Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

"ਪਿੰਡਾਂ ਦੇ ਪਹਿਰੇਦਾਰ" "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਉਣ- ਬਰਿੰਦਰ ਕੁਮਾਰ ਗੋਇਲ

ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jagdeep Singh Kaka Brar, Hardeep Singh Dimpy Dhillon, Gurmeet Singh Khudian, Prof Baljinder Kaur, Dr Baljit Kaur, Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashia

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 May 2025

Last updated on: May 03, 2025, 17:11 IST

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨੂੰ "ਪਿੰਡਾਂ ਦੇ ਪਹਿਰੇਦਾਰ" ਦੱਸਦਿਆਂ ਉਹਨਾਂ ਨੂੰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਘਰ ਘਰ ਪਹੁੰਚਾਉਣ ਦਾ ਸੱਦਾ ਦਿੱਤਾ ਹੈ। ਉਹ ਅੱਜ ਇੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਰਵਾਏ ਗਏ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। 

ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ  ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਇੱਕ ਸੰਗਠਤ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਇੱਕ ਪਾਸੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਨਸ਼ਾ ਪੀੜਤਾਂ ਦੇ ਇਲਾਜ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨਾਂ ਨੇ ਕਿਹਾ ਕਿ ਰਾਜ ਵਿੱਚ 60 ਤੋਂ ਵੱਧ ਥਾਵਾਂ ਤੇ ਨਸ਼ਾ ਤਸਕਰਾਂ ਦੇ ਘਰਾਂ ਤੇ ਬੁਲਡੋਜਰ ਚੱਲਿਆ ਪਰ ਕਿਤੇ ਵੀ ਕਿਸੇ ਵੱਲੋਂ ਵਿਰੋਧ ਨਹੀਂ ਕੀਤਾ ਗਿਆ ਇਹ ਆਪਣੇ ਆਪ ਵਿੱਚ ਪ੍ਰਮਾਣ ਹੈ ਕਿ ਲੋਕ ਹੁਣ ਇਸ ਮੁਹਿੰਮ ਨਾਲ ਦਿਲੋਂ ਜੁੜ ਚੁੱਕੇ ਹਨ।

ਉਹਨਾਂ ਨੇ ਕਿਹਾ ਕਿ ਪੁਲਿਸ ਨੂੰ ਪੇਸ਼ੇਵਾਰਾਨਾ ਆਜ਼ਾਦੀ ਦਿੱਤੀ ਗਈ ਹੈ ਤਾਂ ਜੋ ਉਹ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰ ਸਕੇ। ਉਹਨਾਂ ਨੇ ਜ਼ਿਲ੍ਹੇ ਦੇ ਪਿੰਡ ਭੁਲੇਰੀਆਂ ਦੀ ਉਦਾਹਰਨ ਦਿੱਤੀ ਜਿੱਥੇ ਨਸ਼ੇ ਤੋਂ ਲੋਕ ਰਹਿਤ ਜੀਵਨ ਜਿਉਂ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਜਵਾਨੀ ਨੂੰ ਕਾਮਯਾਬ ਕਰਨਾ ਹੈ ਤਾਂ ਸਾਨੂੰ ਪਿੰਡ ਸੁਰੱਖਿਆ ਕਮੇਟੀਆਂ ਦੇ ਮਾਰਫਤ ਨਸ਼ਿਆਂ ਖਿਲਾਫ ਇਸ ਯੁੱਧ ਵਿੱਚ ਪੂਰੀ ਤਾਕਤ ਲਗਾਉਣੀ ਹੋਵੇਗੀ। 

ਉਹਨਾਂ ਨੇ ਕਿਹਾ ਕਿ ਨਸ਼ਾ ਪੀੜਤਾਂ ਦੇ ਇਲਾਜ ਲਈ ਸਰਕਾਰ ਨੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਹੈ। ਉਹਨਾਂ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿਓ ਅਤੇ ਪੀੜਤਾਂ ਦਾ ਇਲਾਜ ਕਰਵਾਓ। ਉਹਨਾਂ ਨੇ ਕਿਹਾ ਕਿ ਇਹ ਮੁਹਿੰਮ ਰੁਕੇਗੀ ਨਹੀਂ ਸਗੋਂ ਮੁਹਿੰਮ ਵਿੱਚ ਫਤਿਹ ਹਾਸਿਲ ਹੋਣ ਤੱਕ ਚੱਲੇਗੀ। ਉਹਨਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਖਿਲਾਫ ਇਸ ਮੁਹਿੰਮ ਵਿੱਚ ਜੁੜਨ ਲਈ ਇੱਕ ਸੰਹੁ ਵੀ ਚੁਕਾਈ।

ਇਸ ਤੋਂ ਪਹਿਲਾਂ ਬੋਲਦਿਆਂ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਤਿੰਨ ਸਾਲ ਪਹਿਲਾਂ ਜੋ ਸਰਕਾਰ ਬਣਾਈ ਸੀ ਉਹ ਪਹਿਲੇ ਦਿਨ ਤੋਂ ਹੀ ਇਸ ਮੁਹਾਜ ਤੇ ਕੰਮ ਕਰ ਰਹੀ ਸੀ । ਉਹਨਾਂ ਨੇ ਪਿੰਡ ਸੁਰੱਖਿਆ ਕਮੇਟੀਆਂ ਨੂੰ ਤਨਦੇਹੀ ਨਾਲ ਸਮਾਜ ਦੀ ਬਿਹਤਰੀ ਲਈ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਸਾਡੀ ਜਵਾਨੀ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਵਤਨ ਪੰਜਾਬ ਦੀਆਂ ਵਰਗੇ ਉਪਰਾਲੇ ਵੀ ਕੀਤੇ ਜਾ ਰਹੇ ਹਨ। 

ਉਹਨਾਂ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਨੇ 56 ਹਜਾਰ ਸਰਕਾਰੀ ਨੌਕਰੀਆਂ ਉਪਲਬਧ ਕਰਵਾ ਕੇ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿੱਤੀ ਹੈ।ਸਮਾਜਿਕ ਨਿਆਂ ਅਤੇ ਅਧਿਕਾਰਿਕਤਾ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਨਸ਼ਾ ਸਾਡੀ ਜਵਾਨੀ ਲਈ ਖਤਰਾ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਯਤਨ ਕਰਨੇ ਪੈਣਗੇ। ਉਹਨਾਂ ਨੇ ਕਿਹਾ ਕਿ ਇਹ ਇੱਕ ਬਿਮਾਰੀ ਹੈ ਪਰ ਇਲਾਜ ਯੋਗ ਹੈ। ਉਹਨਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਇਸ ਦਾ ਇਲਾਜ ਬਿਲਕੁਲ ਮੁਫਤ ਹੁੰਦਾ ਹੈ ਹੈ। ਉਹਨਾਂ ਸੱਦਾ ਦਿੱਤਾ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਈਏ ।

ਇਸ ਤੋਂ ਪਹਿਲਾਂ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਬਲਜਿੰਦਰ ਕੌਰ ਚੀਫ ਵਿਪ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਇੱਛਾ ਅਨੁਸਾਰ ਹੀ ਇਹ ਮੁਹਿੰਮ ਚਲਾ ਰਹੀ ਹੈ ਅਤੇ ਕਿਸੇ ਵੀ ਨਸ਼ਿਆਂ ਦੇ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਨਸ਼ਾ ਰੋਕਿਆ ਨਹੀਂ ਗਿਆ ਸਗੋਂ ਨਸ਼ਾ ਤਸਕਰਾਂ ਨੂੰ ਸਰਪਰਸਤੀ ਮਿਲਦੀ ਰਹੀ ਜਿਸ ਕਾਰਨ ਇਹ ਕੋਹੜ ਸਮਾਜ ਵਿੱਚ ਇਸ ਕਦਰ ਫੈਲ ਗਿਆ ਪਰ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਬਿਮਾਰੀ ਨੂੰ ਪੂਰਨ ਤੌਰ ਤੇ ਖਤਮ ਕਰਕੇ ਰਹੇਗੀ

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਭੀਜੀਤ ਕਪਲੀਸ਼ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ 90 ਤੋਂ ਵਧਾ ਕੇ 190 ਕਰ ਦਿੱਤੀ ਗਈ ਹੈ। ਉਹਨਾਂ ਨੇ ਨਸ਼ਾ ਮੁਕਤੀ ਯਾਤਰਾ ਬਾਰੇ ਵੀ ਲੋਕਾਂ ਨੂੰ ਸੱਦਾ ਦਿੱਤਾ ਕਿ ਲੋਕ ਵੱਧ ਚੜ ਕੇ ਇਸ ਯਾਤਰਾ ਵਿੱਚ ਭਾਗ ਲੈਣ। ਐਸਐਸਪੀ ਅਖਿਲ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। 

ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਜ਼ਿਲਾ ਪ੍ਰਧਾਨ ਜਸ਼ਨ ਬਰਾੜ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jagdeep Singh Kaka Brar , Hardeep Singh Dimpy Dhillon , Gurmeet Singh Khudian , Prof Baljinder Kaur , Dr Baljit Kaur , Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD