Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਿੱਖਿਆ ਕ੍ਰਾਂਤੀ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਦੇ ਸਕੂਲਾਂ ਦੀ ਕਾਇਆਕਲਪ ਹੋਈ ਹੈ - ਰਜਨੀਸ਼ ਦਹੀਯਾ

ਵਿਧਾਇਕ ਰਜਨੀਸ਼ ਦਹੀਯਾ ਨੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਖ-ਵੱਖ ਸਕੂਲਾਂ ਚ ਕੀਤੇ ਉਦਘਾਟਨ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਫ਼ਿਰੋਜ਼ਪੁਰ , 03 May 2025

Last updated on: May 03, 2025, 16:24 IST

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ਼੍ਰੀ ਰਜਨੀਸ਼ ਦਹੀਯਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਪਿਆਰੇਆਣਾ, ਸਰਕਾਰੀ ਪ੍ਰਾਇਮਰੀ/ਹਾਈ ਸਕੂਲ ਪਿਆਰੇਆਣਾ, ਸਰਕਾਰੀ ਪ੍ਰਾਇਮਰੀ ਸਕੂਲ ਮਾਛੀਵਾੜਾ ਕਮੱਗਰ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਅਜੀਜ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਕਾਕੂ ਵਾਲਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਸਿੱਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਤਿਹਾਸਕ ਕਦਮ ਚੁੱਕੇ ਹਨ। ਇਸ ਮੌਕੇ ਉਹਨਾਂ ਨਾਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏਵਾਲਾ ਮੈਡਮ ਦਲਜੀਤ ਕੌਰ ਹਾਜ਼ਰ ਸਨ। 

ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਭਰ ਦੇ ਸਕੂਲਾਂ ਦੀ ਕਾਇਆਕਲਪ ਹੋਈ ਹੈ ਜਿਸ ਨਾਲ ਸਕੂਲਾਂ ਦਾ ਬੁਨਿਆਦੀ ਢਾਂਚਾ ਪਹਿਲਾਂ ਨਾਲੋਂ ਕਿਤੇ ਬਿਹਤਰ ਅਤੇ ਸ਼ਾਨਦਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਤੇ ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਦੁਆ ਕੇ ਅਧਿਆਪਨ ਦੇ ਖੇਤਰ ਵਿਚ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਮੌਜੂਦਾ ਮੁਕਾਬਲੇਬਾਜੀ ਦੇ ਦੌਰ ’ਚ ਵਿਦਿਆਰਥੀਆਂ ਲਈ ਕਾਫ਼ੀ ਲਾਹੇਵੰਦ ਰਹੇਗੀ।

ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਮੁਫ਼ਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਦਹੀਯਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦਾ ਹੀ ਨਹੀਂ ਸਗੋਂ ਹਰ ਸਹੂਲਤ ਮੁਫ਼ਤ ਵਿਚ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਮੁਫ਼ਤ  ਵਿਦਿਅਕ ਟੂਰ ਕਰਵਾਇਆ ਗਿਆ ਜੋ ਕਿ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਭਰਤੀਆਂ ਨਾਲ ਹਲਕੇ ਅੰਦਰ ਕੋਈ ਵੀ ਸਕੂਲ ਅਧਿਆਪਕਾਂ ਤੋਂ ਸੱਖਣਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਕਾਸ ਅਤੇ ਬੁਨਿਆਦੀ ਢਾਂਚੇ ਦੀ ਹੋਰ ਮਜ਼ਬੂਤੀ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਰੌਬੀ ਸੰਧੂ,ਪਲਵਿੰਦਰ ਸਿੰਘ ਵਲੂਰ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ , ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ ,ਹਰੀਸ਼ ਕੁਮਾਰ , ਸੈਂਟਰ ਹੈੱਡ ਟੀਚਰ ਕੁਲਵੰਤ ਸਿੰਘ, ਸਰਬਜੀਤ ਸਿੰਘ ਧਾਲੀਵਾਲ, ਮਾਸਟਰ ਜੋਰਾ ਸਿੰਘ , ਗੁਰਦੇਵ ਸਿੰਘ ਸਰਪੰਚ, ਮਨਦੀਪ ਸਿੰਘ ਪਿਆਰੇਆਣਾ , ਦਰਸ਼ਨ ਸਿੰਘ ਸਰਪੰਚ ਬਸਤੀ ਪਿਆਰੇਆਣਾ, ਜਰਨੈਲ ਸਿੰਘ ਕਮੱਗਰ , ਕਰਵਿੰਦਰ ਸਿੰਘ ਸਰਪੰਚ ਮਿਸ਼ਰੀ ਵਾਲਾ, ਦਵਿੰਦਰ ਸਿੰਘ ਸਰਪੰਚ ਰੱਤਾ ਖੇੜਾ, ਕੁਲਦੀਪ ਸਿੰਘ ਸਰਪੰਚ ਢੀਂਡਸਾ , ਸੁੱਖ ਸਰਪੰਚ ਮਾਣੇ ਵਾਲਾ, ਕਰਨ ਸੰਧੂ , ਗੁਰਜੀਤ ਸਿੰਘ ਮਾਣਾ ਸਿੰਘ , ਸੁਖਬੀਰ ਕੌਰ ਪਿਆਰੇਆਣਾ , ਸਰਬਜੀਤ ਸਿੰਘ , ਇੰਦਰਜੀਤ ਸਿੰਘ , ਪਰਮਜੀਤ ਕੌਰ ਕਮੱਗਰ ਆਦਿ ਵੀ ਮੌਜੂਦ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD