Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਫੰਡਾਂ ਦੀ ਹੇਰਾਫੇਰੀ ਦੇ ਦੋਸ਼ ਹੇਠ ਸਾਬਕਾ ਵਿਧਾਇਕ ਦੇ ਪੁੱਤਰ, ਨੂੰਹ, ਕਾਰਜਕਾਰੀ ਅਧਿਕਾਰੀ ਅਤੇ ਦੋ ਹੋਰਨਾਂ ਵਿਰੁੱਧ ਪਰਚਾ ਦਰਜ

ਵਿਜੀਲੈਂਸ ਬਿਊਰੋ ਨੇ ਕਾਰਜਕਾਰੀ ਅਧਿਕਾਰੀ, ਕਲਰਕ ਅਤੇ ਪ੍ਰਾਈਵੇਟ ਫਰਮ ਮਾਲਕ ਨੂੰ ਕੀਤਾ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Tarntaran

Web Admin

Web Admin

5 Dariya News

ਤਰਨਤਾਰਨ , 02 May 2025

Last updated on: May 03, 2025, 12:30 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ, ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮ ਈ.ਓ., ਕਲਰਕ ਅਤੇ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਦੇ ਸਿੱਟੇ ਵਜੋਂ ਹੋਈ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਨੂੰ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਜਾਂਚ ਦੇ ਆਧਾਰ ’ਤੇ, ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਦੇ ਨਾਲ-ਨਾਲ 13(1) ਅਤੇ ਆਈਪੀਸੀ ਦੀ ਧਾਰਾ 409, 420, 465, 467, 468, 471, 120-ਬੀ ਦੇ ਤਹਿਤ ਐਫਆਈਆਰ ਨੰਬਰ 22, ਮਿਤੀ 02.05.2025 ਦਰਜ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੇ ਮੁਲਜ਼ਮਾਂ ਵਿੱਚ ਸ਼ਰਨਜੀਤ ਕੌਰ, ਕਾਰਜਕਾਰੀ ਅਧਿਕਾਰੀ (ਹੁਣ ਮੁਅੱਤਲ) ਅਤੇ ਨਗਰ ਕੌਂਸਲ ਤਰਨਤਾਰਨ ਦਾ ਕਲਰਕ ਨਰਿੰਦਰ ਕੁਮਾਰ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦਾ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਅਤੇ ਉਨ੍ਹਾਂ ਦੀ ਨੂੰਹ ਜੋਤੀ ਸਚਦੇਵਾ, ਜੋ ਕਿ ਮੈਸਰਜ਼ ਐਮ.ਕੇ. ਪਦਮ ਪੈਟਰੋਲੀਅਮ ਦੀ ਮਾਲਕ ਹੈ ਅਤੇ ਨਿਊ ਪਵਨ ਨਗਰ, ਅੰਮ੍ਰਿਤਸਰ ਦਾ ਰਹਿਣ ਵਾਲਾ ਰਾਜੀਵ ਗੁਪਤਾ, ਜੋ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸਆਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦਾ ਸ਼ੇਅਰਧਾਰਕ ਹੈ, ਸ਼ਾਮਲ ਹਨ।

ਇਸ ਕੇਸ ਵਿੱਚ, ਸ਼ਰਨਜੀਤ ਕੌਰ, ਈ.ਓ. ਅਤੇ ਨਰਿੰਦਰ ਕੁਮਾਰ ਕਲਰਕ,ਦੋਵੇਂ ਨਗਰ ਕੌਂਸਲ, ਤਰਨਤਾਰਨ ਵਿਖੇ ਤਾਇਨਾਤ, ਅਤੇ ਉਕਤ ਪ੍ਰਾਈਵੇਟ ਫਰਮ ਦੇ ਮਾਲਕ ਰਾਜੀਵ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਖੁਲਾਸਾ ਕੀਤਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਕਾਰਜਕਾਰੀ ਅਧਿਕਾਰੀ ਦੁਆਰਾ 2017-2022 ਦੇ ਸਾਲਾਂ ਦੌਰਾਨ ਧੋਖਾਧੜੀ ਵਾਲੇ ਲੈਣ-ਦੇਣ ਕੀਤੇ ਗਏ ਸਨ। ਉਸਨੇ ਮੈਸਰਜ਼ ਸਿੱਧੂ ਕੰਸਟਰਕਸ਼ਨ ਕੰਪਨੀ, ਮੈਸਰਜ਼ ਬ੍ਰਦਰ ਕੰਸਟਰਕਸ਼ਨ ਕੰਪਨੀ ਅਤੇ ਮੈਸਰਜ਼ ਫਰੈਂਡਜ਼ ਐਸੋਸੀਏਸ਼ਨ ਨੂੰ ਵੱਖ-ਵੱਖ  ਚੈੱਕਾਂ ਰਾਹੀਂ ਗਲਤ ਭੁਗਤਾਨ ਕੀਤੇ ਸਨ। 

ਇਸ ਤੋਂ ਇਲਾਵਾ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦੇ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲੀਭੁਗਤ ਕਰਕੇ, ਦੋਸ਼ੀ ਈ.ਓ. ਨੇ ਉਨ੍ਹਾਂ ਦੀ ਕੰਪਨੀਆਂ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਵੀ ਜਾਅਲੀ ਭੁਗਤਾਨ  ਕੀਤੇ ਸਨ।ਬੁਲਾਰੇ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ, ਉਕਤ ਜਾਅਲੀ ਅਦਾਇਗੀਆਂ ਦੀ ਰਿਕਵਰੀ ਤਾਂ ਹੋ ਗਈ , ਪਰ 27,88,000 ਰੁਪਏ ਦੀ ਰਕਮ ਅਜੇ ਵੀ ਬਕਾਇਆ ਹੈ। 

ਜਾਂਚ ਦੌਰਾਨ ਇਹ ਵੀ  ਪਾਇਆ ਗਿਆ ਕਿ ਸੰਦੀਪ ਕੁਮਾਰ ਅਗਨੀਹੋਤਰੀ ਨੂੰ ਆਪਣੀ ਪਤਨੀ ਜੋਤੀ ਸਚਦੇਵਾ ਦੀ ਮਾਲਕੀਵਾਲੇ ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਦੇ ਨਾਮ ’ਤੇ ਜਾਰੀ ਕੀਤੇ 4,41,03,086 ਰੁਪਏ ਦੇ ਜਾਅਲੀ ਭੁਗਤਾਨ ਵੀ ਪ੍ਰਾਪਤ ਕੀਤੇ ਸਨ। ਬਾਅਦ ਵਿੱਚ, ਸੰਦੀਪ ਅਗਨੀਹੋਤਰੀ ਨੇ ਇਸ ਜਾਅਲੀ ਅਦਾਇਗੀ ਦਾ ਕੁਝ ਹਿੱਸਾ ਨਗਰ ਕੌਂਸਲ ਤਰਨਤਾਰਨ ਦੇ ਖਾਤਿਆਂ ਵਿੱਚ ਵਾਪਸ ਜਮ੍ਹਾ ਕਰਵਾ ਦਿੱਤਾ , ਪਰ 35,45,404 ਰੁਪਏ ਅਜੇ ਵੀ ਬਕਾਇਆ ਹਨ। 

ਬਕਾਇਆ ਬਿੱਲਾਂ ਦੇ ਆਂਸ਼ਿਕ ਅਦਾਇਗੀ ਤੋਂ ਬਾਅਦ, ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਵੱਲ ਕੁੱਲ 1,05,30,628 ਰੁਪਏ ਦੀ ਬਕਾਇਆ ਰਕਮ ਪਾਈ ਗਈ। ਇਸ ਤੋਂ ਇਲਾਵਾ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ, ਪੰਜਾਬ ਵੱਲੋਂ ਪ੍ਰਦਾਨ ਕੀਤੀ ਗਈ ਵਿਭਾਗੀ ਨਿਰੀਖਣ ਰਿਪੋਰਟ ਦੇ ਅਨੁਸਾਰ, ਈ.ਓ. ਸ਼ਰਨਜੀਤ ਕੌਰ ਨੇ ਕਲਰਕ ਰਾਜੀਵ ਕੁਮਾਰ, (ਹੁਣ ਮ੍ਰਿਤਕ), ਜੋ ਕਿ ਉਸਦੇ ਦਫ਼ਤਰ  ਵਿਖੇ ਤਾਇਨਾਤ ਸੀ ਅਤੇ ਉਕਤ ਕਲਰਕ ਨਰਿੰਦਰ ਕੁਮਾਰ , ਨੂੰ ਬਿਨਾਂ ਕਿਸੇ ਬਿੱਲ ਜਾਂ ਵਰਕ ਆਰਡਰ ਦੇ ਭੁਗਤਾਨ ਜਾਰੀ ਕੀਤੇ ਸਨ।

ਤੱਥਾਂ ਤੋਂ ਇਹ ਸਪੱਸ਼ਟ ਹੋ ਗਿਆ ਕਿ ਈਓ ਸ਼ਰਨਜੀਤ ਕੌਰ ਨੇ ਉਕਤ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲ ਕੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ  ਅਤੇ ਉਸ ਦੀਆਂ ਫਰਜ਼ੀ ਫਰਮਾਂ ਮੈਸਰਜ਼ ਸ਼ਾਰਪ ਫੌਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਗੈਰ-ਕਾਨੂੰਨੀ ਭੁਗਤਾਨ ਕੀਤੇ ਸਨ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ 14,61,980 ਰੁਪਏ, 3,25,000 ਰੁਪਏ ਅਤੇ 2,09,400 ਰੁਪਏ ਦੀ ਅਦਾਇਗੀ ਬਿਨਾਂ ਕਿਸੇ ਟੈਂਡਰ ਜਾਂ ਕੋਟੇਸ਼ਨ ਦੇ ਵੱਖ-ਵੱਖ ਫਰਮਾਂ ਨੂੰ ਕੀਤੀ ਗਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਕੇਸ ਜਾਂਚ ਅਧੀਨ ਹੈ ਅਤੇ ਜਾਅਲੀ ਭੁਗਤਾਨ ਪ੍ਰਾਪਤ ਕਰਨ ਵਾਲੇ ਨਿੱਜੀ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਦੌਰਾਨ ਪੁਸ਼ਟੀ ਕੀਤੀ ਜਾਵੇਗੀ। ਮੁਲਜ਼ਮਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD