Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਦ੍ਰੋਪਦੀ ਮੁਰਮੂ ਨੇ 'ਏਜਿੰਗ ਵਿਦ ਡਿਗਨਿਟੀ' ਪ੍ਰੋਗਰਾਮ ਵਿੱਚ ਸੀਨੀਅਰ ਸਿਟੀਜ਼ਨਜ਼ ਕਲਿਆਣ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ

ਬਜ਼ੁਰਗ ਲੋਕ ਅਤੀਤ ਦੀ ਕੜੀ ਅਤੇ ਭਵਿੱਖ ਦੇ ਮਾਰਗਦਰਸ਼ਕ ਹੁੰਦੇ ਹਨ, ਸਾਨੂੰ ਉਨ੍ਹਾਂ ਦੇ ਮਾਰਗਦਰਸ਼ਨ ਨੂੰ ਮਹੱਤਵ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਕੀਮਤੀ ਸੰਗਤ ਦਾ ਆਨੰਦ ਲੈਣਾ ਚਾਹੀਦਾ ਹੈ : ਦ੍ਰੌਪਦੀ ਮੁਰਮੂ

Droupadi Murmu, President of India, President, Indian President, Rashtrapati, Ageing with Dignity, Rashtrapati Bhavan Cultural Centre, Brahmakumaris, Dr Virendra Kumar, Dr Virendra Kumar Khatik

Web Admin

Web Admin

5 Dariya News

ਨਵੀਂ ਦਿੱਲੀ , 02 May 2025

Last updated on: May 03, 2025, 12:19 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (2 ਮਈ, 2025) ਰਾਸ਼ਟਰਪਤੀ ਭਵਨ ਸੱਭਿਆਚਾਰਕ ਕੇਂਦਰ ਵਿੱਚ ਸੀਨੀਅਰ ਸਿਟੀਜ਼ਨਸ ਲਈ ਪਹਿਲ-‘ਬਜ਼ੁਰਗਾਂ ਦਾ ਸਨਮਾਨ’ ਪ੍ਰੋਗਰਾਮ ਦੀ ਸ਼ੋਭਾ ਵਧਾਈ। ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰਾਲੇ ਵੱਲੋਂ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ। 

ਇਸ ਪ੍ਰੋਗਰਾਮ ਵਿੱਚ ਸੀਨੀਅਰ ਸਿਟੀਜ਼ਨ ਵੈੱਲਫੇਅਰ ਪੋਰਟਲ ਦੀ ਸ਼ੁਰੂਆਤ, ਸੀਨੀਅਰ ਸਿਟੀਜ਼ਨਸ ਹੋਮਸ ਦਾ ਵਰਚੁਅਲੀ ਉਦਘਾਟਨ, ਸਹਾਇਕ ਉਪਕਰਣਾਂ ਦੀ ਵੰਡ ਅਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਵਿਭਾਗ ਅਤੇ ਬ੍ਰਹਮਾਕੁਮਾਰੀ ਸੰਗਠਨ ਦਰਮਿਆਨ ਸਮਝੌਤਾ ਪੱਤਰ ‘ਤੇ ਹਸਤਾਖਰ ਕੀਤੇ ਗਏ। 

ਇਸ ਮੌਕੇ ਆਪਣੇ ਸੰਬੋਧਨ ਵਿੱਚ, ਰਾਸ਼ਟਰਪਤੀ ਨੇ ਕਿਹਾ ਕਿ ਮਾਤਾ-ਪਿਤਾ ਅਤੇ ਵੱਡਿਆਂ ਦਾ ਸਨਮਾਨ ਕਰਨਾ ਸਾਡੇ ਸੱਭਿਆਚਾਰ ਦਾ ਹਿੱਸਾ ਹੈ। ਆਮ ਤੌਰ ‘ਤੇ ਪਰਿਵਾਰਾਂ ਵਿੱਚ ਦੇਖਿਆ ਜਾਂਦਾ ਹੈ ਕਿ ਬੱਚੇ ਆਪਣੇ ਦਾਦਾ-ਦਾਦੀ ਦੇ ਨਾਲ ਬਹੁਤ ਸਹਿਜ ਰਹਿੰਦੇ ਹਨ। ਬਜ਼ੁਰਗ ਮੈਂਬਰ ਆਪਣੇ ਪਰਿਵਾਰ ਦੇ ਲਈ ਭਾਵਨਾਤਮਕ ਥੰਮ੍ਹ ਦੀ ਤਰ੍ਹਾਂ ਹੁੰਦੇ ਹਨ। 

ਜਦੋਂ ਬਜ਼ੁਰਗ ਆਪਣੇ ਪਰਿਵਾਰ ਨੂੰ ਸਮ੍ਰਿੱਧ ਹੁੰਦੇ ਦੇਖਦੇ ਹਨ ਤਾਂ ਉਹ ਵੀ ਸਰੀਰਕ ਅਤੇ ਭਾਵਨਾਤਮਕ ਤੌਰ ‘ਤੇ ਸਿਹਤਮੰਦ ਰਹਿੰਦੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਅੱਜ ਦੀ ਮੁਕਾਬਲੇਬਾਜ਼ੀ ਅਤੇ ਭੱਜ-ਨੱਠ ਭਰੀ ਜਿੰਦਗੀ ਵਿੱਚ ਸੀਨੀਅਰ ਸਿਟੀਜਨਸ ਦਾ ਸਹਿਯੋਗ, ਪ੍ਰੇਰਣਾ ਅਤੇ ਮਾਰਗਦਰਸ਼ਨ ਸਾਡੀ ਯੁਵਾ ਪੀੜ੍ਹੀ ਦੇ ਲਈ ਬਹੁਤ ਜ਼ਰੂਰੀ ਹੈ। 

ਸੀਨੀਅਰ ਸਿਟੀਜ਼ਨਸ ਕੋਲ ਜੋ ਤਜ਼ਰਬਾ ਅਤੇ ਗਿਆਨ ਹੈ, ਉਹ ਯੁਵਾ ਪੀੜ੍ਹੀ ਨੂੰ ਜਟਿਲ ਚੁਣੌਤੀਆਂ ਦਾ ਸਾਹਮਣਾ ਕਰਨ ਵਿੱਚ ਮਦਦ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਬੁਢਾਪੇ  ਵਿੱਚ ਅਧਿਆਤਮਿਕ ਤੌਰ ‘ਤੇ ਖੁਦ ਨੂੰ ਸਸ਼ਕਤ ਬਣਾਉਣ, ਆਪਣੇ ਜੀਵਨ ਅਤੇ ਕਾਰਜਾਂ ਦਾ ਵਿਸ਼ਲੇਸ਼ਣ ਕਰਨ ਅਤੇ ਸਾਰਥਕ ਜੀਵਨ ਜਿਉਣ ਦਾ ਵੀ ਇੱਕ ਪੜਾਅ ਹੈ। 

ਅਧਿਆਤਮਿਕ ਤੌਰ ‘ਤੇ ਸਸ਼ਕਤ ਸੀਨੀਅਰ ਨਾਗਰਿਕ ਦੇਸ਼ ਅਤੇ ਸਮਾਜ ਨੂੰ ਵਧੇਰੇ ਸਮ੍ਰਿੱਧੀ ਅਤੇ ਵਿਕਾਸ ਵੱਲ ਅੱਗੇ ਵਧਾ ਸਕਦੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਬਜ਼ੁਰਗ ਲੋਕ ਅਤੀਤ ਦੀ ਕੜੀ ਅਤੇ ਭਵਿੱਖ ਦੇ ਮਾਰਗਦਰਸ਼ਕ ਹੁੰਦੇ ਹਨ। ਇੱਕ ਰਾਸ਼ਟਰ ਦੇ ਤੌਰ ਇਹ ਸਾਡੀ ਸਮੂਹਿਕ ਜ਼ਿੰਮੇਦਾਰੀ ਹੈ ਕਿ ਅਸੀਂ ਇਹ ਯਕੀਨੀ ਕਰੀਏ ਕਿ ਸਾਡੇ ਬਜ਼ੁਰਗ ਆਪਣੇ ਬੁਢਾਪੇ ਵਿੱਚ ਗਰਿਮਾ ਅਤੇ ਕਿਰਿਆਸ਼ੀਲਤਾ ਨਾਲ ਜਿਉਣ। 

ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ ਸਰਕਾਰ ਵੱਖ-ਵੱਖ ਪਹਿਲਕਦਮੀਆਂ ਰਾਹੀਂ ਸੀਨੀਅਰ ਸਿਟੀਜਨਸ ਨੂੰ ਸਸ਼ਕਤ ਬਣਾ ਰਹੀ ਹੈ, ਤਾਂ ਜੋ ਉਹ ਜੀਵਨ ਦੇ ਸਾਰੇ ਪਹਿਲੂਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਸਕਣ। ਉਨ੍ਹਾਂ ਨੇ ਸਾਰੇ ਨਾਗਰਿਕਾਂ ਨੂੰ ਬਜ਼ੁਰਗਾਂ ਦੀ ਖੁਸ਼ੀ ਅਤੇ ਭਲਾਈ ਲਈ ਖੁਦ ਨੂੰ ਪ੍ਰਤੀਬੱਧ ਕਰਨ, ਉਨ੍ਹਾਂ ਦੇ ਮਾਰਗਦਰਸ਼ਨ ਨੂੰ ਮਹੱਤਵ ਦੇਣ ਅਤੇ ਉਨ੍ਹਾਂ ਦੀ ਕੀਮਤੀ ਸੰਗਤ ਦਾ ਆਨੰਦ ਲੈਣ ਦੀ ਤਾਕੀਦ ਕੀਤੀ। 

 

Tags: Droupadi Murmu , President of India , President , Indian President , Rashtrapati , Ageing with Dignity , Rashtrapati Bhavan Cultural Centre , Brahmakumaris , Dr Virendra Kumar , Dr Virendra Kumar Khatik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD