Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਦੀਆਂ ਪ੍ਰੀਖਿਆ 'ਚ ਪੁਜ਼ੀਸ਼ਨਾਂ ਹਾਸਲ ਕਰਨ ਲੱਗੇ : ਐਮ.ਐਲ.ਏ. ਦੇਵ ਮਾਨ

ਨਾਭਾ ਹਲਕੇ 'ਚ ਹੁਣ ਤੱਕ 117 ਸਕੂਲਾਂ 'ਚ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਗਏ ਸਮਰਪਿਤ : ਗੁਰਦੇਵ ਸਿੰਘ ਦੇਵ ਮਾਨ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਨਾਭਾ , 02 May 2025

Last updated on: May 03, 2025, 14:05 IST

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੇ ਕੌਮੀ ਪੱਧਰ ਦੀਆਂ ਜੇ.ਈ.ਈ ਵਰਗੀਆਂ ਵੱਕਾਰੀ ਪ੍ਰੀਖਿਆ ਵਿੱਚ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਅੱਜ ਨਾਭਾ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਧਨੌਰੀ ਵਿਖੇ 11.6 ਲੱਖ ਰੁਪਏ ਤੇ ਸਰਕਾਰੀ ਪ੍ਰਾਇਮਰੀ ਸਕੂਲ ਸਕੋਹਾਂ ਵਿਖੇ 6.5 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।

ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨਾਭਾ ਹਲਕੇ ਦੇ 209 ਸਕੂਲਾਂ ਵਿੱਚੋਂ 117 ਸਕੂਲਾਂ 'ਚ ਵਿਕਾਸ ਕਾਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਨਮਾਨਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਇਹ ਵਿਦਿਆਰਥੀ ਉੱਚ ਅਹੁਦਿਆਂ 'ਤੇ ਜਾ ਦੇ ਦੇਸ਼ ਦੀ ਸੇਵਾ ਕਰਨਗੇ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਸੁਧਾਰ ਵੱਲ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਸਨ, ਜਿਸ ਤਹਿਤ ਬੁਨਿਆਦੀ ਢਾਂਚੇ ਤੇ ਵਿਕਾਸ ਸਮੇਤ ਸਕੂਲਾਂ 'ਚ 20 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਭਰਤੀ ਕਰੇ ਜਾਣਾ ਸ਼ਾਮਲ ਹੈ। 

ਉਨ੍ਹਾਂ ਕਿਹਾ ਕਿ ਕੈਂਪਸ ਮੈਨੇਜਰ ਵਰਗੀ ਪਹਿਲਕਦਮੀ ਵੀ ਸਰਕਾਰ ਵੱਲੋਂ ਸਕੂਲ ਅਧਿਆਪਕਾਂ ਨੂੰ ਵਿਦਿਆਰਥੀ ਨੂੰ ਸਿੱਖਿਆ ਦੇਣ ਵੱਲ ਜ਼ਿਆਦਾ ਧਿਆਨ ਦੇਣ ਲਈ ਕੀਤੀ ਗਈ ਹੈ ਜੋ ਸਰਕਾਰ ਦੀ ਸਿੱਖਿਆ ਦੇ ਸੁਧਾਰ ਵੱਲ ਇਕ ਮਹੱਤਵਪੂਰਣ ਕਦਮ ਹੈ।ਇਸ ਮੌਕੇ ਕਪਿਲ ਮਾਨ, ਚੇਅਰਮੈਨ ਇੰਪਰੂਵਮੈਂਟ ਟਰਸਟ ਸੁਰਿਦਰਪਾਲ ਸ਼ਰਮਾ, ਪ੍ਰਧਾਨ ਨਗਰ ਕੌਂਸਲ ਸੁਜਾਤਾ ਚਾਵਲਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਕਸ਼ਮੀਰ ਸਿੰਘ ਲਾਲਕਾ, ਅਧਿਆਪਕ, ਵਿਦਿਆਰਥੀ ਤੇ ਮਾਪਿਆਂ ਸਮੇਤ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਵੀ ਮੌਜੂਦ ਸਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD