Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ : ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ’ਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ

ਵਿਕਾਸ ਕਾਰਜਾਂ ਰਾਹੀਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲੀ : ਵਿਧਾਇਕ ਬਲਕਾਰ ਸਿੰਘ

Balkar Singh, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜਲੰਧਰ , 02 May 2025

Last updated on: May 03, 2025, 12:29 IST

ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 18 ਸਰਕਾਰੀ ਸਕੂਲਾਂ ਵਿੱਚ 1.25 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ, ਜਿਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ ਕ੍ਰਮਵਾਰ 25.69 ਲੱਖ ਅਤੇ 99.42 ਲੱਖ ਦੇ ਵਿਕਾਸ ਕਾਰਜ ਸ਼ਾਮਲ ਹਨ।

ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀֹ’ ਪਹਿਲ ਤਹਿਤ ਹਲਕੇ ਦੇ ਚਾਰ ਸਕੂਲਾਂ ਵਿੱਚ 10.95 ਲੱਖ ਦੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਐਮਾ ਕਾਜ਼ੀ ਵਿਖੇ 4 ਲੱਖ 80 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਮੁਰੀਦਪੁਰ ਵਿਖੇ 1 ਲੱਖ 50 ਹਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਘੁਮਿਆਰਾ ਵਿਖੇ 90 ਹਜ਼ਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੁੱਲੇ ਵਿਖੇ 3 ਲੱਖ 75 ਹਜ਼ਾਰ ਦੇ ਵਿਕਾਸ ਕੰਮ ਸ਼ਾਮਲ ਹਨ।

ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਦੇ ਵਿੱਦਿਅਕ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ, ਜਿਸ ਦੇ ਸਿੱਟੇ ਵਜੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹੋਏ ਇਹ ਸੁਧਾਰ ਕਿਸੇ ਇਕ ਜ਼ਿਲ੍ਹੇ ਜਾਂ ਸ਼ਹਿਰ ਤੱਕ ਸੀਮਤ ਨਹੀਂ ਹਨ ਬਲਕਿ ਸੂਬੇ ਦੇ ਹਰੇਕ ਸ਼ਹਿਰ ਅਤੇ ਪਿੰਡ ਦੇ ਸਰਕਾਰੀ ਸਕੂਲ ਤੱਕ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਲਹਿਰ ਪਹੁੰਚ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਵਿਧਾਇਕ ਬਲਕਾਰ ਸਿੰਘ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਅਤੇ ਮੁਫ਼ਤ ਵਰਦੀਆਂ, ਮੁਫ਼ਤ ਕਿਤਾਬਾਂ ਸਮੇਤ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹੋਰ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ ਕੀਤੀ।

ਇਸ ਤੋਂ ਇਲਾਵਾ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲ ਤਹਿਤ ਵਿਧਾਨ ਸਭਾ ਹਲਕਾ ਆਦਮਪੁਰ ਦੇ 5 ਸਰਕਾਰੀ ਸਕੂਲਾਂ ਵਿੱਚ 33.10 ਲੱਖ ਅਤੇ ਹਲਕਾ ਸ਼ਾਹਕੋਟ ਦੇ 5 ਸਰਕਾਰੀ ਸਕੂਲਾਂ ਵਿੱਚ 32.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਫਿਲੌਰ ਦੇ 2 ਸਕੂਲਾਂ ਵਿੱਚ 38.99 ਲੱਖ ਅਤੇ ਹਲਕਾ ਜਲੰਧਰ ਛਾਉਣੀ ਦੇ 2 ਸਰਕਾਰੀ ਸਕੂਲਾਂ ਵਿੱਚ 9.71 ਲੱਖ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਪੋਰਟਸ ਟਰੈਕ, ਇੰਟੇਗ੍ਰੇਟਿਡ ਸਾਇੰਸ ਲੈਬਜ਼, ਕਲਾਸ ਰੂਮਜ਼, ਸਕੂਲਾਂ ਦੀਆਂ ਚਾਰਦਿਵਾਰੀਆਂ ਅਤੇ ਲੋੜੀਂਦੀ ਮੁਰੰਮਤ ਦੇ ਕੰਮ ਸ਼ਾਮਲ ਹਨ।

                                   

 

Tags: Balkar Singh , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD