Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਜਪਾ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਜਬਰਦਸਤੀ, ਪਾਣੀ ਦੀ ਇਕ ਬੂੰਦ ਵੀ ਸਾਂਝੀ ਨਹੀਂ ਕੀਤੀ ਜਾਵੇਗੀ : ਬ੍ਰਮ ਸ਼ੰਕਰ ਜਿੰਪਾ

ਸਥਾਨਕ ਵਿਧਾਇਕ ਨੇ ਭਾਜਪਾ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

Bram Shanker Jimpa, AAP, Aam Aadmi Party, Aam Aadmi Party Punjab, AAP Punjab, Hoshiarpur, Protest, Agitation, Demonstration

Web Admin

Web Admin

5 Dariya News

ਹੁਸ਼ਿਆਰਪੁਰ , 01 May 2025

Last updated on: May 02, 2025, 16:34 IST

ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ’ਤੇ ਬੀ.ਬੀ.ਐਮ.ਬੀ ਵਲੋਂ ਹਰਿਆਣਾ ਨੂੰ ਜਬਰਨ 8500 ਕਿਊਸਿਕ ਵਾਧੂ ਪਾਣੀ ਛੱਡੇ ਜਾਣ ਦੇ ਫੈਸਲੇ ਦੇ ਵਿਰੋਧ ਵਿਚ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵੀ ਲੇਬਰ ਸ਼ੈਡ ਤੋਂ ਭਾਜਪਾ ਦਫ਼ਤਰ ਹੁਸ਼ਿਆਰਪੁਰ ਤੱਕ ਜ਼ੋਰਦਾਰ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਜਿੰਪਾ ਨੇ ਕਿਹਾ ਕਿ ਪੰਜਾਬ ਕੋਲ ਕੇਵਲ ਆਪਣੇ ਹਿੱਸੇ ਦਾ ਹੀ ਪਾਣੀ ਹੈ ਜਿਸ ਨੂੰ ਜਬਰਦਸਤੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਭਾਜਪਾ ਵਲੋਂ ਪੰਜਾਬ ਨਾਲ ਕੀਤੀ ਜਾ ਰਹੀ ਜਬਰਦਸਤੀ ਅਤੇ ਅਤਿਆਚਾਰ ਨੂੰ ਤੁਰੰਤ ਰੋਕਿਆ ਜਾਵੇ।

ਆਪ ਪਾਰਟੀ ਦੇ ਵਰਕਰਾਂ ਅਤੇ ਵੱਡੀ ਗਿਣਤੀ ਵਿਚ ਮੌਜੂਦ ਨੇਤਾਵਾਂ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਭਾਜਪਾ ਅਤੇ ਬੀ.ਬੀ.ਐਮ.ਬੀ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕਰਦੇ ਹੋਏ ਵਿਰੋਧ ਪ੍ਰਗਟ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਹਰਿਆਣਾ ਪਹਿਲੇ ਹੀ ਆਪਣੇ ਹਿੱਸੇ ਤੋਂ ਵੱਧ ਪਾਣੀ ਲੈ ਚੁੱਕਾ ਹੈ ਅਤੇ ਹੁਣ 8500 ਕਿਊਸਿਕ ਪਾਣੀ ਜ਼ਬਰਦਸਤੀ ਲੈ ਕੇ ਪੰਜਾਬ ਨਾਲ ਬੇਇਨਸਾਫ਼ੀ ਕਰ ਰਿਹਾ ਹੈ ਜਿਸ ਨੂੰ ਪੰਜਾਬ ਸਰਕਾਰ ਵਲੋਂ ਕਦੇ ਵੀ ਸਹਿਨ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਦੀ ਕੇਂਦਰ ਸਰਕਾਰ ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੀਆਂ ਸਰਕਾਰਾਂ ਨਾਲ ਮਿਲ ਕੇ ਪੰਜਾਬ ਅਤੇ ਪੰਜਾਬੀਆਂ ਖਿਲਾਫ਼ ਗਹਿਰੀ ਸਾਜਿਸ਼ ਰਚੀ ਜਾ ਰਹੀ ਹੈ। ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇਗਾ। ਪੰਜਾਬ ਦਾ ਕਿਸਾਨ ਅਤੇ ਉਦਯੋਗ ਬਿਨਾ ਪਾਣੀ ਦੇ ਬਰਬਾਦ ਹੋ ਜਾਵੇਗਾ ਇਸ ਲਈ ਆਪਣੇ ਹੱਕ ਦੇ ਪਾਣੀ ’ਤੇ ਕਿਸੇ ਵੀ ਸੂਰਤ ਵਿਚ ਡਾਕਾ ਨਹੀਂ ਪੈਣ ਦਿੱਤਾ ਜਾਵੇਗਾ।

ਵਿਧਾਇਕ ਨੇ ਦੋਸ਼ ਲਗਾਇਆ ਕਿ ਇਹ ਇਕ ਸੋਚੀ-ਸਮਝੀ ਸਾਜਿਸ਼ ਹੈ ਜਿਸ ਤਹਿਤ ਕੇਂਦਰ ਦੀ ਭਾਜਪਾ ਸਰਕਾਰ, ਹਰਿਆਣਾ ਸਰਕਾਰ ਅਤੇ ਬੀ.ਬੀ.ਐਮ.ਬੀ. ਮਿਲ ਕੇ ਪੰਜਾਬ ਦਾ ਪਾਣੀ ਖੋਹਣਾ ਚਾਹੁੰਦੇ ਹਨ ਪਰੰਤੂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਇਸ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।ਅਖੀਰ ਵਿਚ ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਦਾ ਪਾਣੀ ਸਾਡੀ ਅਮਾਨਤ ਹੈ ਇਸ ਨੂੰ ਕਿਸੇ ਨਾਲ ਸਾਂਝਾ ਨਹੀਂ ਕੀਤਾ ਜਾਵੇਗਾ। 

ਰਾਜ ਸਰਕਾਰ ਪੰਜਾਬ ਦੇ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਮਜ਼ਬੂਤ ਨਾਲ ਖੜ੍ਹੀ ਹੈ ਅਤੇ ਭਾਜਪਾ ਦੀ ਜਬਰਦਸਤੀ ਨੂੰ ਕਦੇ ਸਫ਼ਲ ਨਹੀਂ ਹੋਣ ਦੇਵੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੰਦੀਪ ਚੇਚੀ, ਕੌਂਸਲਰ ਬਲਵਿੰਦਰ, ਲੱਕੀ ਚੰਦਨ, ਸੰਤੋਸ਼ ਸੈਣੀ, ਸੁਮਨ, ਰਾਜਨ ਬਸੀ ਗੁਲਾਮ ਹੁਸੈਨ, ਪ੍ਰਿਤਪਾਲ, ਰਜਿੰਦਰ, ਬਿੰਦਾ, ਵੰਦਨਾ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Hoshiarpur , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD