Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ

ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jai Krishan Rouri, Jai Krishan, Jai Krishan Singh Rouri, Nangal

Web Admin

Web Admin

5 Dariya News

ਨੰਗਲ , 02 May 2025

Last updated on: May 03, 2025, 12:35 IST

ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਾਮ ਨੰਗਲ ਡੈਮ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਨਾ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿਨ-ਰਾਤ ਡੈਮ ਦੀ ਰਾਖੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਤੋਂ ਅਪਡੇਟ ਵੀ ਲਏ। ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਨੇ ਅੱਜ ਲਗਾਤਾਰ ਦੂਜੇ ਦਿਨ ਡੈਮ ਦਾ ਦੌਰਾ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਜਾਂ ਕਿਸੇ ਹੋਰ ਸੂਬੇ ਨਾਲ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਵੀ ਬੂੰਦ ਸਾਂਝੀ ਨਹੀਂ ਕਰੇਗੀ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੇ ਕਦਮ ਵਿਰੁੱਧ ਸਖ਼ਤ ਰੁਖ਼ ਅਪਣਾਉਣ ਦੀ ਪ੍ਰਸ਼ੰਸਾ ਕੀਤੀ। 

ਉਨ੍ਹਾਂ ਅੱਗੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, 'ਆਪ' ਵਰਕਰ ਸਿਪਾਹੀਆਂ ਵਾਂਗ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ. ਦੇ ਨੰਗਲ ਡੈਮ ਅਤੇ ਨੱਕੀਆਂ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਹੋਰ ਸੂਬੇ ਨੂੰ ਵਾਧੂ ਪਾਣੀ ਨਾ ਛੱਡਣ।

ਸ. ਬੈਂਸ ਨੇ ਕੇਂਦਰ ਵੱਲੋਂ ਹਰਿਆਣਾ ਨੂੰ 8,500 ਕਿਊਸਿਕ ਵਾਧੂ ਪਾਣੀ ਅਲਾਟ ਕਰਨ ਦੇ ਫੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਪੰਜਾਬ ਨਾਲ ਸਰਾਸਰ ਧੋਖਾ ਹੈ।ਪੰਜਾਬ ਦੀ ਖੇਤੀਬਾੜੀ 'ਤੇ ਨਿਰਭਰਤਾ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਦੇ ਮੱਦੇਨਜ਼ਰ ਫਸਲਾਂ ਲਈ ਪਾਣੀ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ ਸ. ਬੈਂਸ ਨੇ ਕਿਹਾ, "ਪਾਣੀ ਸਾਡੀ ਜੀਵਨ ਰੇਖਾ ਹੈ, ਅਤੇ ਅਸੀਂ ਇਸ ਦੀ ਪੂਰੀ ਦ੍ਰਿੜਤਾ ਨਾਲ ਰੱਖਿਆ ਕਰਾਂਗੇ। 

ਭਾਖੜਾ ਡੈਮ ਸਾਡੇ ਖੇਤਰ ਵਿੱਚ ਹੋਣ ਅਤੇ ਇੱਥੋਂ ਨਹਿਰਾਂ ਨਿਕਲਣ ਦੇ ਬਾਵਜੂਦ, ਸਾਡੇ ਪਿੰਡਾਂ ਤੱਕ ਪਾਣੀ ਦੀ ਸੁਚੱਜੀ ਪਹੁੰਚ ਨਹੀਂ ਹੈ। ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ, ਦੂਜੇ ਸੂਬਿਆਂ ਨੂੰ ਪਾਣੀ ਦੇਣ ਬਾਰੇ ਸੋਚਣਾ ਵੀ ਅਸੰਭਵ ਹੈ।" ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਅਤੇ ਹੁਣ ਭਾਜਪਾ ਦੇ ਸੱਤਾਧਾਰੀ ਸੂਬੇ ਵੀ ਇਸੇ ਰਾਹ ‘ਤੇ ਚੱਲ ਰਹੇ ਹਨ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਪੰਜਾਬ ਕੋਲ ਮੌਨਸੂਨ ਸੀਜ਼ਨ ਦੌਰਾਨ ਪਾਣੀ ਵਾਧੂ ਸੀ, ਤਾਂ ਹਰਿਆਣਾ ਅਤੇ ਰਾਜਸਥਾਨ ਨੇ ਇਸਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ। 

ਹੁਣ, ਝੋਨੇ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਨਾਲ, ਪੰਜਾਬ ਦੂਜੇ ਸੂਬਿਆਂ ਨੂੰ ਪਾਣੀ ਨਹੀਂ ਦੇ ਸਕਦਾ। ਉਨ੍ਹਾਂ ਨੇ ਸਿੰਜਾਈ ਲਈ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਯਤਨਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਲਈ ਸਾਰਥਰ ਸਕੀਮ ਅਤੇ ਅਰਧ-ਪਹਾੜੀ ਖੇਤਰਾਂ ਲਈ ਪਾਈਪਲਾਈਨ ਪ੍ਰਾਜੈਕਟ ਸ਼ਾਮਲ ਹਨ, ਜਿਸ ਨਾਲ ਲਗਭਗ 10,000 ਪਿੰਡਾਂ ਨੂੰ ਲਾਭ ਮਿਲ ਰਿਹਾ ਹੈ।ਇਸ ਦੌਰਾਨ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਪੰਜਾਬੀ ਹੁਣ ਆਪਣੇ ਹੱਕਾਂ ਲਈ ਡੱਟ ਕੇ ਜੰਗ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਸੂਬੇ ਤੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jai Krishan Rouri , Jai Krishan , Jai Krishan Singh Rouri , Nangal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD