸਾਫ਼ ਨੀਤੀ ਲਿਆਏ ਅਤੇ ਭਵਿੱਖ ’ਚ ਕੋਈ ਵੀ ਫੈਸਲਾ ਤਕਨੀਕੀ ਕਮੇਟੀ ਦੀ ਸਹਿਮਤੀ ਨਾਲ ਹੀ ਲਿਆ ਜਾਵੇ। ਰਿੰਟੂ ਨੇ ਕਿਹਾ ਕਿ ਅਸੀਂ ਆਪਣੇ ਪਾਣੀ-ਆਪਣੇ ਹੱਕ ਲਈ ਕਿਸੇ ਵੀ ਹੱਦ ਤੱਕ ਜਾਵਾਂਗੇ, ਕਿਉਂਕਿ ਇਹ ਸਿਰਫ਼ ਪਾਣੀ ਨਹੀਂ, ਇਹ ਪੰਜਾਬ ਦੀ ਇਜ਼ਤ ਦਾ ਸਵਾਲ ਹੈ ਅਤੇ ਅਸੀਂ ਇਸ ਨੂੰ ਲੁੱਟਣ ਨਹੀਂ ਦੇਵਾਂਗਾ।

 

Tags: Karamjit Singh Rintu , Amritsar , AAP , Aam Aadmi Party , Aam Aadmi Party Punjab , AAP Punjab , Bhakra Beas Management Board , BBMB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD