Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਸੂਬੇ ’ਚ ਉਦਯੋਗਪਤੀਆਂ ਤੇ ਵਪਾਰੀਆਂ ਨੂੰ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ : ਅਨਿਲ ਠਾਕੁਰ

ਜ਼ਿਲ੍ਹੇ ਦੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਕੀਤੀ ਮੀਟਿੰਗ, ਮੁਸ਼ਕਿਲਾਂ ਦੇ ਹਰ ਸੰਭਵ ਹੱਲ ਦਾ ਦਿੱਤਾ ਭਰੋਸਾ

Anil Thakur, Neel Garg, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 03 May 2025

Last updated on: May 03, 2025, 16:12 IST

ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਛੋਟੇ-ਛੋਟੇ ਕਾਰੋਬਾਰ ਕਰਨ ਵਾਲਿਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਚੇਅਰਮੈਨ ਪੰਜਾਬ ਰਾਜ ਟਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਅਨਿਲ ਠਾਕੁਰ ਨੇ ਅੱਜ ਜ਼ਿਲ੍ਹੇ ਨਾਲ ਸਬੰਧਿਤ ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇਦਿਆਂ ਨਾਲ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਇਸ ਮੌਕੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਮੈਂਬਰ ਅਨਿਲ ਭਾਰਦਵਾਜ ਤੇ ਮੀਡੀਅਮ ਸਕੇਲ ਇੰਡਸਟਰੀ ਦੇ ਚੈਅਰਮੈਨ ਨੀਲ ਗਰਗ ਵੀ ਖਾਸ ਤੌਰ ਤੇ ਪਹੁੰਚੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਰਾਜ ਅੰਦਰ ਉਦਯੋਗਾਂ ਅਤੇ ਹੋਰ ਕਾਰੋਬਾਰੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਨਾਲ ਬਿਹਤਰ ਤਾਲਮੇਲ ਬਣਾਉਣ ਲਈ ਐਡਵਾਈਜ਼ਰੀ ਕਮੇਟੀਆਂ ਗਠਿਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ਦੇ ਜੀ.ਐਸ.ਟੀ. ਵਿੱਚ ਹੋਇਆ ਵਾਧਾ ਸੂਬੇ ਅੰਦਰ ਹੋਈ ਤਰੱਕੀ ਨੂੰ ਦਰਸਾਉਂਦਾ ਹੈ। ਇਸ ਮੌਕੇ ਵੱਖ-ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਅਤੇ ਮੰਗਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਵਪਾਰੀਆਂ ਤੇ ਹੋਰ ਕਾਰੋਬਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਜ਼ਿਲ੍ਹਾ ਪੱਧਰ ’ਤੇ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਪਾਰੀਆਂ ਤੇ ਉਦਯੋਗਪਤੀਆਂ ਤੇ ਹੋਰ ਕਾਰੋਬਾਰੀਆਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂ ਜੋ ਇਨ੍ਹਾਂ ਮੁਸ਼ਕਿਲਾਂ ਦਾ ਯੋਗ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਉਨ੍ਹਾਂ ਦੁਆਰਾ ਦਿੱਤੇ ਗਏ ਸੁਝਾਵਾਂ ’ਤੇ ਗੰਭੀਰਤਾ ਨਾਲ ਕੰਮ ਕੀਤਾ ਜਾਵੇਗਾ।

ਇਸ ਮੌਕੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਭਰੋਸਾ ਦੁਆਇਆ ਕਿ ਉਨ੍ਹਾਂ ਵਲੋਂ ਉਦਯੋਗਪਤੀਆਂ, ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਸਟੇਟ ਮੋਗਾ ਪੂਨਮ ਗਰਗ, ਸਟੇਟ ਟੈਕਸ ਅਫ਼ਸਰ ਸੁਖਵਿੰਦਰ ਸਿੰਘ, ਅਸ਼ੋਕ ਕੁਮਾਰ, ਸਾਗਰ ਅਨੰਦ, ਜੀਵਨ ਗਰਗ ਜ਼ਿਲ੍ਹਾ ਪ੍ਰਧਾਨ ਵਪਾਰ ਮੰਡੀ, ਵਿਕੀ ਅਰੋੜਾ ਬਲਾਕ ਪ੍ਰਧਾਨ, ਗੁਰਮਿੰਦਰਜੀਤ ਸਿੰਘ, ਬੱਬਲੂ ਐਮ ਸੀ, ਪ੍ਰਵੀਨ ਮੱਕੜ ਮੈਂਬਰ, ਰਾਕੇਸ਼ ਮਿੱਡਾ ਮੈਂਬਰ, ਗੁਰਪ੍ਰੀਤ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Anil Thakur , Neel Garg , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD