Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸਮਾਣਾ ਦੇ ਗਾਜੀਸਲਾਰ, ਕਾਕੜਾ, ਜਮਾਲਪੁਰ ਤੇ ਚੁਤੈਹਰਾ ਸਕੂਲਾਂ 'ਚ ਵੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜ ਮੁਕੰਮਲ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਕੀਤਾ ਸਨਮਾਨਤ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab Sikhya Kranti

5 Dariya News

5 Dariya News

5 Dariya News

ਸਮਾਣਾ , 02 May 2025

Last updated on: May 03, 2025, 14:00 IST

ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਗਾਜੀਸਲਾਰ, ਕਾਕੜਾ, ਜਮਾਲਪੁਰ ਰਾਈਮਾਜਰਾ ਤੇ ਚੁਤੈਹਰਾ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਦੌਰਾਨ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਵਿੱਦਿਅਕ ਤੇ ਹੋਰ ਸਹਿ ਵਿੱਦਿਅਕ ਗਤੀਵਿਧੀਆਂ 'ਚ ਮੱਲਾਂ ਮਾਰਨ ਲਈ ਸਨਮਾਨ ਵੀ ਕੀਤਾ। 

ਜੌੜਾਮਾਜਰਾ ਨੇ ਇਸ ਦੌਰਾਨ ਗਾਜੀਸਲਾਰ ਪਿੰਡ 'ਚ 10.4 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮ, ਜਮਾਲਪੁਰ ਰਾਈਮਾਜਰਾ 'ਚ 7.9 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਕਾਕੜਾ ਵਿੱਚ 9.3 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਤੇ ਚੁਤੈਹਰਾ ਸਕੂਲ ਵਿੱਚ ਵੀ ਵੱਖ-ਵੱਖ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਪੰਜਾਬ ਦੇ ਸਕੂਲਾਂ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਗਏ ਵਿਕਾਸ ਕਾਰਜਾਂ ਨੂੰ ਵਿਦਿਆਰਥਂਆਂ ਦੇ ਭਵਿੱਖ ਬਣਾਉਣ ਲਈ ਮੀਲ ਪੱਥਰ ਦੱਸਦਿਆਂ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਕੂਲਾਂ 'ਚ ਡਿਜੀਟਲ ਇੰਟ੍ਰੈਕਟਿਵ ਸਕਰੀਨਾਂ, ਨਵੇਂ ਬੈਂਚ ਤੇ ਕਮਰਿਆਂ ਸਮੇਤ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਹਨ। 

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਦੇਸ਼ ਭਰ 'ਚ ਸਭ ਤੋਂ ਬਿਹਤਰ ਸਕੂਲਾਂ ਦਾ ਦਰਜਾ ਦੇ ਰਹੀ ਹੈ, ਇਸ ਨਾਲ ਸਰਕਾਰੀ ਸਕੂਲਾਂ ਵਿਚ ਨਵੇਂ ਪੁਰਾਣੇ ਬਲੈਕ ਬੋਰਡਾਂ ਦੀ ਥਾਂ ਸਮਾਰਟ ਇੰਟਰੈਕਟਿਵ ਬੋਰਡ, ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ, ਖੇਡਾਂ ਦੇ ਮੈਦਾਨ ਉਪਲਬਧ ਕਰਵਾਏ ਗਏ ਹਨ। ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD