Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਪੁਰਾ ਅਨਾਜ ਮੰਡੀ ਪੁੱਜੇ ਕੇਂਦਰੀ ਖੁਰਾਕ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਵੱਲੋਂ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਪੰਜਾਬ ਵੱਲੋਂ ਕੇਂਦਰੀ ਭੰਡਾਰ ਲਈ ਦਿੱਤੀ ਕਣਕ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਹੁੰਦੀ ਹੈ ਪੂਰੀ-ਨਿਮੁਬੇਨ ਜਯੰਤੀਭਾਈ ਬੰਬਾਨੀਆ

Nimuben Jayantibhai Bambhaniya, Bharatiya Janata Party, BJP, Rajpura, Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਰਾਜਪੁਰਾ, ਪਟਿਆਲਾ , 02 May 2025

Last updated on: May 03, 2025, 12:27 IST

ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਅੱਜ ਇੱਥੇ ਰਾਜਪੁਰਾ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ।ਇਸ ਮੌਕੇ ਰਾਜਪੁਰਾ ਮੰਡੀ ਵਿਖੇ ਪੁੱਜਣ ਉਤੇ ਸਥਾਨਕ ਵਿਧਾਇਕ ਨੀਨਾ ਮਿੱਤਲ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਨੇ ਉਨ੍ਹਾਂ ਦਾ ਸਵਾਗਤ ਕੀਤਾ। 

ਕੇਂਦਰੀ ਰਾਜ ਮੰਤਰੀ ਸ੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੇ ਇਸ ਮੌਕੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰ‌ਦਿਆਂ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਇਸ ਗੱਲ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਪੰਜਾਬ ਵਿੱਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ। ਕੇਂਦਰੀ ਮੰਤਰੀ ਨੇ ਪਟਿਆਲਾ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਰਾਜਪੁਰਾ ਮੰਡੀ ਵਿਖੇ ਕੀਤੇ ਗਏ ਖਰੀਦ ਪ੍ਰਬੰਧਾਂ ਉਪਰ ਵੀ ਤਸੱਲੀ ਪ੍ਰਗਟਾਈ ਹੈ।

ਸ੍ਰੀਮਤੀ ਨਿਮੁਬੇਨ ਬੰਬਾਨੀਆ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰੀ ਪੂਲ ਲਈ ਅਨਾਜ ਦੇ ਪਾਏ ਜਾ ਰਹੇ ਯੋਗਦਾਨ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਨਾਲ 124 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਬਹੁਤ ਮਦਦ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਵੱਲੋਂ ਪ੍ਰਤੀ ਸਾਲ 120 ਲੱਖ ਮੀਟ੍ਰਿਕ ਟਨ ਕਣਕ ਐਫ.ਸੀ.ਆਈ ਨੂੰ ਕੇਂਦਰੀ ਭੰਡਾਰ ਲਈ ਦਿੰਦਾ ਹੈ ਜਿਸ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਨੂੰ ਪੂਰਾ ਕੀਤਾ ਜਾਂਦਾ ਹੈ।

ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੰਜਾਬ ਵਿੱਚ ਕਣਕ ਦੀ ਖ੍ਰੀਦ ਨਾਲ ਜੁੜੇ ਆੜਤੀਏ ਅਤੇ ਮਜ਼ਦੂਰਾਂ ਦੀ ਵਧੀ ਮਹਿੰਗਾਈ ਦੇ ਮੱਦੇਨਜ਼ਰ ਫੀਸ ਵਧਾਉਣ ਸਮੇਤ ਪੰਜਾਬ ਵਿਚ ਸਟੋਰੇਜ ਸਪੇਸ ਦਾ ਮੁੱਦਾ ਵੀ ਉਠਾਇਆ ਹੈ, ਜਿਸ ਨੂੰ ਸਕਾਰਾਤਮਿਕ ਸੋਚ ਰੱਖ ਕੇ ਪੂਰਾ ਕੀਤਾ ਜਾਵੇਗਾ।

ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਰਾਜਪੁਰਾ ਮੰਡੀ ਵਿਖੇ ਕਣਕ ਦੀ ਆਮਦ, ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਅਤੇ ਆੜਤੀਆਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਮਾਲ ਦੀ ਲਿਫਟਿੰਗ ਨਾਲੋ-ਨਾਲ ਯਕੀਨੀ ਬਣਾਉਣ।

ਇਸ ਮੌਕੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਜੁਆਇੰਟ ਸਕੱਤਰ ਸੀ. ਸ਼ਿਖਾ, ਕੇਂਦਰੀ ਰਾਜ ਮੰਤਰੀ ਦੇ ਨਿੱਜੀ ਸਕੱਤਰ ਮੈਡਮ ਜਾਗ੍ਰਿਤੀ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ) ਦੇ ਜਰਨਲ ਮੈਨੇਜਰ (ਜੀ.ਐਮ) ਬੀ. ਸ਼੍ਰੀਨਿਵਾਸਨ, ਫੂਡ ਸਪਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪਨਸਪ ਦੇ ਐਮ.ਡੀ ਸੋਨਾਲੀ ਗਿਰੀ, ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ, ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ, ਆੜਤੀਆ ਐਸੋਸੀਏਸ਼ਨ ਮੰਡੀ ਦੇ ਪ੍ਰਧਾਨ ਦਵਿੰਦਰ ਸਿੰਘ, ਜਿ਼ਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਰੂਪਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਕੇਂਦਰੀ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਨੂੰ ਦਫਤਰ ਮਾਰਕੀਟ ਕਮੇਟੀ ਰਾਜਪੁਰਾ ਵਿਖੇ ਪਹੁੰਚਣ ਤੇ ਪੰਜਾਬ ਪੁਲਿਸ ਪਟਿਆਲਾ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

 

Tags: Nimuben Jayantibhai Bambhaniya , Bharatiya Janata Party , BJP , Rajpura , Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD