Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ-ਵਿਧਾਇਕ ਰਾਏ

ਵਿਧਾਇਕ ਲਖਬੀਰ ਸਿੰਘ ਰਾਏ ਨੇ ਹਲਕੇ ਦੇ ਸਰਕਾਰੀ ਸਕੂਲਾਂ 'ਚ 37.1 ਲੱਖ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 May 2025

Last updated on: May 03, 2025, 12:25 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ 'ਤੇ ਪੁੱਜਦਾ ਕੀਤਾ ਹੈ। ਸਰਕਾਰੀ ਸਕੂਲਾਂ ਵਿੱਚ ਅਤਿਆਧੁਨਿਕ ਕਲਾਸ ਰੂਮ ਬਣਾਏ ਗਏ ਹਨ, ਜੋ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜਗਾਰ ਮਾਹੌਲ ਦੇਣ ਤੋਂ ਇਲਾਵਾ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਹਲਕੇ ਦੇ ਵੱਖੋ ਵੱਖ 07 ਸਕੂਲਾਂ ਵਿੱਚ ਕਰੀਬ 37.1 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।         

ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਪਿਛਲੇ ਸਮੇਂ ਦੌਰਾਨ ਵੱਡੇ ਪੱਧਰ 'ਤੇ ਕੰਮ ਕਰਵਾਏ ਗਏ ਹਨ, ਜਿਸ ਨਾਲ ਇਨ੍ਹਾਂ ਸਕੂਲਾਂ ਦੀ ਦਿੱਖ ਵਿੱਚ ਵੱਡਾ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਦਾ ਵਿਦਿਆਰਥੀਆਂ ਦੇ ਵਿਦਿਅਕ ਪੱਧਰ 'ਤੇ ਵੀ ਚੰਗਾ ਅਸਰ ਪਿਆ ਹੈ, ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਦਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਖੇਤਰਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ।

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦਾ ਸਿੱਖਿਆ ਮਾਡਲ ਬਾਕੀ ਰਾਜਾਂ ਲਈ ਵੀ ਮਿਸਾਲ ਕਾਇਮ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਬਜਟ ਵਿਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸਕੂਲਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਯਕੀਨੀ ਤੌਰ 'ਤੇ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸੋਲਰ ਪੈਨਲ, ਮੁਫ਼ਤ ਕਿਤਾਬਾਂ ਅਤੇ ਮੁਫਤ ਵਰਦੀਆਂ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ  ਉੱਚ ਪੱਧਰ ਦੀ ਸਿੱਖਿਆ ਦੇ ਨਾਲ-ਨਾਲ ਚੰਗੇ ਦਰਜੇ ਦੀਆਂ ਸਹੂਲਤਾਂ ਵੀ ਦਿੱਤੀਆਂ ਜਾ ਸਕਣ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਅਵੱਲ ਦਰਜੇ ਦਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD