Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਬਿਹਤਰੀਨ ਸਹੂਲਤਾਂ ਨਾਲ ਲੈਸ ਹਨ ਅੱਜ ਦੇ ਸਰਕਾਰੀ ਸਕੂਲ : ਮਨਜਿੰਦਰ ਸਿੰਘ ਲਾਲਪੁਰਾ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਤਰਨ ਤਾਰਨ , 02 May 2025

Last updated on: May 03, 2025, 14:09 IST

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਉਦੇਸ਼ ਨਾਲ ਪੰਜਾਬ ਸਰਕਾਰ ਲਗਾਤਾਰ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਤਨਦੇਹੀ ਨਾਲ ਕੋਸ਼ਿਸ਼ ਕਰ ਰਹੀ ਹੈ। ਇਸ ਮੰਤਵ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ।  ਉਹਨਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲ ਹਰੇਕ ਪੱਖ ਤੋਂ ਬਿਹਤਰੀਨ ਸਹੂਲਤਾਂ ਨਾਲ ਲੈਸ ਹਨ ਅਤੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮੁਹੱਇਆ ਕਰਵਾ ਰਹੇ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰ ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਦੀ ਯੋਗ ਅਗਵਾਈ ਸਰਕਾਰੀ ਐਲੀਮੈਂਟਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਸ੍ਰੀ ਗੋਇੰਦਵਾਲ ਸਾਹਿਬ, ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਧੂੰਦਾ, ਸਰਕਾਰੀ ਐਲੀਮੈਂਟਰੀ ਸਕੂਲ ਧੂੰਦਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਭੋਈਆਂ ਦੇ ਵੱਖ ਵੱਖ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਸ੍ਰ ਹਰਜੀਤ ਸਿੰਘ ਸੰਧੂ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ।

ਇਸ ਮੌਕੇ ਇਹਨਾਂ ਸਕੂਲਾਂ ਵਿੱਚ ਅਧਿਆਪਕ ਸਾਹਿਬਾਨ ਵੱਲੋਂ ਕਰਵਾਈ ਜਾਂਦੀ ਮਿਹਨਤ ਅਤੇ ਸਕੂਲਾਂ ਦੀਆਂ ਬਦਲ ਰਹੀਆਂ ਨੁਹਾਰਾਂ ਲਈ ਐਸਾ ਲੱਗਦਾ ਹੈ, ਕਿ ਸਕੂਲ ਮੁੱਖੀਆਂ ਅਤੇ ਸਟਾਫ ਦੀ ਰਜਵੀ ਤਰੀਫ ਕੀਤੀ। ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਝ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਸਿੱਖਿਆ ਦਾ ਆਧੁਨਿਕੀ-ਕਰਨ ਕਰ ਦਿੱਤਾ ਜਾਵੇਗਾ।

ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ ਗੁਰਪ੍ਰਤਾਪ ਸਿੰਘ ਨੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਲਈ ਸਰਕਾਰ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਸਕੂਲ ਨੂੰ ਵਿਸ਼ਵ ਪੱਧਰੀ ਬਣਾਉਣ ਦਾ ਅਹਿਮ ਫੈਸਲਾ ਲਿਆ। ਪ੍ਰਿੰਸੀਪਲ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੰਦਾ ਸ੍ਰ ਬਲਬੀਰ ਸਿੰਘ ਨੇ ਸਰਕਾਰ ਵੱਲੋਂ ਸਕੂਲਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸਲਾਘਾ ਕਰਦਿਆਂ ਸਕੂਲ ਨੂੰ ਹੋਰ ਬਿਹਤਰੀਨ ਬਣਾਉਣ ਲਈ ਪ੍ਰਣ ਕੀਤਾ ।

ਇਸ ਮੌਕੇ ਸੈਂਟਰ ਹੈਡ ਟੀਚਰ ਸ੍ਰੀ ਗੋਇੰਦਵਾਲ ਸਾਹਿਬ ਸ੍ਰੀਮਤੀ ਅਰੁਨਦੀਪ ਕੌਰ, ਸ: ਹਰਪ੍ਰੀਤ ਸਿੰਘ ਧੁੰਨਾ,ਸ: ਗੁਰਸ਼ਰਨ ਸਿੰਘ (ਪੀ.ਏ. ਟੂ ਐਮ.ਐਲ.ਏ.), ਸ: ਗੁਰਚਰਨ ਸਿੰਘ ਹਲਕਾ ਕੋਆਰਡੀਨੇਟਰ ਸਕੂਲ ਸਿੱਖਿਆ ਕ੍ਰਾਂਤੀ ਖਡੂਰ ਸਾਹਿਬ, ਸ: ਗੁਰਮੀਤ ਸਿੰਘ ਕੋਆਰਡੀਨੇਟਰ ਸਮਾਰਟ ਸਕੂਲ, ਪਿੰਡ ਗੋਇੰਦਵਾਲ ਸਾਹਿਬ ਦੇ ਸਰਪੰਚ ਸ: ਨਿਰਮਲ ਸਿੰਘ ਢੋਟੀ ਦੇ ਭੇਜੇ ਨੁਮਾਇੰਦੇ, ਐਸ ਐਮ ਸੀ ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਤਾ ਪਿਤਾ ਵਿਸ਼ੇਸ਼ ਤੌਰ ਤੇ ਹਾਜਰ ਸਨ ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD