Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ– ਪ੍ਰਨੀਤ ਕੌਰ ਨੇ ਬੀ.ਬੀ.ਐਮ.ਬੀ ਦੇ ਫੈਸਲੇ ਦੀ ਕੀਤੀ ਨਿੰਦਾ

ਵਾਧੂ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤੀ ਜਾ ਸਕਦੀ- ਪ੍ਰਨੀਤ ਕੌਰ

Parneet Kaur, Preneet Kaur, Bharatiya Janata Party, BJP, BJP Punjab, Jai Inder Kaur,Patiala

Web Admin

Web Admin

5 Dariya News

ਪਟਿਆਲਾ , 02 May 2025

Last updated on: May 02, 2025, 17:35 IST

ਅੱਜ ਪਟਿਆਲਾ ਵਿਖੇ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ, ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਜਿਲ੍ਹਾ ਪਟਿਆਲਾ ਦੀ ਭਾਜਪਾ ਵਰਕਰਾਂ ਵੱਲੋਂ ਬੀ.ਬੀ.ਐਮ.ਬੀ ਪਾਣੀਆਂ ਦੇ ਮੁੱਦੇ ਉੱਪਰ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਪ੍ਰਨੀਤ ਕੌਰ ਵੱਲੋਂ ਪੰਜਾਬ ਦੇ ਹਿੱਸੇ ’ਚੋਂ ਗੁਆਂਢੀ ਸੂਬੇ ਹਰਿਆਣਾ ਨੂੰ ਭਾਖੜਾ ਡੈਮ ਤੋਂ ਫੌਰੀ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫੈਸਲੇ ਨੂੰ ਪੰਜਾਬ ਦੇ ਪਾਣੀਆਂ ’ਤੇ ਡਾਕਾ ਦੱਸਦਿਆਂ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ "ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਦੀ ਮਾਰ ਸਹਿ ਰਿਹਾ ਹੈ, ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ਘੋਸ਼ਿਤ ਕੀਤੇ ਜਾ ਚੁੱਕੇ ਹਨ,ਸਾਡੇ ਕੋਲ ਕਿਸੇ ਹੋਰ ਰਾਜ ਨੂੰ ਵਾਧੂ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ ਹੈ।" ਉਨਾਂ ਨੇ ਕਿਹਾ ਕਿ "ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦ ਵਰਤ ਚੁੱਕਾ ਹੈ, ਭਾਖੜਾ ਡੈਮ ਅਤੇ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੇਠਾਂ ਦਰਜ ਕੀਤਾ ਗਿਆ ਜਦਕਿ ਦੂਸਰੇ ਪਾਸੇ ਹਰਿਆਣਾ ਦੀ 8500 ਕਿਊਸਿਕ ਵਾਧੂ ਪਾਣੀ ਦੀ ਮੰਗ ਕਿੱਦਾਂ ਪੂਰੀ ਕੀਤੀ ਜਾ ਸਕਦੀ ਹੈ, ਆਉਣ ਵਾਲੇ ਦਿਨਾਂ 'ਚ ਰਾਜ ਦੇ ਕਿਸਾਨਾਂ ਨੂੰ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।"

ਉਨਾਂ ਨੇ ਪੰਜਾਬ ਦੀ ਸੱਤਾਧਾਰੀ ਸਰਕਾਰ ਆਮ ਆਦਮੀ ਪਾਰਟੀ ਆਲੋਚਨਾ ਕਰਦੇ ਕਿਹਾ ਕਿ "ਮੁੱਖ ਮੰਤਰੀ ਭਗਵੰਤ ਮਾਨ ਸਿਰਫ ਬਿਆਨਬਾਜ਼ੀ ਵਿੱਚ ਵਿਅਸਤ ਹਨ, ਜਦਕਿ ਅਸਲ ਲੜਾਈ ਵਿੱਚ ਪੰਜਾਬ ਪਿੱਛੇ ਰਹਿ ਗਿਆ, ਪੰਜਾਬ ਸਰਕਾਰ ਆਪਣੀ ਨਾਕਾਮੀ ਨੂੰ ਝੁਪਾਉਣ ਲਈ ਹੁਣ ਨਾਟਕ ਕਰ ਰਹੀ ਹੈ,ਅੱਜ ਜੋ ਵੀ ਸਥਿਤੀ ਬਣੀ ਹੈ, ਉਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਧੀ ਤੌਰ 'ਤੇ ਜ਼ਿੰਮੇਵਾਰ ਹੈ।" ਅੰਤ ਵਿੱਚ ਪ੍ਰਨੀਤ ਕੌਰ ਵੱਲੋਂ ਕਿਹਾ ਗਿਆ ਕਿ "ਪੰਜਾਬ ਭਾਜਪਾ ਇਸ ਫੈਸਲੇ ਨਾਲ ਕੱਤਈ ਸਹਿਮਤ ਨਹੀਂ ਹੈ ਅਤੇ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ,ਭਾਜਪਾ ਪੰਜਾਬ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਹਿਤਾਂ ਨੂੰ ਅਣਡਿੱਠਾ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ।"

 

Tags: Parneet Kaur , Preneet Kaur , Bharatiya Janata Party , BJP , BJP Punjab , Jai Inder Kaur , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD