Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਦੁਬਈ 'ਚ ਮਰੇ ਪ੍ਰਦੀਪ ਦੇ ਮਾਪਿਆਂ ਦਾ ਦੁੱਖ ਵੇਖ ਭਾਵੁਕ ਹੋਏ ਡਾ.ਉਬਰਾਏ

ਭੈਣ ਦੇ ਵਿਆਹ ਲਈ 2 ਲੱਖ ਰੁਪਏ ਦਿੱਤੇ,ਮਾਪਿਆਂ ਦੀ ਸ਼ੁਰੂ ਕੀਤੀ 5 ਹਜ਼ਾਰ ਮਹੀਨਾ ਪੈਨਸ਼ਨ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da Bhala Trust Patiala, S P Singh Oberoi

Web Admin

Web Admin

5 Dariya News

ਅੰਮ੍ਰਿਤਸਰ , 03 May 2025

Last updated on: May 03, 2025, 17:31 IST

ਹਰੇਕ ਦੁਖੀ ਦੇ ਦੁੱਖ ਨੂੰ ਆਪਣਾ ਦੁੱਖ ਸਮਝ ਕੇ ਉਸ ਦੀ ਹਰ ਸੰਭਵ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਉਬਰਾਏ ਅੱਜ ਅੰਮ੍ਰਿਤਸਰ ਨਾਲ ਸਬੰਧਿਤ ਪ੍ਰਦੀਪ ਸਿੰਘ,ਜਿਸ ਦੀ ਦੁਬਈ 'ਚ ਹੋਏ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਸੀ, ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਉਚੇਚੇ ਤੌਰ ਤੇ ਉਸ ਦੇ ਘਰ ਪਹੁੰਚੇ ਜਿੱਥੇ ਇਕਲੌਤੇ ਪੁੱਤ ਦੇ ਵਿਛੋੜੇ 'ਚ ਵਿਲਕਦੇ ਮਾਪਿਆਂ ਦਾ ਦੁੱਖ ਵੇਖ ਡਾ.ਉਬਰਾਏ ਵੀ ਭਾਵੁਕ ਹੋ ਗਏ।

ਇਸ ਦੌਰਾਨ ਗੱਲਬਾਤ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਭਰੇ ਮਨ ਨਾਲ ਦੱਸਿਆ ਮਾਪਿਆਂ ਦਾ ਇਕਲੌਤਾ ਪੁੱਤ ਪ੍ਰਦੀਪ ਵੀ ਬਿਹਤਰ ਭਵਿੱਖ ਲਈ ਕਰੀਬ 6 ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਬੀਤੀ 10 ਅਪ੍ਰੈਲ ਨੂੰ ਦੁਬਈ 'ਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਲੱਗੀ ਭਿਆਨਕ ਅੱਗ 'ਚ ਬਹੁਤ ਬੁਰੀ ਤਰ੍ਹਾਂ ਨਾਲ ਝੁਲਸ ਜਾਣ ਕਾਰਨ ਉਸਦੀ ਦਰਦਨਾਕ ਮੌਤ ਹੋ ਗਈ ਸੀ। 

ਉਨ੍ਹਾਂ ਵੱਲੋਂ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਪ੍ਰਦੀਪ ਦਾ ਮਿਤ੍ਰਕ ਸਰੀਰ ਕੁਝ ਦਿਨ ਪਹਿਲਾਂ ਭਾਰਤ ਭੇਜਿਆ ਸੀ। ਡਾ.ਉਬਰਾਏ ਨੇ ਦੱਸਿਆ ਕਿ ਅੱਜ ਉਨ੍ਹਾਂ ਪ੍ਰਦੀਪ ਦੀ ਵੱਡੀ ਭੈਣ ਦੇ ਵਿਆਹ ਲਈ 2 ਲੱਖ ਰੁਪਏ ਦਾ ਚੈੱਕ ਉਸ ਦੇ ਪਰਿਵਾਰ ਨੂੰ ਦੇਣ ਤੋਂ ਇਲਾਵਾ ਉਸ ਦੇ ਮਾਪਿਆਂ ਦੀ ਹਾਲਤ ਨੂੰ ਵੇਖਦਿਆਂ ਘਰ ਦੇ ਗੁਜ਼ਾਰੇ ਲਈ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵੀ ਸ਼ੁਰੂ ਕਰ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਭਾਵੇਂ ਉਹ ਇਸ ਦੁੱਖੀ ਪਰਿਵਾਰ ਦਾ ਘਾਟਾ ਤਾਂ ਨਹੀਂ ਪੂਰਾ ਕਰ ਸਕਦੇ ਪਰ ਇਸ ਔਖੇ ਵੇਲੇ ਆਪਣੇ ਵੱਲੋਂ ਹਰ ਸੰਭਵ ਮਦਦ ਕਰਨਾ ਆਪਣਾ ਇਨਸਾਨੀ ਫਰਜ਼ ਸਮਝਦੇ ਹਨ। ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ, ਨਵਜੀਤ ਸਿੰਘ ਘਈ ਤੇ ਸੁਖਚੈਨ ਸਿੰਘ ਹੇਰ ਤੋਂ ਇਲਾਵਾ ਹਰਜੀਤ ਸਿੰਘ ਅਤੇ ਰਣਜੀਤ ਸਿੰਘ ਆਦਿ ਵੀ ਮੌਜੂਦ ਸਨ।

       

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da Bhala Trust Patiala , S P Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD